ਵੋਟਰ ਸੂਚੀ ਦੀ ਸਪੈਸ਼ਲ ਸਰਸਰੀ ਸੁਧਾਈ ਦੇ ਸਬੰਧ ਵਿਚ 6, 7, 13, 11, 14, 20 ਅਤੇ 21 ਨਵੰਬਰ 2021 ਨੂੰ ਜ਼ਿਲੇ ਦਾ ਸਾਰੇ ਪੋਲਿੰਗ ਬੂਥਾਂ ’ਤੇ ਸਪੈਸ਼ਲ ਕੈਂਪ ਲਗਾਏ ਜਾਣਗੇ

ISHFAQ
ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਜ਼ਿਲ੍ਹੇ ਅੰਦਰ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਸਬੰਧੀ ਜਾਗਰੂਕ ਕਰਨ ਲਈ ਖੇਤੀਬਾੜੀ ਵਿਭਾਗ ਨੂੰ ਦਿੱਤੇ ਦਿਸ਼ਾ-ਨਿਰਦੇਸ਼

Sorry, this news is not available in your requested language. Please see here.

ਗੁਰਦਾਸਪੁਰ, 3 ਨਵੰਬਰ  2021

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੋਗਤਾ ਮਿਤੀ 1-1-2022 ਦੇ ਆਧਾਰ ’ਤੇ ਵੋਟਰ ਸੂਚੀ ਦੀ ਸਪੈਸ਼ਲ ਸਰਸਰੀ ਸੁਧਾਈ ਦੇ ਸਬੰਧ ਵਿਚ 6, 7, 13, 11, 14, 20 ਅਤੇ 21 ਨਵੰਬਰ 2021 ਨੂੰ (ਸ਼ਨੀਵਾਰ ਅਤੇ ਐਤਵਾਰ) ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤਕ ਜਿਲੇ ਭਰ ਵਿਚ ਪੋਲਿੰਗ ਬੂਥਾਂ ’ਤੇ ਸਪੈਸ਼ਲ ਕੈਂਪ ਲਗਾਏ ਜਾਣਗੇ।

ਹੋਰ ਪੜ੍ਹੋ :-ਅੱਜ 2 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 1 ਨਵਾਂ ਪਾਜੇਟਿਵ ਮਰੀਜ਼ ਆਇਆ ਸਾਹਮਣੇ : ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਨੇ ਸਮੂਹ ਈ.ਆਰ.ਓਜ਼ ਨੂੰ ਹਦਾਇਤ ਕੀਤੀ ਹੈ ਕਿ ਸਪੈਸ਼ਲ ਕੈਂਪ ਦੀਆਂ ਮਿਤੀਆਂ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤਕ ਬੀ.ਐਲ.ਓਜ਼ ਦੀ ਹਾਜ਼ਰੀ ਲਈ ਸੈਕਟਰ ਅਫਸਰ, ਈ.ਈ.ਆਰ.ਓ ਦੀ ਡਿਊਟੀ ਲਗਾਈ ਜਾਵੇ। ਹਰੇਕ ਪੋਲਿੰਗ ਸਟੇਸ਼ਨ ’ਤੇ ਸੈਕਟਰ ਅਫਸਰ, ਬੀ.ਐਲ.ਓਜ਼ ਅਤੇ ਪੰਚਾਇਤ ਸਕੱਤਰਾਂ ਵਲੋਂ ਮਿਲ ਕੇ ਨਿਰਪੱਖ ਵਿਅਕਤੀਆਂ ਰਾਹੀਂ ਸਵੀਪ ਸਭਾ (ਸਵੀਪ ਗਤੀਵਿਧੀਆਂ ਜਿਵੇਂ ਵੋਟ ਦਾ ਸਹੀ ਇਸਤੇਮਾਲ ਕਰਨਾ, ਦਿਵਿਆਂਗ ਵੋਟਰਾਂ ਦੀ ਸ਼ਨਾਖਤ ਕਰਨਾ, 18-19 ਦੇ ਯੁਵਕਾਂ ਦੀ 100 ਫੀਸਦ ਵੋਟਰ ਰਜਿਸ਼ਟਰੇਸ਼ਨ ਅਤੇ ਪੋਲਿੰਗ ਸਟੇਸ਼ਨਵਾਈਜ਼ ਵਲੰਟੀਆਂ ਦੀ ਸੂਚੀ ਤਿਆਰ ਕੀਤੀ ਜਾਵੇ। 80 ਸਾਲ ਜਾਂ ਇਸ ਤੋਂ ਉੱਪਰ ਵਿਅਕਤੀਆਂ ਨੂੰ ਵੋਟ ਪਾਉਣ ਸਬੰਧੀ ਪੋਸਟ ਬੈਲਟ ਪੇਪਰ ਦੀ ਸਹੂਲਤ ਆਦਿ ਬਾਰੇ ਜਾਣਕਾਰੀ ਪ੍ਰਦਾਨ ਕੀਤੀ ਜਾਵੇ।

Spread the love