ਜ਼ਿਲ੍ਹੇ ਦੇ ਵਿੱਦਿਅਕ ਅਦਾਰਿਆਂ ਨੂੰ ਸਾਰੇ ਯੋਗ ਵੋਟਰਾਂ ਦੀਆਂ ਵੋਟਾਂ ਬਣਾਉਣ ਦੇ ਆਦੇਸ਼

ਵੋਟਾਂ ਬਣਾਉਣ ਦੇ ਆਦੇਸ਼
ਜ਼ਿਲ੍ਹੇ ਦੇ ਵਿੱਦਿਅਕ ਅਦਾਰਿਆਂ ਨੂੰ ਸਾਰੇ ਯੋਗ ਵੋਟਰਾਂ ਦੀਆਂ ਵੋਟਾਂ ਬਣਾਉਣ ਦੇ ਆਦੇਸ਼

Sorry, this news is not available in your requested language. Please see here.

ਘੱਟ ਪੋਲਿੰਗ ਵਾਲੇ ਖੇਤਰਾਂ ‘ਚ ਵਿਸ਼ੇਸ਼ ਵੋਟਰ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ- ਗੁਰਪ੍ਰੀਤ ਸਿੰਘ ਥਿੰਦ

ਪਟਿਆਲਾ 2 ਦਸੰਬਰ 2021

ਜ਼ਿਲ੍ਹਾ ਚੋਣ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਪਟਿਆਲਾ ਸੰਦੀਪ ਹੰਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਜ਼ਿਲ੍ਹਾ ਚੋਣ ਅਫ਼ਸਰ -ਕਮ- ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੁਰਪ੍ਰੀਤ ਸਿੰਘ ਥਿੰਦ ਵੱਲੋਂ ਅੱਜ ਇੱਥੇ ਮਿੰਨੀ ਸਕੱਤਰੇਤ ਵਿਖੇ ਜ਼ਿਲ੍ਹੇ ਦੀਆਂ ਵਿੱਦਿਅਕ ਸੰਸਥਾਵਾਂ ਦੇ ਸਵੀਪ ਨੋਡਲ ਅਫ਼ਸਰਾਂ ਨਾਲ ਵੋਟਰ ਜਾਗਰੂਕਤਾ ਸਬੰਧੀ ਮੀਟਿੰਗ ਕੀਤੀ ਗਈ।

ਹੋਰ ਪੜ੍ਹੋ :-ਮੋਤੀਆ ਮੁਕਤ ਅਭਿਆਨ ਤਹਿਤ ਜਾਗਰੂਕਤਾ ਵੈਨ ਰਵਾਨਾ

ਜਿਸ ਦੌਰਾਨ ਸ. ਗੁਰਪ੍ਰੀਤ ਸਿੰਘ ਥਿੰਦ ਨੇ ਜ਼ਿਲ੍ਹੇ ਦੀਆਂ ਸਾਰੀਆਂ ਵਿੱਦਿਅਕ ਸੰਸਥਾਵਾਂ ਨੂੰ ਆਦੇਸ਼ ਜਾਰੀ ਕੀਤਾ ਗਿਆ ਕਿ ਮੰਗਲਵਾਰ ਤੱਕ ਯੋਗ ਵੋਟਰਾਂ ਦੀਆਂ ਹਰ ਹਾਲਤ ‘ਚ ਸੌ ਫ਼ੀਸਦੀ ਵੋਟਾਂ ਬਣਾਈਆਂ ਜਾਣ। ਇਸ ਤੋਂ ਇਲਾਵਾ ਵੋਟਰਾਂ ਨੂੰ ਪੋਲਿੰਗ ‘ਚ ਹਿੱਸਾ ਲੈਣ ਲਈ ਵੱਧ ਤੋਂ ਵੱਧ ਜਾਗਰੂਕ ਕਰਨ ਦੀ ਹਦਾਇਤ ਵੀ ਕੀਤੀ ਗਈ। ਇਸ ਦੇ ਨਾਲ ਹੀ ਉਨ੍ਹਾਂ ਵਿੱਦਿਅਕ ਸੰਸਥਾਵਾਂ ‘ਚ ਚਲਦੀਆਂ ਐਨ.ਸੀ.ਸੀ. ਤੇ ਕੌਮੀ ਸੇਵਾ ਯੋਜਨਾ ਵਰਗੀਆਂ ਗਤੀਵਿਧੀਆਂ ਨਾਲ ਸਬੰਧਤ ਵਲੰਟੀਅਰਾਂ ਨੂੰ ਵੀ ਵੋਟਰ ਜਾਗਰੂਕਤਾ ਮੁਹਿੰਮ ‘ਚ ਸ਼ਾਮਲ ਕਰਨ ਲਈ ਕਿਹਾ ਗਿਆ।

ਉਨ੍ਹਾਂ ਕਿਹਾ ਕਿ ਚੋਣਾਂਵ ਮਿੱਤਰਾ ਮੁਹਿੰਮ ਲਈ ਹਰੇਕ ਸੰਸਥਾ ‘ਚੋਂ ਘੱਟੋ-ਘੱਟ ਇੱਕ ਵਿਦਿਆਰਥੀ ਜ਼ਰੂਰ ਚੁਣਿਆ ਜਾਵੇ। ਸ. ਗੁਰਪ੍ਰੀਤ ਸਿੰਘ ਥਿੰਦ ਨੇ ਸਵੀਪ ਨੋਡਲ ਅਫ਼ਸਰਾਂ ਨੂੰ ਘੱਟ ਪੋਲਿੰਗ ਵਾਲੇ ਬੂਥਾਂ ‘ਚ ਸਵੀਪ ਵੋਟਰ ਜਾਗਰੂਕਤਾ ਸਬੰਧੀ ਵਿਸ਼ੇਸ਼ ਮੁਹਿੰਮ ਚਲਾਉਣ ਦੇ ਆਦੇਸ਼ ਦਿੱਤੇ।

ਇਸ ਮੌਕੇ ਸਵੀਪ ਦੇ ਜ਼ਿਲ੍ਹਾ ਨੋਡਲ ਅਫ਼ਸਰ ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਨੇ ਕਿਹਾ ਕਿ ਵਿੱਦਿਅਕ ਸੰਸਥਾਵਾਂ ‘ਚ ਵੋਟ ਬਣਾਉਣ ਤੇ ਭੁਗਤਾਨ ਕਰਨ ਸਬੰਧੀ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾਣ ਅਤੇ ਹਰੇਕ ਸੰਸਥਾ ਆਪਣੇ ਹੋਣਹਾਰ ਵਿਦਿਆਰਥੀ ਨੂੰ ਸਵੀਪ ਮੁਹਿੰਮ ਦਾ ਆਈਕਨ ਵੀ ਬਣਾਵੇ। ਉਨ੍ਹਾਂ ਵਿੱਦਿਅਕ ਸੰਸਥਾਵਾਂ ਦੇ ਯੋਗਦਾਨ ਨੂੰ ਲੋਕਤੰਤਰਿਕ ਪ੍ਰਣਾਲੀ ਦੀ ਮਜ਼ਬੂਤੀ ਲਈ ਅਹਿਮ ਕਰਾਰ ਦਿੱਤਾ।

ਇਸ ਮੌਕੇ ਇਲੈੱਕਸ਼ਨ ਤਹਿਸੀਲਦਾਰ ਰਾਮ ਜੀ ਲਾਲ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਸੁਖਵਿੰਦਰ ਖੋਸਲਾ, ਸਹਾਇਕ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਡਾ. ਸੁਖਦਰਸ਼ਨ ਸਿੰਘ ਚਹਿਲ, ਵੱਖ-ਵੱਖ ਯੂਨੀਵਰਸਿਟੀਆਂ ਤੇ ਕਾਲਜਾਂ ਦੇ ਨੋਡਲ ਅਫ਼ਸਰ ਹਾਜ਼ਰ ਸਨ।

Spread the love