ਡਿਪਟੀ ਕਮਿਸਨਰ ਵੱਲੋਂ ਸਵੀਪ ਮੁਹਿੰਮ ਤਹਿਤ ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਯੂਨੀਵਰਸਿਟੀ ਵਿਖੇ ਕੱਢੀ ਗਈ ਪ੍ਰਭਾਤ ਫੇਰੀ

SVEEP P
ਡਿਪਟੀ ਕਮਿਸਨਰ ਵੱਲੋਂ ਸਵੀਪ ਮੁਹਿੰਮ ਤਹਿਤ ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਯੂਨੀਵਰਸਿਟੀ ਵਿਖੇ ਕੱਢੀ ਗਈ ਪ੍ਰਭਾਤ ਫੇਰੀ

Sorry, this news is not available in your requested language. Please see here.

ਨੌਜਵਾਨ ਵਿਦਿਆਰਥੀਆਂ ਵੱਲੋਂ ਵੋਟਰ ਜਾਗਰੂਕਤਾ ਸਬੰਧੀ ਬੋਲੀਆਂ ਤੇ ਹੱਥਾਂ ਵਿੱਚ ਤਖਤੀਆਂ ਫੜ ਕੇ ਕੈਂਪਸ ਵਿੱਚ ਮੌਜੂਦ ਵੋਟਰਾਂ ਨੂੰ ਕੀਤਾ ਗਿਆ ਜਾਗਰੂਕ
ਨੌਜਵਾਨ ਵੋਟਰ ਆਪਣੀ ਵੱਧ ਤੋਂ ਵੱਧ ਵੋਟ ਬਣਵਾਉਣ ਅਤੇ ਵੋਟ ਦੇ ਹੱਕ ਦੀ ਬਿਨਾਂ ਕਿਸੇ ਡਰ ਤੇ ਭੈਅ ਦੇ ਇਸਤੇਮਾਲ ਕਰਨ
ਸਮੂਹ ਪੋਲਿੰਗ ਬੂਥਾਂ ਤੇ 20 ਤੇ 21 ਨਵੰਬਰ ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਫਿਰੋਜ਼ਪੁਰ 18 ਨਵੰਬਰ 2021

ਡਿਪਟੀ ਕਮਿਸਨਰ ਦਵਿੰਦਰ ਸਿੰਘ ਵੱਲੋਂ ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਯੂਨੀਵਰਸਿਟੀ ਵਿਖੇ ਸਵੇਰੇ 7 ਵਜੇ ਪਹੁੰਚ ਕੇ ਸਵੀਪ ਮੁਹਿੰਮ ਤਹਿਤ ਪ੍ਰਭਾਤ ਫੇਰੀ ਕੱਢੀ ਗਈ। ਇਹ ਪਭਾਤ ਫੇਰੀ ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਯੂਨੀਵਰਸਿਟੀ ਤੋਂ ਲੈ ਕੇ ਸਟਾਫ ਦੇ ਰਿਹਾਇਸ ਏਰੀਏ ਤੱਕ ਵਿਦਿਆਰਥੀਆਂ ਵੱਲੋਂ ਵੋਟਰ ਜਾਗਰੂਕਤਾ ਸਬੰਧੀ ਬੋਲੀਆਂ ਤੇ ਹੱਥਾਂ ਵਿੱਚ ਤਖਤੀਆਂ ਫੜ ਕੇ ਕੈਂਪਸ ਵਿੱਚ ਮੌਜੂਦ ਵੋਟਰਾਂ ਨੂੰ ਜਾਗਰੂਕ ਕਰਦੀ ਖਤਮ ਹੋਈ।

ਹੋਰ ਪੜ੍ਹੋ :-ਰੁਚੀ ਕਾਲੜਾ ਦੀ ਪੰਜਾਬ ਦੇ ਰਾਜਪਾਲ ਦੇ ਪ੍ਰੈਸ ਸਕੱਤਰ ਵਜੋਂ ਹੋਈ ਨਿਯੁਕਤੀ

ਇਸ ਦੌਰਾਨ ਡਿਪਟੀ ਕਮਿਸਨਰ ਵੱਲੋਂ ਵੋਟਰ ਜਾਗਰੂਕਤਾ ਹਸਤਾਖਰ ਮੁਹਿੰਮ ਦੀ ਸ਼ੁਰੂਆਤ ਵੀ ਕੀਤੀ ਗਈ ਅਤੇ ਕਿਹਾ ਕਿ ਇਸ ਹਸਤਾਖਰ ਮੁਹਿੰਮ ਨੂੰ ਜ਼ਿਲ੍ਹੇ ਦੇ ਸਮੂਹ ਸਕੂਲਾਂ, ਕਾਲਜਾਂ ਤੇ ਵਿੱਦਿਅਕ ਸੰਸਥਾਵਾਂ ਵਿੱਚ ਲਾਗੂ ਕੀਤਾ ਜਾਵੇ ਤਾਂ ਜੋ ਵੋਟਰ ਆਪਣੀ ਵੋਟ ਦੇ ਹੱਕ ਪ੍ਰਤੀ ਖੁਦ ਵੀ ਜਾਗਰੂਕ ਹੋਣ ਤੇ ਦੂਸਰਿਆਂ ਨੂੰ ਵੀ ਕਰਨ। ਉਨ੍ਹਾਂ ਕਿਹਾ ਕਿ ਅੱਜ ਦੀ ਪ੍ਰਭਾਤ ਫੇਰੀ ਵਿੱਚ ਭਾਗ ਲਿਆ ਗਿਆ ਹੈ ਉਨ੍ਹਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਵੀ ਕੀਤਾ ਜਾਵੇਗਾ।

ਉਨ੍ਹਾਂ ਸਵੀਪ ਮੁਹਿੰਮ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕਾਂ ਨੂੰ ਵੋਟ ਦੇ ਹੱਕ ਪ੍ਰਤੀ ਜਾਗਰੂਕ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜਿਸ ਵੀ ਨੌਜਵਾਨ ਦੀ ਉਮਰ 01-01-2022 ਨੂੰ 18 ਸਾਲ ਦੀ ਜਾਂ ਇਸ ਤੋਂ ਉੱਪਰ ਹੋ ਜਾਂਦੀ ਹੈ ਤਾਂ ਉਹ ਆਪਣੀ ਵੋਟ ਜ਼ਰੂਰ ਬਣਵਾਉਣ ਅਤੇ ਵੋਟ ਦੇ ਹੱਕ ਦਾ ਬਿਨਾਂ ਕਿਸੇ ਡਰ ਭੈਅ ਇਸਤੇਮਾਲ ਕਰਨ। ਉਨ੍ਹਾਂ ਕਿਹਾ ਕਿ ਸਵੀਪ ਦਾ ਪ੍ਰੋਗਰਾਮ ਅਗਾਹ ਵੀ ਜਾਰੀ ਰਹੇਗਾ ਅਤੇ ਜ਼ਿਲ੍ਹੇ ਦੇ ਵੋਟਰਾਂ ਨੂੰ ਆਪਣੇ ਨਾਲ ਜੋੜ ਕੇ ਘਰ-ਘਰ ਇਹ ਜਾਗਰੂਕਤਾ ਫੈਲਾਈ ਜਾਵੇਗੀ ਕਿ ਉਹ ਆਪਣੇ ਵੋਟ ਬਣਾਉਣ। ਉਨ੍ਹਾਂ ਕਿਹਾ ਕਿ ਵੋਟਾਂ ਦੀ ਸਰਸਰੀ ਸੁਧਾਈ ਸਬੰਧੀ ਵਿਸ਼ੇਸ਼ ਕੈਂਪ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ਤੇ 20 ਤੇ 21 ਨਵੰਬਰ 2021 ਨੂੰ ਲਗਾਏ ਜਾਣਗੇ ਜਿੱਥੇ ਬੀਐੱਲ ਬੈਠਣਗੇ ਕੋਈ ਵੀ ਆਪਣੀ ਵੋਟ ਬਣਵਾਉਣ/ਕਟਵਾਉਣ ਜਾਂ ਸੋਧ ਲਈ ਆਪਣੇ ਨਜ਼ਦੀਕੀ ਪੋਲਿੰਗ ਬੂਥ ਤੇ ਜਾ ਕੇ ਫਾਰਮ ਭਰ ਸਕਦਾ ਹੈ। ਇਸ ਜਾਗਰੂਕਤਾ ਮੁਹਿੰਮ ਨੂੰ ਸਫਲ ਬਣਾਉਣ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਿਰੋਜ਼ਪੁਰ ਦੇ ਐੱਨਸੀਸੀ ਵਲੰਟੀਅਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਜੀਦਪੁਰ ਦੀਆਂ ਲੜਕੀਆਂ ਦੀ ਗਿੱਧਾ ਟੀਮ ਨੇ ਵਿਸ਼ੇਸ਼ ਯੋਗਦਾਨ ਪਾਇਆ।

ਇਸ ਮੌਕੇ ਇਲੈਕਸ਼ਨ ਸੈੱਲ ਇੰਚਾਰਜ ਤਹਿਸੀਲਦਾਰ ਚੋਣਾਂ ਚਾਂਦ ਪ੍ਰਕਾਸ਼, ਜ਼ਿਲ੍ਹਾ ਸਵੀਪ ਕੋਆਰਡੀਨੇਟਰ ਡਾ. ਸਤਿੰਦਰ ਸਿੰਘ, ਕੈਂਪਸ ਤੋਂ ਡਾ. ਲਲਿਤ ਸਰਮਾ, ਅਰੁਣ, ਡਾ. ਅਮਿਤ ਕੁਮਾਰ, ਪ੍ਰੋ. ਗੁਰਪ੍ਰੀਤ ਸਿੰਘ, ਕਮਲ ਸ਼ਰਮਾ, ਲਖਵਿੰਦਰ ਸਿੰਘ, ਰਵੀਇੰਦਰ ਸਿੰਘ, ਕੈਪਟਨ ਇੰਦਰਪਾਲ ਸਿੰਘ, ਅਮਰਜੋਤੀ ਮਾਂਗਟ, ਸਰਬਜੀਤ ਸਿੰਘ ਸਮੇਤ ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਯੂਨੀਵਰਸਿਟੀ ਦੇ ਵਿਦਿਆਰਥੀ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Spread the love