ਐਸ ਓ ਆਈ ਦੇ ਨਵੇਂ ਨਿਯੁਕਤ ਕੀਤੇ ਗਏ ਅਹੁਦੇਦਾਰਾਂ ਨੂੰ ਸਿਰੋਪਾਓ ਦੇ ਕੇ ਕੀਤਾ ਸਨਮਾਨਤ
ਫਤਿਹਗੜ੍ਹ ਸਾਹਿਬ 2 ਦਸੰਬਰ 2021
ਸ਼੍ਰੋਮਣੀ ਅਕਾਲੀ ਦਲ ਵੱਲੋਂ ਹਮੇਸ਼ਾ ਹੀ ਮਿਹਨਤੀ ਨੌਜਵਾਨਾਂ ਨੂੰ ਪਾਰਟੀ ਵਿੱਚ ਅੱਗੇ ਲਿਆ ਕੇ ਮਾਣ ਸਤਿਕਾਰ ਦਿੱਤਾ ਜਾਂਦਾ ਰਿਹਾ ਹੈ ਅਤੇ ਭਵਿੱਖ ਵਿੱਚ ਇਸੇ ਤਰ੍ਹਾਂ ਦਿੱਤਾ ਜਾਂਦਾ ਰਹੇਗਾ ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਫ਼ਤਿਹਗੜ੍ਹ ਦੇ ਪ੍ਰਧਾਨ ਅਤੇ ਹਲਕਾ ਉਮੀਦਵਾਰ ਜਗਦੀਪ ਸਿੰਘ ਚੀਮਾ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਹਲਕਾ ਫਤਹਿਗੜ੍ਹ ਸਾਹਿਬ ਨਾਲ ਸਬੰਧਤ ਸ਼੍ਰੋਮਣੀ ਅਕਾਲੀ ਦਲ ਦੇ ਵਿਦਿਆਰਥੀ ਵਿੰਗ ਸਟੂਡੈਂਟ ਆਰਗੇਨਾਈਜ਼ੇਸ਼ਨ ਆਫ਼ ਇੰਡੀਆ (ਐਸ.ਓ.ਆਈ) ਦੇ ਨਵੇਂ ਐਲਾਨੇ ਗਏ ਅਹੁਦੇਦਾਰਾਂ ਦਾ ਸਨਮਾਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ।
ਜਥੇਦਾਰ ਚੀਮਾ ਨੇ ਐਸ.ਓ.ਆਈ ਦੇ ਨਵੇਂ ਅਹੁਦੇਦਾਰਾਂ ਨਿਯੁਕਤ ਕਰਨ ਤੇ ਸਟੂਡੈਂਟ ਆਰਗੇਨਾਈਜ਼ੇਸ਼ਨ ਆਫ਼ ਇੰਡੀਆ ਦੇ ਸਰਪ੍ਰਸਤ ਭੀਮ ਵੜੈਚ ਅਤੇ ਕੌਮੀ ਪ੍ਰਧਾਨ ਰੌਬਿਨ ਬਰਾੜ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿਨਾ ਨੇ ਜਿਲਾ ਸ੍ਰੀ ਫਤਿਹਗੜ ਸਾਹਿਬ ਦੇ ਨੌਜਵਾਨਾਂ ਨੂੰ ਮਾਣ ਬਖ਼ਸ਼ਿਆ ਤੇ ਨੌਜਵਾਨ ਆਗੂ ਰੁੱਪਮਪ੍ਰੀਤ ਸਿੰਘ ਸੋਢੀ ( ਰੇਸ਼ਮ ), ਲਵਪ੍ਰੀਤ ਸਿੰਘ ਸ਼ਾਹੀ ( ਰੁਬਲ ) ਅਤੇ ਹਰਜੋਤ ਸਿੰਘ ਨੂੰ ਕੌਮੀ ਜਨਰਲ ਸਕੱਤਰ ਅਤੇ ਜਗਤੇਸ਼ਵਰ ਸਿੰਘ ਖਰੌੜ ( ਰੌਬਿਨ ) ਨੂੰ ਹਲਕਾ ਪ੍ਰਧਾਨ ਸ੍ਰੀ ਫਤਿਹਗੜ ਸਾਹਿਬ ਅਤੇ ਹਰਪਿੰਦਰ ਸਿੰਘ ਦਮਹੇੜੀ ਨੂੰ ਹਲਕਾ ਪ੍ਰਧਾਨ ਬੱਸੀ ਪਠਾਣਾਂ ਨਿਯੁਕਤ ਕੀਤਾ ।
ਜਥੇਦਾਰ ਚੀਮਾ ਨੇ ਕਿਹਾ ਕਿ ਹੋਰ ਵੀ ਮਿਹਨਤੀ ਨੌਜਵਾਨਾਂ ਨੂੰ ਪਾਰਟੀ ਵਿੱਚ ਵੱਖ ਵੱਖ ਅਹੁਦਿਆਂ ਤੇ ਮਾਣ ਬਖ਼ਸ਼ਿਆ ਜਾਵੇਗਾ । ਇਸ ਮੌਕੇ ਤੇ ਐਸ ਓ ਆਈ ਦੇ ਨਵੇਂ ਚੁਣੇ ਗਏ ਅਹੁਦੇਦਾਰਾਂ ਨੇ ਹਲਕਾ ਇੰਚਾਰਜ ਜਗਦੀਪ ਸਿੰਘ ਚੀਮਾ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਾਲ ਨਾਲ ਸਟੂਡੈਂਟ ਆਰਗੇਨਾਈਜ਼ੇਸ਼ਨ ਆਫ਼ ਇੰਡੀਆ ਦੇ ਸਰਪ੍ਰਸਤ ਭੀਮ ਵੜੈਚ ਅਤੇ ਕੌਮੀ ਪ੍ਰਧਾਨ ਰੌਬਿਨ ਬਰਾੜ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਨਵੀਂ ਜ਼ਿੰਮੇਵਾਰੀ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਹਲਕੇ ਵਿੱਚ ਮਜ਼ਬੂਤ ਕਰਨ ਲਈ ਦਿਨ ਰਾਤ ਇਕ ਕਰਕੇ ਮਿਹਨਤ ਕਰਨਗੇ ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਮੀਤ ਸਿੰਘ ਸੋਨੂੰ ਚੀਮਾ ਜਥੇਦਾਰ ਮਨਮੋਹਨ ਸਿੰਘ ਮਕਾਰੋਂਪੁਰ ਸ਼੍ਰੋਮਣੀ ਕਮੇਟੀ ਮੈਂਬਰ ਅਵਤਾਰ ਸਿੰਘ ਰਿਆ, ਯੂਥ ਅਕਾਲੀ ਦਲ ਦੇ ਆਗੂ ਰਿੰਪੀ ਗਰੇਵਾਲ, ਬਰਿੰਦਰ ਸਿੰਘ ਸੋਢੀ ਸਾਬਕਾ ਚੇਅਰਮੈਨ, ਹਰਿੰਦਰ ਸਿੰਘ ਕੁੱਕੀ, ਜਸਵੀਰ ਸਿੰਘ ਮਕਾਰੋਂਪੁਰ, ਸਵਰਨ ਸਿੰਘ ਗੋਪਾਲੋਂ, ਕਮਲ ਬਾਜਵਾ, ਰਿੰਕੂ ਢੀਂਡਸਾ, ਲਖਵਿੰਦਰ ਸਿੰਘ ਘੁੰਮਣ ਕੋਟਲਾ ਬਜਵਾੜਾ, ਦਵਿੰਦਰ ਸਿੰਘ ਰਸੀਦਪੁਰਾ ਸਮੇਤ ਅਕਾਲੀ ਦਲ ਦੇ ਹੋਰ ਵਰਕਰ ਤੇ ਨੌਜਵਾਨ ਵੀ ਹਾਜ਼ਰ ਸਨ ।