ਚੋਣ ਪ੍ਰਕ੍ਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਰੋਲ ਅਬਜ਼ਰਵਰ ਚੰਦਰ ਗੈਂਦ ਵੱਲੋਂ ਦਿਸ਼ਾ ਨਿਰਦੇਸ਼ ਜਾਰੀ

ਚੋਣ ਪ੍ਰਕ੍ਰਿਆ
ਚੋਣ ਪ੍ਰਕ੍ਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਰੋਲ ਅਬਜ਼ਰਵਰ ਚੰਦਰ ਗੈਂਦ ਵੱਲੋਂ ਦਿਸ਼ਾ ਨਿਰਦੇਸ਼ ਜਾਰੀ

Sorry, this news is not available in your requested language. Please see here.

ਡਵੀਜ਼ਨਲ ਕਮਿਸ਼ਨਰ ਨੇ ਜ਼ਿਲ੍ਹਾ ਚੋਣ ਅਫ਼ਸਰ ਸੰਗਰੂਰ ਤੇ ਈ.ਆਰ.ਓਜ਼ ਨਾਲ ਕੀਤੀ ਮੀਟਿੰਗ
ਸਵੀਪ ਗਤੀਵਿਧੀਆਂ ‘ਚ ਲਿਆਂਦੀ ਜਾਵੇ ਤੇਜ਼ੀ : ਚੰਦਰ ਗੈਂਦ

ਪਟਿਆਲਾ, 22 ਨਵੰਬਰ 2021

ਵਿਧਾਨ ਸਭਾ ਚੋਣਾਂ 2022 ਲਈ ਪਟਿਆਲਾ ਡਵੀਜ਼ਨ ਦੇ ਰੋਲ ਅਬਜ਼ਰਵਰ-ਕਮ-ਡਵੀਜ਼ਨਲ ਕਮਿਸ਼ਨਰ ਸ੍ਰੀ ਚੰਦਰ ਗੈਂਦ ਨੇ ਅਗਾਮੀ ਚੋਣਾਂ ਦੇ ਮੱਦੇਨਜ਼ਰ ਵੋਟਰ ਸੂਚੀਆਂ ਦੀ ਸੁਧਾਈ ਅਤੇ ਚੋਣ ਪ੍ਰਕ੍ਰਿਆ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਜ਼ਿਲ੍ਹਾ ਚੋਣ ਅਫ਼ਸਰ ਸੰਗਰੂਰ ਸ੍ਰੀ ਰਾਮਵੀਰ ਤੇ ਸਬ ਡਵੀਜ਼ਨ ਸੰਗਰੂਰ, ਧੂਰੀ, ਦਿੜ੍ਹਬਾ, ਲਹਿਰਾ ਤੇ ਸੁਨਾਮ ਦੇ ਇਲੈਕਟ੍ਰੋਲ ਰਜਿਸਟ੍ਰੇਸ਼ਨ ਅਧਿਕਾਰੀਆਂ (ਈ.ਆਰ.ਓਜ਼) ਨਾਲ ਮੀਟਿੰਗ ਕਰਕੇ ਚੋਣ ਪ੍ਰੀਕ੍ਰਿਆ ਦੇ ਕੰਮ ਦੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ।

ਹੋਰ ਪੜ੍ਹੋ :-ਸਰਕਾਰੀ ਪ੍ਰਾਇਮਰੀ ਸਕੂਲ ਨਿਧਾਨਾ ਵਿਖੇ ਮਨਾਇਆ ਗਿਆ ਬਾਲ ਮੇਲਾ

ਡਵੀਜ਼ਨਲ ਕਮਿਸ਼ਨਰ ਸ੍ਰੀ ਚੰਦਰ ਗੈਂਦ ਨੇ ਕਿਹਾ ਕਿ ਚੋਣ ਪ੍ਰਕ੍ਰਿਆ ਨੂੰ ਨਿਰਵਿਘਨ, ਸੁਤੰਤਰ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਬਹੁਤ ਬਾਰੀਕੀ ਨਾਲ ਤਿਆਰੀਆਂ ਕੀਤੀਆਂ ਜਾਣ। ਉਨ੍ਹਾਂ ਨੇ ਵੋਟਾਂ ਬਣਵਾਉਣ ਤੋਂ ਪਿਛੇ ਰਹਿ ਗਏ ਨਾਗਰਿਕਾਂ, ਤੀਜੇ ਲਿੰਗ ਵਾਲੇ ਨਾਗਰਿਕਾਂ ਅਤੇ ਖਾਸ ਕਰਕੇ ਦਿਵਿਆਂਗਜਨਾਂ ਦੀਆਂ ਵੋਟਾਂ ਤੁਰੰਤ ਬਣਵਾਉਣ ਸਮੇਤ ਵੋਟਰਾਂ ਨੂੰ ਆਪਣੀਆਂ ਵੋਟਾਂ ਪਾਉਣ ਅਤੇ ਨੂੰ ਜਾਗਰੂਕ ਕਰਨ ਲਈ ਸਵੀਪ ਗਤੀਵਿਧੀਆਂ ਤੇਜ਼ ਕਰਨ ਦੀ ਵੀ ਹਦਾਇਤ ਕੀਤੀ।

ਸ੍ਰੀ ਚੰਦਰ ਗੈਂਦ ਨੇ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਅਗਾਮੀ ਵਿਧਾਨ ਸਭਾ ਚੋਣਾਂ ਲਈ ਹਰ ਯੋਗ ਨਾਗਰਿਕ ਦੀ ਵੋਟ ਬਨਵਾਉਣ ਅਤੇ ਦਿਵਯਾਂਗ ਵੋਟਰਾਂ ਦੀ ਪਛਾਣ ਤੇ ਉਨ੍ਹਾਂ ਦੀ ਵੋਟ ਬਨਵਾਉਣ ਸਮੇਤ ਇਸਦਾ ਭੁਗਤਾਨ ਯਕੀਨੀ ਬਨਾਉਣ ਲਈ 30 ਨਵੰਬਰ ਤੱਕ ਸਰਸਰੀ ਸੁਧਾਈ ਦੀ ਪ੍ਰਕ੍ਰਿਆ ਚੱਲ ਰਹੀ ਹੈ, ਜੇਕਰ ਕਿਸੇ ਵੋਟਰ ਦੀ ਵੋਟ ਬਨਣੀ ਬਕਾਇਆ ਰਹਿ ਗਈ ਹੈ ਤਾਂ ਉਹ ਆਨ ਲਾਇਨ ਰਜਿਸਟ੍ਰੇਸ਼ਨ ਕਰਵਾ ਕੇ ਆਪਣੀ ਵੋਟ ਬਣਵਾ ਸਕਦੇ ਹਨ।

ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਨੇ ਸ੍ਰੀ ਗੈਂਦ ਨੂੰ ਦੱਸਿਆ ਕਿ ਸੰਗਰੂਰ ਜ਼ਿਲ੍ਹੇ ‘ਚ ਇਸ ਸਮੇਂ ਕੁਲ ਵੋਟਰ 8 ਲੱਖ 89 ਹਜ਼ਾਰ 136 ਹਨ, ਜਿਨ੍ਹਾਂ ‘ਚੋਂ 4,17,467 ਮਹਿਲਾ, ਮਰਦ 4,70,763 ਅਤੇ 19 ਤੀਜੇ ਲਿੰਗ ਵਾਲੇ ਵੋਟਰ ਹਨ, ਇਨ੍ਹਾਂ ਦੇ 100 ਫੀਸਦੀ ਫੋਟੋ ਪਛਾਣ ਵਾਲੀਆਂ ਵੋਟਰ ਸੂਚੀਆਂ ਅਤੇ ਐਪਿਕ ਕਾਰਡ ਬਣੇ ਹੋਏ ਹਨ ਜਦਕਿ ਰਹਿ ਗਏ ਨਾਗਰਿਕਾਂ ਜਾਂ 18 ਤੋਂ 19 ਸਾਲ ਦੇ ਬਾਲਗਾਂ, ਦਿਵਿਆਂਗਜਨਾਂ ਤੇ ਤੀਜੇ ਲਿੰਗ ਵਾਲੇ ਨਾਗਰਿਕਾਂ ਦੀਆਂ ਨਵੀਆਂ ਵੋਟਾਂ ਬਣਾਈਆਂ ਜਾ ਰਹੀਆਂ ਹਨ।

ਇਸ ਮੌਕੇ ਏ.ਡੀ.ਸੀ. (ਜ) ਅਨਮੋਲ ਸਿੰਘ ਧਾਲੀਵਾਲ, ਐਸ.ਡੀ.ਓ. ਧੂਰੀ ਇਸਮਿਤ ਵਿਜੈ ਸਿੰਘ, ਐਸ.ਡੀ.ਐਮ. ਦਿੜ੍ਹਬਾ ਰਾਜ਼ੇਸ ਕੁਮਾਰ ਸ਼ਰਮਾ, ਐਸ.ਡੀ.ਐਮ. ਸੁਨਾਮ ਜਸਪ੍ਰੀਤ ਸਿੰਘ, ਐਸ.ਡੀ.ਐਮ. ਸੰਗਰੂਰ ਚਰਨਜੋਤ ਸਿੰਘ ਵਾਲੀਆ, ਚੋਣ ਤਹਿਸੀਲਦਾਰ ਵਿਜੇ ਕੁਮਾਰ ਸਮੇਤ ਹੋਰ ਅਧਿਕਾਰੀ ਮੌਜੂਦ ਸਨ।

ਫੋਟੋ ਕੈਪਸ਼ਨ
ਪਟਿਆਲਾ ਡਵੀਜਨ ਦੇ ਕਮਿਸ਼ਨਰ ਸ੍ਰੀ ਚੰਦਰ ਗੈਂਦ ਡਿਪਟੀ ਕਮਿਸ਼ਨਰ ਸੰਗਰੂਰ ਰਾਮਵੀਰ ਅਤੇ ਈ.ਆਰ.ਓਜ਼ ਨਾਲ ਮੀਟਿੰਗ ਕਰਦੇ ਹੋਏ।

Spread the love