ਪੰਜਾਬ ਸਰਕਾਰ ਵੱਲੋਂ ਉਦਯੋਗਿਕ ਇਕਾਈਆਂ ਨੂੰ ਪਰਫੁੱਲਤ ਕਰਨ ਲਈ ਲਿਆ ਵੱਡਾ ਫੈਸਲਾ-ਵਿਧਾਇਕ ਪਾਹੜਾ

Sorry, this news is not available in your requested language. Please see here.

ਪ੍ਰਵਾਨਿਤ ਜ਼ੋਨਾਂ ਵਿੱਚ ਉਦਯੋਗਿਕ ਇਕਾਈਆਂ ਲਈ ਸੀ.ਐਲ.ਯੂ ਪ੍ਰਾਪਤ ਕਰਨ ਸਬੰਧੀ ਸ਼ਰਤਾਂ ਵਿੱਚ ਛੋਟ

 

ਗੁਰਦਾਸਪੁਰ, 14 ਨਵੰਬਰ

ਸ. ਬਰਿੰਦਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ  ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਦੇਣ ਦੇ ਉਦੇਸ਼ ਨਾਲ ਇਤਿਹਾਸਕ ਤੇ ਵੱਡਾ ਫੈਸਲਾ ਲੈਂਦਿਆਂ ਪੰਜਾਬ ਸਰਕਾਰ ਵੱਲੋਂ ਪ੍ਰਵਾਨਿਤ ਜ਼ੋਨਾਂ ਵਿੱਚ ਹਰੀਸੰਤਰੀ ਅਤੇ ਲਾਲ ਸ਼੍ਰੇਣੀ ਦੀਆਂ ਇਕੱਲੀਆਂ ਉਦਯੋਗਿਕ ਇਕਾਈਆਂ (ਸਟੈਂਡਅਲੋਨ ਉਦਯੋਗਾਂ) ਸਥਾਪਤ ਕਰਨ ਲਈ ਚੇਂਜ ਆਫ਼ ਲੈਂਡ ਯੂਜ਼ (ਸੀਐਲਯੂ) ਦੀ ਪ੍ਰਵਾਨਗੀ ਲੈਣ ਸਬੰਧੀ ਸ਼ਰਤਾਂ ਵਿੱਚ ਛੋਟ ਦਿੱਤੀ ਗਈ ਹੈ।

 

ਵਿਧਾਇਕ ਪਾਹੜਾ ਨੇ ਦੱਸਿਆ ਕਿ ਪਹਿਲਾਂ ਉਦਯੋਗਪਤੀਆਂ ਨੂੰ ਵਿਭਾਗ ਤੋਂ ਸੀ.ਐਲ.ਯੂ. ਪ੍ਰਾਪਤ ਕਰਨ ਦੀ ਜ਼ਰੂਰਤ ਹੁੰਦੀ ਸੀ ਅਤੇ ਫਿਰ ਬਿਲਡਿੰਗ ਪਲਾਨ ਲਈ ਪ੍ਰਵਾਨਗੀ ਲੈਣੀ ਪੈਂਦੀ ਸੀ। 

 

ਊਨ੍ਹਾਂ ਦੱਸਿਆ ਕਿ ਉਦਯੋਗਪਤੀਆਂ ਲਈ ਆਪਣੇ ਪ੍ਰੋਜੈਕਟ ਸ਼ੁਰੂ ਕਰਨ ਲਈ ਇਹ ਪ੍ਰਕਿਰਿਆ ਕਾਫੀ ਮੁਸ਼ਕਲ ਭਰੀ ਅਤੇ ਸਮਾਂ ਖਪਾਊ ਸੀ। ਸੀ.ਐਲ.ਯੂ. ਪ੍ਰਾਪਤ ਕਰਨ ਵਿੱਚ ਛੋਟ ਨਾਲ ਹੁਣ ਉਦਯੋਗ ਸਥਾਪਿਤ ਕਰਨ ਵਿੱਚ ਉਤਸ਼ਾਹ ਮਿਲੇਗਾ ਕਿਉਂਕਿ ਇਹ ਪ੍ਰਕਿਰਿਆ ਨੂੰ ਮੁਸ਼ਕਲ ਰਹਿਤ ਕਰੇਗਾ ਅਤੇ ਇਸ ਵਿੱਚ ਲੱਗਣ ਵਾਲੇ ਸਮੇਂ ਨੂੰ ਘਟਾ ਦੇਵੇਗਾ। ਉਨਾਂ ਅੱਗੇ ਕਿਹਾ ਕਿ ਹੁਣ ਉਦਯੋਗਪਤੀ ਆਪਣੇ ਬਿਲਡਿੰਗ ਪਲਾਨ ਵਿਭਾਗ ਤੋਂ ਸਿੱਧੇ ਤੌਰ ਤੇ ਮਨਜ਼ੂਰ ਕਰਵਾ ਸਕਦੇ ਹਨ।

 

ਹੋਰ ਪੜ੍ਹੋ :- ਪੰਜਾਬ ਸਰਕਾਰ ਨੌਜਵਾਨਾਂ ਦੇ ਬੌਧਿਕ ਅਤੇ ਸਰੀਰਕ ਵਿਕਾਸ ਲਈ ਕੰਮ ਕਰ ਰਹੀ ਹੈ-ਪਰਗਟ ਸਿੰਘ

 

ਵਿਧਾਇਕ ਪਾਹੜਾ ਨੇ ਕਿਹਾ ਕਿ ਬਿਲਡਿੰਗ ਪਲਾਨ ਦੀ ਮਨਜੂਰੀ ਉਦਯੋਗਾਂ ਲਈ ਸਥਾਨ ਦੀ ਚੋਣ ਸਬੰਧੀ ਦਿਸਾ-ਨਿਰਦੇਸਾਂ ਅਤੇ ਵਿਭਾਗ ਦੇ ਬਿਲਡਿੰਗ ਉਪ-ਨਿਯਮਾਂ ਨੂੰ ਪੂਰਾ ਕਰਨ ਤੇ ਹੀ ਮਿਲੇਗੀ ਅਤੇ ਬਿਨੈਕਾਰਾਂ ਲਈ ਇਨਾਂ ਦੀ ਪਾਲਣਾ ਕਰਨਾ ਲਾਜ਼ਮੀ ਹੋਵੇਗਾ।

 

ਜ਼ਿਕਰਯੋਗ ਹੈ ਕਿ ਵੱਖ-ਵੱਖ ਉਦਯੋਗਿਕ ਐਸੋਸੀਏਸਨਾਂ ਲੰਬੇ ਸਮੇਂ ਤੋਂ ਉਦਯੋਗ ਸਥਾਪਿਤ ਕਰਨ ਦੀ ਪ੍ਰਕਿਰਿਆ ਨੂੰ ਆਸਾਨ ਬਣਾਉਣ ਅਤੇ ਸਿੰਗਲ ਸਟੈਪ ਕਲੀਅਰੈਂਸ ਦੀ ਮੰਗ ਕਰ ਰਹੀਆਂ ਸਨ। ਇਨਾਂ ਐਸੋਸੀਏਸ਼ਨਾਂ ਦਾ ਵਿਚਾਰ ਸੀ ਕਿ ਸੂਬੇ ਵਿੱਚ ਬਹੁਤ ਸਾਰੇ ਉੱਦਮੀ ਉਦਯੋਗ ਸਥਾਪਿਤ ਕਰਨ ਲਈ ਤਿਆਰ ਹਨ ਪਰ ਸੀ.ਐਲ.ਯੂ. ਸਮੇਤ ਹੋਰ ਪ੍ਰਵਾਨਗੀਆਂ ਲੈਣ ਲਈ ਲੰਮੀਆਂ ਪ੍ਰਕਿਰਿਆਵਾਂ ਉਨਾਂ ਦੇ ਰਾਹ ਵਿੱਚ ਰੁਕਾਵਟ ਬਣ ਰਹੀਆਂ ਹਨ।

 

ਵਿਧਾਇਕ ਪਾਹੜਾ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਇਹ ਫੈਸਲਾ ਉਦਯੋਗਿਕ ਐਸੋਸੀਏਸ਼ਨਾਂ ਦੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਅਤੇ ਬਦਲਦੇ ਹਾਲਾਤ ਜਿਨਾਂ ਵਿੱਚ ਸੂਬੇ ਨੂੰ ਖੇਤੀਬਾੜੀ ਤੇ ਆਪਣੀ ਨਿਰਭਰਤਾ ਘਟਾਉਣ ਅਤੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਹੋਰ ਤਰੀਕਿਆਂ ਦੀ ਪੜਚੋਲ ਕਰਨ ਦੀ ਜ਼ਰੂਰਤ ਹੈਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ। 

Spread the love