ਪੈਨ ਇੰਡੀਆ ਜਾਗਰੂਕਤਾ ਮੁਹਿੰਮ ਦੀ ਸਮਾਪਤੀ ਮੌਕੇ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕੱਢੀ ਪ੍ਰਭਾਤ ਫੇਰੀ

Sorry, this news is not available in your requested language. Please see here.

ਨਵਾਂਸ਼ਹਿਰ, 14 ਨਵੰਬਰ :
ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ ਨਗਰ ਅਤੇ ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਦੀਆਂ ਹਦਾਇਤਾਂ ’ਤੇ ਪੈਨ ਇੰਡੀਆ ਜਾਗਰੂਕਤਾ ਮੁਹਿੰਮ ਤਹਿਤ ‘ਆਜ਼ਾਦੀ ਕਾ ਅੰਮਿ੍ਰਤ ਮਹੋਤਸਵ’ ਦੀ ਸਮਾਪਤੀ ਮੌਕੇ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪ੍ਰਭਾਤ ਫੇਰੀ ਕੱਢੀ ਗਈ। ਸੀ. ਜੇ. ਐਮ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਅਗਵਾਈ ਹੇਠ ਜ਼ਿਲਾ ਕੋਰਟ ਕੰਪਲੈਕਸ ਤੋਂ ਚੰਡੀਗੜ ਚੌਕ ਤੱਕ ਕੱਢੀ ਗਈ ਇਸ ਪ੍ਰਭਾਤ ਫੇਰੀ ਨੂੰ ਜ਼ਿਲਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਨੇ ਝੰਡੀ ਦਿਖਾ ਕੇ ਰਵਾਨਾ ਕੀਤਾ।
ਇਸ ਮੌਕੇ ਉਨਾਂ ਦੱਸਿਆ ਕਿ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਤੋਂ
ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਤਹਿਤ ਭਾਰਤ ਦੀ ਆਜ਼ਾਦੀ ਦੀ 75ਵੀਂ ਵਰੇਗੰਢ ਸਬੰਧੀ ‘ਆਜ਼ਾਦੀ ਕਾ ਅੰਮਿ੍ਰਤ ਮਹੋਤਸਵ’ ਤਹਿਤ ਮਿਤੀ 2 ਅਕਤੂਬਰ ਤੋਂ 14 ਨਵੰਬਰ ਤੱਕ ਜ਼ਿਲੇ ਦੇ ਸਾਰੇ ਪਿੰਡਾਂ ਵਿਚ ਪੈਨਲ ਵਕੀਲਾਂ ਅਤੇ ਪੈਰਾ ਲੀਗਲ ਵਲੰਟੀਅਰਾਂ ਦੀਆਂ ਟੀਮਾਂ ਵੱਲੋਂ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਅਤੇ ਨਾਲਸਾ ਸਕੀਮਾਂ ਬਾਰੇ ਜਾਗਰੂਕ ਕੀਤਾ ਗਿਆ। ਉਨਾਂ ਕਿਹਾ ਕਿ ਇਸ ਪ੍ਰਭਾਤ ਫੇਰੀ ਦਾ ਮੁੱਖ ਮੰਤਵ ਆਮ ਲੋਕਾਂ ਨੂੰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਮੁਫ਼ਤ ਕਾਨੂੰਨੀ ਸਹਾਇਤਾ ਅਤੇ 11 ਦਸੰਬਰ 2021 ਨੂੰ ਲੱਗ ਰਹੀ ਕੌਮੀ ਲੋਕ ਅਦਾਲਤ ਬਾਰੇ ਜਾਗਰੂਕ ਕਰਨਾ ਹੈ। ਇਸ ਪ੍ਰਭਾਤ ਫੇਰੀ ਵਿਚ ਸਮੂਹ ਜੱਜ ਸਾਹਿਬਾਨ, ਦਫ਼ਤਰੀ ਸਟਾਫ ਮੈਂਬਰਾਂ, ਪੈਰਾ ਲੀਗਲ ਵਲੰਟੀਅਰਾਂ, ਪੈਨਲ ਵਕੀਲਾਂ, ਸਾਂਝ ਕੇਂਦਰ ਸਟਾਫ, ਐਨ. ਜੀ. ਓਜ਼ ਅਤੇ ਸਲੱਮ ਏਰੀਏ ਦੇ ਬੱਚਿਆਂ ਦੇ ਭਾਗ ਲਿਆ।
Spread the love