ਪਟਿਆਲਾ, 15 ਨਵੰਬਰ 2021
ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮਨਾਉਂਦਿਆਂ ਸਰਕਾਰ ਵੱਲੋਂ ਦੇਸ਼ ਦੀ ਆਜ਼ਾਦੀ ‘ਚ ਆਪਣਾ ਯੋਗਦਾਨ ਪਾਉਣ ਵਾਲੇ ਅਣਗੌਲੇ ਨਾਇਕਾ ਦੀ ਪਹਿਚਾਣ ਕਰਕੇ ਉਨ੍ਹਾਂ ਨੂੰ ਸਨਮਾਨਿਤ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸਬੰਧੀ ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ (ਸੁਤੰਤਰਤਾ ਸੰਗਰਾਮੀ ਸ਼ਾਖਾ) ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਅਣਗੌਲੇ ਨਾਇਕਾਂ ਦੀ ਪਹਿਚਾਣ ਕਰਨ ਲਈ ਆਖਿਆ ਗਿਆ ਹੈ।
ਹੋਰ ਪੜ੍ਹੋ :-ਮੁੱਖ ਮੰਤਰੀ ਚੰਨੀ ਵੱਲੋਂ ਮੋਹਾਲੀ ਵਿੱਚ ਡਿਜੀਟਲ ਸਿਹਤ ਸੰਭਾਲ ਸਹੂਲਤ ਦਾ ਉਦਘਾਟਨ
ਉਕਤ ਪੱਤਰ ਦੇ ਹਵਾਲੇ ਨਾਲ ਪਟਿਆਲਾ ਦੇ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ਼ ਨੂੰ ਕਿਹਾ ਕਿ ਸਬ-ਡਵੀਜ਼ਨ ਪੱਧਰ ‘ਤੇ ਅਜਿਹੇ ਸੁਤੰਤਰਤਾ ਸੰਗਰਾਮੀਆਂ ਦੀ ਪਹਿਚਾਣ ਕੀਤੀ ਜਾਵੇ, ਜਿਨ੍ਹਾਂ ਵੱਲੋਂ ਦੇਸ਼ ਦੀ ਆਜ਼ਾਦੀ ‘ਚ ਯੋਗਦਾਨ ਪਾਇਆ ਗਿਆ ਸੀ, ਪ੍ਰੰਤੂ ਉਨ੍ਹਾਂ ਦਾ ਯੋਗਦਾਨ ਅੱਜ ਤੱਕ ਸਮਾਜ ਲਈ ਅਣਜਾਣ ਹੈ। ਨਾਲ ਹੀ ਉਨ੍ਹਾਂ ਅਜਿਹੇ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਨੂੰ ਅਪੀਲ ਵੀ ਕੀਤੀ ਹੈ ਕਿ ਜੇਕਰ ਹਾਲੇ ਤੱਕ ਉਨ੍ਹਾਂ ਦੀ ਜ਼ਿਲ੍ਹਾ ਪ੍ਰਸ਼ਾਸਨ ਤੱਕ ਪਹੁੰਚ ਨਹੀਂ ਬਣੀ ਹੈ ਤਾਂ ਉਹ ਆਪਣੇ ਐਸ.ਡੀ.ਐਮਜ਼ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ।