ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਉਪ ਮੰਡਲ ਮੈਜਿਸਟ੍ਰੇਟ ਵਲੋਂ ਸਪੈਸ਼ਲ ਕੈਂਪ ਦੌਰਾਨ ਵੱਖ-ਵੱਖ ਪੋਲਿੰਗ ਬੂਥਾਂ ਦੀ ਕੀਤੀ ਚੈਕਿੰਗ 

AVIKESH
ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਉਪ ਮੰਡਲ ਮੈਜਿਸਟ੍ਰੇਟ ਵਲੋਂ ਸਪੈਸ਼ਲ ਕੈਂਪ ਦੌਰਾਨ ਵੱਖ-ਵੱਖ ਪੋਲਿੰਗ ਬੂਥਾਂ ਦੀ ਕੀਤੀ ਚੈਕਿੰਗ 

Sorry, this news is not available in your requested language. Please see here.

ਐਸ ਏ ਐਸ ਨਗਰ 7 ਨਵੰਬਰ 2021
ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਉਪ ਮੰਡਲ ਮੈਜਿਸਟ੍ਰੇਟ ਖਰੜ ਅਵੀਕੇਸ਼ ਗੁਪਤਾ, ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਉਪ ਮੰਡਲ ਮੈਜਿਸਟ੍ਰੇਟ ਐਸ.ਏ.ਐਸ ਨਗਰ ਹਰਬੰਸ ਸਿੰਘ ਅਤੇ ਤਹਿਸੀਲਦਾਰ ਡੇਰਾਬਸੀ ਵਲੋਂ ਸਪੈਸ਼ਲ ਕੈਂਪ ਦੌਰਾਨ ਵੱਖ-ਵੱਖ ਪੋਲਿੰਗ ਬੂਥਾਂ ਦੀ ਚੈਕਿੰਗ ਕੀਤੀ ਗਈ। ਉਹਨਾਂ ਵਲੋਂ ਆਮ ਜਨਤਾ ਨੂੰ ਅਪੀਲ ਕੀਤੀ ਗਈ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜਿਹਨਾਂ ਵੋਟਰਾਂ ਦੀ 01.01.2022 ਨੂੰ 18 ਸਾਲ ਹੋ ਰਹੀ ਹੈ ਅਤੇ ਜਿਹਨਾਂ ਦੀ ਵੋਟ ਨਹੀ ਬਣੀ ਉਹ ਆਪਣੀ ਵੋਟ ਫਾਰਮ ਨੰ. 6 ਰਾਹੀ ਬਣਵਾ ਸਕਦੇ ਹਨ।
ਇਸਦੇ ਨਾਲ ਹੀ ਵੋਟ ਕਟਾਉਣ ਲਈ ਫਾਰਮ ਨੰ.7, ਵੋਟਰ ਕਾਰਡ ਵਿੱਚ ਸੋਧ ਕਰਾਉਣ ਲਈ ਫਾਰਮ ਨੰ.8 ਅਤੇ ਹਲਕੇ ਅੰਦਰ ਹੀ ਪਤਾ ਬਦਲਾਉਣ ਲਈ ਫਾਰਮ ਨੰ. 8ਓ, ਭਾਰਤ ਚੋਣ ਕਮਿਸ਼ਨ ਦੀ ਵੈਬਸਾਈਟ www.nvsp.in ਅਤੇ Voterhelpline App ਤੇ Online ਫਾਰਮ ਭਰੇ ਜਾ ਸਕਦੇ ਹਨ। ਇਹ ਫਾਰਮ ਮਿਤੀ 30.11.2021 ਤੱਕ ਭਰੇ ਜਾ ਸਕਦੇ ਹਨ। ਭਾਰਤ ਚੋਣ ਕਮਿਸ਼ਨ ਵੱਲੋਂ ਅਗਲੇ ਸਪੈਸ਼ਲ ਕੈਂਪ ਮਿਤੀ 20.11.2021 ਅਤੇ 21.11.2021 ਲਗਾਏ ਜਾਣੇ ਹਨ। ਇਹਨਾਂ ਮਿਤੀਆਂ ਨੂੰ ਬੀ.ਐਲ.ਓ ਆਪਣੇ ਆਪਣੇ ਪੋਲਿੰਗ ਬੂਥਾਂ ਤੇ ਬੈਠ ਕੇ ਇਹ ਫਾਰਮ ਪ੍ਰਾਪਤ ਕਰਨਗੇ।
Spread the love