ਲੋਕ ਭਲਾਈ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪੁੱਜਦਾ ਕਰਨ ਲਈ ਸਰਕਾਰ ਵਚਨਬੱਧ: ਬਲਬੀਰ ਸਿੰਘ ਸਿੱਧੂ

BALBIR SIDHU
ਲੋਕ ਭਲਾਈ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪੁੱਜਦਾ ਕਰਨ ਲਈ ਸਰਕਾਰ ਵਚਨਬੱਧ: ਬਲਬੀਰ ਸਿੰਘ ਸਿੱਧੂ

Sorry, this news is not available in your requested language. Please see here.

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਲੱਗੇ ਸੁਵਿਧਾ ਕੈਂਪ ਵਿੱਚ ਕੀਤੀ ਸ਼ਿਰਕਤ
ਪੰਜ-ਪੰਜ ਮਰਲੇ ਦੇ ਪਲਾਂਟਾਂ ਬਾਰੇ ਸਕੀਮ ਦੀਆਂ ਸ਼ਰਤਾਂ ਨਰਮ ਕਰਵਾਉਣ ਲਈ ਕੀਤੀ ਚਾਰਾਜੋਈ ਬਾਰੇ ਦੱਸਿਆ
ਮੋਹਾਲੀ, 29 ਅਕਤੂਬਰ 2021
ਪੰਜਾਬ ਦੇ ਸਾਬਕਾ ਮੰਤਰੀ ਤੇ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਲੋਕ ਭਲਾਈ ਸਕੀਮਾਂ ਦਾ ਲਾਭ ਹਰੇਕ ਲੋੜਵੰਦ ਤੱਕ ਪੁੱਜਦਾ ਕਰਨ ਲਈ ਪੰਜਾਬ ਸਰਕਾਰ ਵਚਨਬੱਧ ਹੈ ਅਤੇ ਲੋਕਾਂ ਨੂੰ ਇਨ੍ਹਾਂ ਸਕੀਮਾਂ ਬਾਰੇ ਜਾਗਰੂਕ ਕਰਨ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਹੋਰ ਪੜ੍ਹੋ :-ਹੰਡਿਆਇਆ ਦੇ 26 ਪਰਿਵਾਰਾਂ ਨੂੰ ਬਸੇਰਾ ਸਕੀਮ ਤਹਿਤ ਦਿੱਤੇ ਜਾਣਗੇ ਮਾਲਕਾਨਾ ਹੱਕ: ਡਿਪਟੀ ਕਮਿਸ਼ਨਰ
ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਲੱਗੇ ਸੁਵਿਧਾ ਕੈਂਪ ਵਿੱਚ ਮੁੱਖ ਮਹਿਮਾਨ ਵਜੋਂ ਪੁੱਜੇ ਸ. ਸਿੱਧੂ ਨੇ ਖ਼ਾਸ ਤੌਰ ਉਤੇ ਲੋੜਵੰਦਾਂ ਨੂੰ ਪੰਜ-ਪੰਜ ਮਰਲੇ ਦੇ ਪਲਾਟ ਦੇਣ ਦੀ ਸਕੀਮ ਦਾ ਜ਼ਿਕਰ ਕਰਦਿਆਂ ਆਖਿਆ ਕਿ ਉਨ੍ਹਾਂ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੂੰ ਮਿਲ ਕੇ ਇਸ ਸਕੀਮ ਦੀਆਂ ਸ਼ਰਤਾਂ ਨਰਮ ਕਰਨ ਦੀ ਮੰਗ ਕੀਤੀ ਹੈ ਤਾਂ ਕਿ ਵੱਧ ਤੋਂ ਵੱਧ ਲੋਕਾਂ ਨੂੰ ਇਸ ਸਕੀਮ ਦਾ ਲਾਭ ਮਿਲ ਸਕੇ। ਸਰਬੱਤ ਸਿਹਤ ਬੀਮਾ ਯੋਜਨਾ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਸਕੀਮ ਲੋਕਾਂ ਨੂੰ ਰਾਹਤ ਦੇਣ ਦਾ ਵੱਡਾ ਜ਼ਰੀਆ ਬਣੀ ਹੈ ਕਿਉਂਕਿ ਇਸ ਰਾਹੀਂ ਲਾਭਪਾਤਰੀਆਂ ਨੂੰ ਪ੍ਰਤੀ ਪਰਿਵਾਰ ਪੰਜ ਲੱਖ ਰੁਪਏ ਤੱਕ ਦਾ ਇਲਾਜ ਮੁਫ਼ਤ ਮਿਲਦਾ ਹੈ।
ਭਾਵੇਂ ਇਹ ਇਲਾਜ ਸਰਕਾਰੀ ਹਸਪਤਾਲ ਵਿੱਚ ਹੋਵੇ ਜਾਂ ਪ੍ਰਾਈਵੇਟ ਹਸਪਤਾਲ ਵਿੱਚ ਲੋਕਾਂ ਨੂੰ ਸਾਰੀਆਂ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਜਾਗਰੂਕ ਹੋਣ ਉਤੇ ਜ਼ੋਰ ਦਿੰਦਿਆਂ ਵਿਧਾਇਕ ਨੇ ਆਖਿਆ ਕਿ ਸਰਕਾਰ ਨੇ ਸੁਵਿਧਾ ਕੈਂਪ ਲਾਉਣ ਦੀ ਵੱਡੀ ਪਹਿਲਕਦਮੀ ਕੀਤੀ ਹੈ ਤਾਂ ਜੋ ਸਰਕਾਰੀ ਸਕੀਮਾਂ ਦਾ ਲਾਭ ਇਕੋ ਜਗ੍ਹਾ ਤੋਂ ਮਿਲ ਸਕੇ ਅਤੇ ਲੋਕਾਂ ਦੀ ਖੱਜਲ-ਖੁਆਰੀ ਘਟੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਭਰ ਵਿੱਚ ਸਬ ਡਿਵੀਜ਼ਨ ਪੱਧਰ ਉਤੇ ਲੱਗੇ ਸੁਵਿਧਾ ਕੈਂਪਾਂ ਵਿੱਚ 28 ਅਕਤੂਬਰ ਤੱਕ ਤਕਰੀਬਨ 4 ਹਜ਼ਾਰ ਲਾਭਪਾਤਰੀਆਂ ਨੇ ਵੱਖ ਵੱਖ ਸਕੀਮਾਂ ਦਾ ਲਾਭ ਲਿਆ। ਸ. ਸਿੱਧੂ ਨੇ ਇਸ ਮੌਕੇ ਵੱਖ ਵੱਖ ਸਕੀਮਾਂ ਦੇ ਲਾਭਪਾਤਰੀਆਂ ਨੂੰ ਮਨਰੇਗਾ ਸਕੀਮ ਦੇ ਜੌਬ ਕਾਰਡ, ਪੈਨਸ਼ਨ ਮਨਜ਼ੂਰੀ ਪੱਤਰ, ਆਵਾਸ ਯੋਜਨਾ ਦੇ ਮਨਜ਼ੂਰੀ ਪੱਤਰ ਅਤੇ ਵੱਖ ਵੱਖ ਕੰਪਨੀਆਂ ਵਿੱਚ ਰੋਜ਼ਗਾਰ ਹਾਸਲ ਕਰਨ ਵਾਲਿਆਂ ਨੂੰ ਪੱਤਰ ਵੰਡੇ। ਸੁਵਿਧਾ ਕੈਂਪ ਦੌਰਾਨ ਵੱਖ ਵੱਖ ਵਿਭਾਗਾਂ ਨੇ ਸਟਾਲ ਲਾ ਕੇ ਲੋਕਾਂ ਨੂੰ ਕਈ ਲੋਕ ਭਲਾਈ ਸੇਵਾਵਾਂ ਦਾ ਮੌਕੇ ਉਤੇ ਹੀ ਲਾਭ ਦਿੱਤਾ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਕੋਮਲ ਮਿੱਤਲ, ਕਮਿਸ਼ਨਰ ਨਗਰ ਨਿਗਮ ਸ੍ਰੀ ਕਮਲ ਕੁਮਾਰ ਗਰਗ ਅਤੇ ਐਸ.ਡੀ.ਐਮ. ਹਰਬੰਸ ਸਿੰਘ ਹਾਜ਼ਰ ਸਨ।
Spread the love