ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਸ਼ਹਿਰ ਦੇ 80 ਵਾਰਡਾਂ ਵਿੱਚ ਕਾਨੂੰਨੀ ਜਾਗਰੂਕਤਾ ਮੁਹਿੰਮ ਚਲਾਈ

bREAKING NEWS MAKHANI
ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਪੁਰਬ ਦੇ ਸਬੰਧ ’ਚ 19 ਅਕਤੂਬਰ ਨੂੰ ਜ਼ਿਲ੍ਹਾ ਅੰਮ੍ਰਿਤਸਰ ‘ਚ ਛੁੱਟੀ ਦਾ ਐਲਾਨ

Sorry, this news is not available in your requested language. Please see here.

ਜਲੰਧਰ, 12 ਨਵੰਬਰ 2021

ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਮੁਤਾਬਕ ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਰੁਪਿੰਦਰਜੀਤ   ਚਹਿਲ ਦੀ ਯੋਗ ਰਹਿਨੁਮਾਈ ਹੇਠ ਆਜ਼ਾਦੀ ਦੀ 75ਵੇਂ ਸਾਲ ਨੂੰ ਸਮਰਪਿਤ ‘ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ’ ਦੇ ਬੈਨਰ ਪੈਨ ਇੰਡੀਆ ਅਵੇਅਰਨੈੱਸ ਅਤੇ ਆਊਟਰੀਚ ਪ੍ਰੋਗਰਾਮਾਂ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਵੱਲੋਂ ਨਗਰ ਨਿਗਮ ਜਲੰਧਰ ਨਾਲ ਤਾਲਮੇਲ ਕਰਕੇ ਜ਼ਿਲ੍ਹੇ ਦੇ 80 ਵਾਰਡਾਂ ਦੇ ਕੌਂਸਲਰਾਂ ਰਾਹੀਂ 80 ਵਾਰਡਾਂ ਵਿੱਚ ਕਾਨੂੰਨੀ ਜਾਗਰੂਕਤਾ ਮੁਹਿੰਮ ਚਲਾਈ ਗਈ।

ਹੋਰ ਪੜ੍ਹੋ :-ਸੇਵਾ ਕੇਂਦਰਾਂ ਵਿਚ ਸਥਾਨਕ ਸਰਕਾਰਾਂ ਵਿਭਾਗ ਨਾਲ ਸਬੰਧਤ 5 ਨਵੀਆਂ ਸੇਵਾਵਾਂ ਸ਼ੁਰੂ-ਡੀ. ਸੀ

ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਲੰਧਰ ਡਾ. ਗਗਨਦੀਪ ਕੌਰ ਨੇ ਦੱਸਿਆ ਕਿ ਕੌਂਸਲਰਾਂ ਰਾਹੀਂ ਉਨ੍ਹਾਂ ਦੇ ਵਾਰਡਾਂ ਦੇ ਲੋਕਾਂ ਨੂੰ ਕਾਨੂੰਨੀ ਸੇਵਾਵਾਂ ਸਕੀਮਾਂ ਬਾਰੇ ਜਾਗਰੂਕ ਕੀਤਾ ਗਿਆ।

ਡਾ. ਗਗਨਦੀਪ ਕੌਰ ਨੇ ਕਿਹਾ ਕਿ ਪੈਨ ਇੰਡੀਆ ਅਵੇਅਰਨੈਸ ਅਤੇ ਆਊਟਰੀਚ ਪ੍ਰੋਗਰਾਮਾਂ ਤਹਿਤ ਜ਼ਿਲ੍ਹਾ ਜਲੰਧਰ ਦੇ ਹਰੇਕ ਪਿੰਡ ਦੇ ਨਾਲ ਨਾਲ ਸਕੂਲਾਂ ਅਤੇ ਕਾਲਜਾਂ ਵਿੱਚ ਮੁਫ਼ਤ ਕਾਨੂੰਨੀ ਸਹਾਇਤਾ ਸਕੀਮਾਂ ਦਾ ਪ੍ਰਚਾਰ 14.11.2021 ਤੱਕ ਪੈਨਲ ਦੇ ਵਕੀਲਾਂ, ਪੈਰਾ ਲੀਗਲ ਵਲੰਟੀਅਰਾਂ, ਸਕੂਲਾਂ/ਕਾਲਜਾਂ ਦੇ ਮੁਖੀਆਂ, ਆਂਗਣਵਾੜੀ ਵਰਕਰਾਂ, ਆਸ਼ਾ ਵਰਕਰਾਂ ਰਾਹੀਂ ਕੀਤਾ ਜਾ ਰਿਹਾ ਹੈ ਅਤੇ ਸ਼ਹਿਰੀ ਇਲਾਕੇ ਵਿੱਚ ਇਹ ਮੁਹਿੰਮ ਚਲਾ ਕੇ ਸ਼ਹਿਰ ਵਾਸੀਆਂ ਨੂੰ ਮੁਫ਼ਤ ਕਾਨੂੰਨਾ ਸਹਾਇਤਾ, ਲੋਕ ਅਦਾਲਤਾਂ, ਸਥਾਈ ਲੋਕ ਅਦਾਲਤ ਅਤੇ ਪੀੜਤ ਮੁਆਵਜ਼ਾ ਸਕੀਮਾਂ ਸੰਬੰਧੀ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਆਖਿਆ ਕਿ ਉਪਰੋਕਤ ਸਕੀਮਾਂ ਦਾ ਲਾਭ ਲੈਣ ਲਈ ਉਨ੍ਹਾਂ ਦੇ ਜ਼ਿਲ੍ਹਾ ਕਚਿਹਰੀਆਂ ਵਿੱਚ ਸਥਿਤ ਝਗੜਾ ਨਿਵਾਰਣ ਕੇਂਦਰ ਜਾਂ ਟੋਲ ਫ੍ਰੀ ਨੰਬਰ 1968 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Spread the love