ਕਿਹਾ! ਪੰਜਾਬ ਦੀ ਫ਼ਿਕਰ ਛੱਡ ਆਪਣੇ ਵਰਕਰਾਂ ਨੂੰ ਸਾਂਭਣ ਕੇਜਰੀਵਾਲ, ਪਾਣੀਆਂ ਦੇ ਮੁੱਦੇ ‘ਤੇ ਆਪਣਾ ਸਟੈਂਡ ਕਰਨ ਸਪੱਸ਼ਟ
ਹਲਕਾ ਗਿੱਲ ਤੋਂ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਧਾਂਦਰਾ ਕਲੱਸਟਰ ਪ੍ਰੋਜੈਕਟ ਦੇ ਪੈਸਿਆਂ ਦਾ ਵੇਰਵਾ ਕੀਤਾ ਸਾਂਝਾ
ਲੁਧਿਆਣਾ, 02 ਦਸੰਬਰ 2021
ਲੁਧਿਆਣਾ ਦੇ ਹਲਕਾ ਗਿੱਲ ਤੋਂ ਵਿਧਾਇਕ ਸ.ਕੁਲਦੀਪ ਸਿੰਘ ਵੈਦ ਨੇ ਧਾਂਦਰਾ ਕਲੱਸਟਰ ਦੇ ਪ੍ਰਾਜੈਕਟਾਂ ਨੂੰ ਲੈ ਕੇ ਪੈਸਿਆਂ ਦਾ ਵੇਰਵਾ ਸਾਂਝਾ ਕੀਤਾ ਹੈ। ਇਸ ਦੌਰਾਨ ਉਨ੍ਹਾਂ ਵੱਖ-ਵੱਖ ਮੁੱਦਿਆਂ ‘ਤੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਵਚਨਬੱਧ ਹੈ।
ਹੋਰ ਪੜ੍ਹੋ :-ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਵਾਸੀਆਂ ਨੂੰ ਸੁਨੇਹਾ-ਵਿਧਾਨ ਸਭਾ ਚੋਣਾਂ-2022 ਵਿਚ ਵੱਧ ਤੋਂ ਵੱਧ ਮੱਤਦਾਨ ਕਰਕੇ, ਆਪਣੇ ਪੋਲਿੰਗ ਬੂਥ ਦਾ ਮਾਣ ਵਧਾਓ
ਇਸ ਮੌਕੇ ਸ. ਕੁਲਦੀਪ ਸਿੰਘ ਵੈਦ ਨੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ‘ਤੇ ਵਰ੍ਹਦਿਆਂ ਕਿਹਾ ਕਿ ਉਹ ਪੰਜਾਬ ਦੀ ਫ਼ਿਕਰ ਛੱਡ ਕੇ ਆਪਣੇ ਵਰਕਰਾਂ ਨੂੰ ਸਾਂਭਣ। ਉਨ੍ਹਾਂ ਸ੍ਰੀ ਕੇਜਰੀਵਾਲ ਨੂੰ ਪਾਣੀਆਂ ਦੇ ਮੁੱਦੇ ‘ਤੇ ਵੀ ਆਪਣਾ ਸਟੈਂਡ ਸਪੱਸ਼ਟ ਕਰਨ ਲਈ ਕਿਹਾ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਕਿਹਾ ਕਿ ਜਿੱਥੇ ਵਿਕਾਸ ਦੇ ਮੁੱਦਿਆਂ ‘ਤੇ ਪੰਜਾਬ ਸਰਕਾਰ ਵੱਲੋਂ ਚੋਣਾਂ ਲੜੀਆਂ ਜਾਣੀਆਂ ਹਨ ਓਥੇ ਉਨ੍ਹਾਂ ਕਿਹਾ ਕਿ ਧਾਂਦਰਾ ਕਲੱਸਟਰ ਦੇ ਅੰਦਰ ਕਰੋੜਾਂ ਰੁਪਏ ਦੇ ਪ੍ਰਾਜੈਕਟ ਨੇਪਰੇ ਚੜ੍ਹੇ ਹਨ ਅਤੇ ਧਾਂਦਰਾ ਕਲੱਸਟਰ ਤਹਿਤ ਵੱਡੇ ਵੱਡੇ ਪੱਧਰ ‘ਤੇ ਵਿਕਾਸ ਕਰਵਾਏ ਗਏ ਹਨ।
ਇਸ ਮੌਕੇ ਜਿੱਥੇ ਉਨ੍ਹਾਂ ਜਿੱਥੇ ਧਾਂਦਰ ਕਲੱਸਰ ਦੇ ਪੈਸਿਆਂ ਦਾ ਵੇਰਵਾ ਸਾਂਝਾ ਕੀਤਾ ਓਥੇ ਹੀ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਤੇ ਤੰਜ ਕੱਸਦਿਆਂ ਕਿਹਾ ਕਿ ਪੰਜਾਬ ਦੇ ਕਈ ਵਿਧਾਇਕ ਆਮ ਆਦਮੀ ਪਾਰਟੀ ਛੱਡ ਕਾਂਗਰਸ ਚ ਸ਼ਾਮਲ ਹੋ ਚੁੱਕੇ ਨੇ, ਜਿਸ ‘ਤੇ ਸ੍ਰੀ ਕੇਜਰੀਵਾਲ ਦਾ ਕੋਈ ਧਿਆਨ ਨਹੀਂ ਹੈ। ਉਨ੍ਹਾਂ ਕਿਹਾ ਕਿ ਸ੍ਰੀ ਕੇਜਰੀਵਾਲ ਵੱਲੋਂ ਪੰਜਾਬ ਦੀਆਂ ਮਹਿਲਾਵਾਂ ਨੂੰ ਹਜ਼ਾਰ ਰੁਪਿਆ ਦੇਣ ਦੀ ਗੱਲ ਕੀਤੀ ਜਾ ਰਹੀ ਹੈ ਜਾਂ ਖ਼ਰੀਦਣ ਦੀ ਗੱਲ ਕੀਤੀ ਜਾ ਰਹੀ ਹੈ। ਸ. ਵੈਦ ਵੱਲੋਂ ਸ. ਮਨਜਿੰਦਰ ਸਿੰਘ ਸਿਰਸਾ ਵੱਲੋਂ ਅਕਾਲੀ ਦਲ ਛੱਡ ਭਾਜਪਾ ਚ ਸ਼ਾਮਲ ਹੋਣ ‘ਤੇ ਉਨ੍ਹਾਂ ਸੁਖਬੀਰ ਸਿੰਘ ਬਾਦਲ ਤੇ ਵੀ ਨਿਸ਼ਾਨਾ ਸਾਧਿਆ।