ਜ਼ਿਲ੍ਹਾ ਵਾਸੀਆਂ ਦੀ ਚੰਗੀ ਸਿਹਤ, ਤਰੱਕੀ, ਖੁਸ਼ਹਾਲੀ ਤੇ ਅਮਨ-ਸਾਂਤੀ ਲਈ ਕੀਤੀ ਅਰਦਾਸ
ਗੁਰਦਾਸਪੁਰ, 3 ਨਵੰਬਰ 2021
ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਕੱਲ੍ਹ 4 ਨਵੰਬਰ ਨੂੰ ਦੀਵਾਲੀ ਦੇ ਪਵਿੱਤਰ ਤਿਉਹਾਰ ਦੀ ਸਮੂਹ ਜਿਲਾ ਵਾਸੀਆਂ ਨੂੰ ਮੁਬਾਰਕਬਾਦ ਦਿੰਦਿਆਂ , ਜ਼ਿਲ੍ਹਾ ਵਾਸੀਆਂ ਦੀ ਚੰਗੀ ਸਿਹਤ, ਤਰੱਕੀ, ਖੁਸ਼ਹਾਲੀ ਤੇ ਅਮਨ-ਸਾਂਤੀ ਦੀ ਅ੍ਰਰਦਾਸ ਕੀਤੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਤਿਉਹਾਰ ਸਾਨੂੰ ਆਪਣੀ ਪਿਆਰ, ਭਾਈਚਾਰਕ ਸਾਂਝ ਅਤੇ ਮਿਲਵਰਤਨ ਦਾ ਸੁਨੇਹਾ ਦਿੰਦੇ ਹਨ ਅਤੇ ਸਾਨੂੰ ਸਾਰਿਆਂ ਨੂੰ ਇਹ ਤਿਉਹਾਰ ਰਲ ਮਿਲ ਕੇ ਮਨਾਉਣੇ ਚਾਹੀਦੇ ਹਨ।
ਹੋਰ ਪੜ੍ਹੋ :-ਕਿਸਾਨ ਖੇਤੀ ਮਸ਼ੀਨਰੀ ਦੀ ਸੁਚੱਜੀ ਵਰਤੋਂ ਕਰਦੇ ਹੋਏ ਪਰਾਲੀ ਪ੍ਰਬੰਧਨ ਵੱਲ ਧਿਆਨ ਦੇਣ : ਖੇਤੀਬਾੜੀ ਮਾਹਰ
ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਮਾਣਯੋਗ ਸੁਪਰੀਮ ਕੋਰਟ ਆਫ ਇੰਡੀਆਂ ਦੇ ਹੁਕਮ ਅਤੇ ਪੰਜਾਬ ਡਿਪਾਰਮੈਂਟ ਆਫ ਸਾਇੰਸ ਟੈਕਨੋਲੋਜੀ ਦੇ ਪਿ੍ਰੰਸੀਪਲ ਸਕੱਤਰ ਦੀਆਂ ਹਦਾਇਤਾਂ ਤਹਿਤ ਦੀਵਾਲੀ ਦੇ ਤਿਉਹਾਰ (4 ਨਵੰਬਰ ਨੂੰ) ਮੌਕੇ ਸ਼ਾਮ 8 ਵਜੇ ਤੋਂ ਰਾਤ 10 ਵਜੇ ਤਕ ਆਤਿਸ਼ਬਾਜ਼ੀ ਕਰਨ ਦੇ ਹੁਕਮ ਜਾਰੀ ਕੀਤੇ ਗਏ। ਇਸ ਤੋਂ ਇਲਾਵਾ ਸਾਈਲੈਂਸ਼ ਜ਼ੋਨ ਜਿਵੇ ਕਿ ਹਸਪਤਾਲਾਂ. ਵਿੱਦਿਅਕ ਸੰਸਥਾਵਾਂ, ਸਰਕਾਰੀ ਦਫਤਰਾਂ, ਜੰਗਲਾਤ, ਅਦਾਲਤਾਂ, ਧਾਰਮਿਕ ਸਥਾਵਾਂ ਜਾਂ ਕੋਈ ਹੋਰ ਏਰੀਆ, ਜਿਹੜਾ ਕਿ ਸਮਰੱਥ ਅਧਿਕਾਰੀ ਵਲੋਂ ਸਾਈਲੈਂਸ ਜ਼ੋਨ ਐਲਾਨਿਆ ਗਿਆ ਹੋਵੇ, ਦੇ 100 ਮੀਟਰ ਦੇ ਘੇਰੇ ਵਿਚ ਆਤਿਸ਼ਬਾਜ਼ੀ/ਪਟਾਕੇ ਦੇ ਚਲਾਉਣ ਉੱਤੇ ਪਾਬੰਦੀ ਲਗਾਈ ਗਈ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਆਪਣੀ , ਆਪਣੇ ਪਰਿਵਾਰ ਤੇ ਲੋਕਾਂ ਦੀ ਸਿਹਤ ਮੁੱਖ ਰੱਖਦਿਆਂ ਗਰੀਨ ਦੀਵਾਲੀ ਮਨਾਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਵਾਤਾਵਰਣ ਨੂੰ ਸਾਫ-ਸੁਥਰਾ ਰੱਖਣ ਲਈ ਸਾਰਿਆ ਨੂੰ ਸਹਿਯੋਗ ਕਰਨਾ ਚਾਹੀਦਾ ਹੈ।