ਸੀ.ਆਰ.ਐਮ. ਸਕੀਮ ਅਧੀਨ ਸਬਸਿਡੀ ਤੇ ਦਿੱਤੀ ਜਾਣ ਵਾਲੀ ਖੇਤੀ ਮਸ਼ੀਨਰੀ ਦੀ ਡਰਾਅ ਰਾਹੀਂ ਕੀਤੀ ਜਾਵੇਗੀ ਚੋਣ

Sorry, this news is not available in your requested language. Please see here.

 ਫਿਰੋਜ਼ਪੁਰ 25 ਨਵੰਬਰ 2021
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਜ਼ਿਲ੍ਹਾ ਫਿਰੋਜ਼ਪੁਰ ਵੱਲੋਂ ਪਰਾਲੀ ਦੀ ਸੁਚੱਜੀ ਸਾਂਭ- ਸੰਭਾਲ ਕਰਨ ਲਈ ਸਬਸਿਡੀ ਤੇ ਦਿੱਤੀ ਜਾਣ ਵਾਲੀ ਖੇਤੀ ਮਸ਼ੀਨਰੀ ਪਹਿਲ ਦੇ ਆਧਾਰ ਤੇ ਕੋਆਪ੍ਰੇਟਿਵ ਸੋਸਾਇਟੀਆਂ, ਗਰਾਂਮ ਪੰਚਾਇਤ, ਨਿੱਜੀ ਕਿਸਾਨ (ਐਸ.ਸੀ), ਕਿਸਾਨ ਗਰੁੱਪ (ਐਸ.ਸੀ) ਦੀ ਚੋਣ ਮਾਨਯੋਗ ਡਿਪਟੀ ਕਮਿਸ਼ਨਰ, ਫਿਰੋਜ਼ਪੁਰ ਜੀ ਦੀ ਅਗਵਾਈ ਹੇਠ ਗਠਿਤ ਜ਼ਿਲ੍ਹਾ ਪੱਧਰੀ ਕਾਰਜਕਾਰਨੀ ਕਮੇਟੀ ( ਡੀ.ਐਲ.ਈ.ਸੀ) ਵੱਲੋਂ ਡਰਾਅ ( ਕੰਪਿਊਟਰੳਈਜਡ ਲਾਟਰੀ ਸਿਸਟਮ) ਰਾਹੀਂ ਕੀਤੀ ਜਾਵੇਗੀ ਅਤੇ ਚੁਣੇ ਗਏ ਸਬੰਧਿਤ ਲਾਭਪਾਤਰੀਆਂ ਨੂੰ ਫੋਨ ਸੰਦੇਸ਼ ਰਾਹੀਂ ਜਾਂ ਉਨ੍ਹਾਂ ਨੂੰ www.agrimachinerypb.com ਤੇ ਸੂਚਿਤ ਕਰ ਦਿੱਤਾ ਜਾਵੇਗਾ। ਇਹ ਜਾਣਕਾਰੀ ਡਾ. ਪਿਰਥੀ ਸਿੰਘ, ਮੁੱਖ ਖੇਤੀਬਾੜੀ ਅਫਸਰ, ਫਿਰੋਜ਼ਪੁਰ ਨੇ ਦਿੱਤੀ।

ਹੋਰ ਪੜ੍ਹੋ :-ਬਾਦਲਾਂ ਨੂੰ ਪੰਜਾਬ ਵਿਰੁੱਧ ਕੀਤੇ ਗੁਨਾਹਾਂ ਦੀ ਕੀਮਤ ਚੁਕਾਉਣੀ ਪਵੇਗੀ-ਮੁੱਖ ਮੰਤਰੀ ਚੰਨੀ
ਸ਼੍ਰੀ ਅਭੈਜੀਤ ਸਿੰਘ ਧਾਲੀਵਾਲ, ਸਹਾਇਕ ਖੇਤੀਬਾੜੀ ਇੰਜੀਨੀਅਰ (ਸੰਦ), ਫਿਰੋਜ਼ਪੁਰ ਨੇ ਦੱਸਿਆ ਕਿ ਮਾਨਯੋਗ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਜੀ ਦੀਆਂ ਹਦਾਇਤਾਂ ਅਨੁਸਾਰ ਕੋਆ-ਪ੍ਰੇਟਿਵ ਸੋਸਾਇਟੀਆਂ, ਗਰਾਂਮ ਪੰਚਾਇਤ, ਨਿੱਜੀ ਕਿਸਾਨ (ਐਸ.ਸੀ), ਕਿਸਾਨ ਗਰੁੱਪ (ਐਸ.ਸੀ) ਨੂੰ ਪਹਿਲ ਦੇ ਆਧਾਰ ਤੇ ਵਿਚਾਰਿਆ ਜਾਵੇਗਾ ਅਤੇ ਸਾਰੇ ਲਾਭਪਾਤਰੀਆਂ ਦੀ ਚੋਣ ਡੀ.ਐਲ.ਈ.ਸੀ. ਕਮੇਟੀ ਦੇ ਫੈਸਲੇ ਮੁਤਾਬਿਕ ਡਰਾਅ (ਕੰਪਿਊਟਰੳਈਜਡ ਲਾਟਰੀ ਸਿਸਟਮ) ਰਾਹੀਂ ਕੀਤੀ ਜਾਵੇਗੀ। ਇਸ ਸੰਬੰਧੀ ਮੁੱਖ ਖੇਤੀਬਾੜੀ ਅਫਸਰ, ਫਿਰੋਜ਼ਪੁਰ ਨੇ ਜ਼ਿਲ੍ਹੇ ਦੇ ਸਮੂਹ ਸਬੰਧਿਤ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਖੇਤੀ ਮਸ਼ੀਨਰੀ ਦੀ ਖਰੀਦ ਕਰਨ ਸਮੇਂ ਕਿਸੇ ਤਰ੍ਹਾਂ ਦੀ ਮੁਸ਼ਕਿਲ ਆਉਣ ਤੇ ਵਿਭਾਗ ਦੇ ਅਧਿਕਾਰੀਆਂ ਨਾਲ ਰਾਬਤਾ ਕਾਇਮ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨ ਭਰਾਵਾਂ ਨੂੰ ਵਿਭਾਗ ਤੋਂ ਬਾਹਰ ਦਾ ਕੋਈ ਵੀ ਵਿਅਕਤੀ ਇਸ ਸੰਬੰਧੀ ਗੁੰਮਰਾਹ ਕਰਦਾ ਹੈ ਜਾਂ ਪੈਸੇ ਲੈ ਕੇ ਕੰਮ ਕਰਵਾਉਣ ਦੀ ਗੱਲ ਕਰਦਾ ਹੈ ਤਾਂ ਉਨ੍ਹਾਂ ਵਿਅਕਤੀਆਂ ਤੋਂ ਪੂਰਾ ਸੁਚੇਤ ਰਿਹਾ ਜਾਵੇ ਅਤੇ ਇਸ ਦੀ ਜਾਣਕਾਰੀ ਵਿਭਾਗ ਨੂੰ ਦਿੱਤੀ ਜਾਵੇ।
Spread the love