ਹਲਕਾ ਵਿਧਾਇਕ ਸ. ਦਵਿੰਦਰ ਸਿੰਘ ਘੁਬਾਇਆ ਵੱਲੋਂ ਸਹਿਕਾਰੀ ਖੰਡ ਮਿੱਲ ਦੇ 36ਵੇਂ ਪਿੜਾਈ ਸੀਜ਼ਨ 2021-22 ਦੀ ਸ਼ੁਰੂਆਤ
Sorry, this news is not available in your requested language. Please see here.
ਫਾਜ਼ਿਲਕਾ, 11 ਦਸੰਬਰ 2021
ਉਪ ਮੁੱਖ ਮੰਤਰੀ ਅਤੇ ਸਹਿਕਾਰਤਾ ਮੰਤਰੀ ਸ. ਸੁਖਵਿੰਦਰ ਸਿੰਘ ਰੰਧਾਵਾ ਪੰਜਾਬ ਦੀ ਰਹਿਨੁਮਾਈ ਹੇਠ ਦੀ ਫਾਜ਼ਿਲਕਾ ਸਹਿਕਾਰੀ ਖੰਡ ਮਿੱਲ ਦੇ 36ਵੇਂ ਪਿੜਾਈ ਸੀਜ਼ਨ 2021-22 ਦਾ ਸੁਭ ਆਰੰਭ ਹਲਕਾ ਫਾਜ਼ਿਲਕਾ ਦੇ ਵਿਧਾਇਕ ਸ. ਦਵਿੰਦਰ ਸਿੰਘ ਘੁਬਾਇਆ ਵੱਲੋਂ ਆਪਣੇ ਕਰ ਕਮਲਾਂ ਨਾਲ ਕੀਤਾ ਗਿਆ। ਇਸ ਮੌਕੇ ਮਿੱਲ ਦੇ ਚੇਅਰਮੈਨ ਸ੍ਰੀ ਅਸ਼ਵਨੀ ਕੁਮਾਰ ਵੱਲੋਂ ਆਏ ਸਾਰੇ ਪਤਵੰਤੇ ਸਜਣਾਂ ਦਾ ਨਿੱਘਾ ਸੁਆਗਤ ਕੀਤਾ ਗਿਆ ।
ਹਲਕਾ ਵਿਧਾਇਕ ਸ. ਦਵਿੰਦਰ ਸਿੰਘ ਘੁਬਾਇਆ ਵੱਲੋਂ ਮਿੱਲ ਦੇ ਸੀਜ਼ਨ 2021-22 ਨੂੰ ਚਲਾਉਣ ਦੇ ਰਸਮੀ ਉਦਘਾਟਨ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਗੰਨਾ ਕਾਸ਼ਤਕਾਰਾਂ ਦੇ ਨਾਲ-ਨਾਲ ਸਮੂਹ ਕਿਸਾਨ ਵਰਗ ਦਾ ਧਿਆਨ ਰੱਖਣ `ਚ ਕਾਮਯਾਬ ਰਹੀ ਹੈ। ਉਨ੍ਹਾਂ ਕਿਹਾ ਕਿ ਗੰਨਾ ਕਾਸ਼ਤਕਾਰਾਂ ਨੂੰ ਗੰਨੇ ਦੀ ਫਸਲ ਦੀ ਸਮੇਂ ਸਿਰ ਅਦਾਇਗੀ ਕਰਨ ਲਈ ਵੀ ਸੂਬਾ ਸਰਕਾਰ ਵਚਨਬਧ ਹੈ।ਉਨ੍ਹਾਂ ਕਿਸਾਨ ਵੀਰਾਂ ਨੂੰ ਭਰੋਸਾ ਦਵਾਇਆ ਕਿ ਫਸਲ ਦੀ ਬਿਜਾਈ ਤੋਂ ਲੈ ਕੇ ਫਸਲ ਦੀ ਅਦਾਇਗੀ ਤੱਕ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।ਇਸ ਮੌਕੇ ਕੰਡੇ ਤੇ ਪਹੁੰਚੀਆਂ ਪਹਿਲੀਆਂ ਪੰਜ ਟਰਾਲੀਆਂ ਦੇ ਜਿੰਮੀਦਾਰਾਂ ਨੂੰ ਲੋਈਆਂ ਦੇ ਕੇ ਸਨਮਾਨਿਤ ਕੀਤਾ ਗਿਆ ।
ਇਸ ਮੌਕੇ ਮਿੱਲ ਦੇ ਜਨਰਲ ਮੈਨੇਜਰ ਸ੍ਰ. ਮਲਕੀਅਤ ਸਿੰਘ ਵੱਲੋਂ ਗੰਨਾ ਕਾਸਤਕਾਰ ਭਰਾਵਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣਾ ਗੰਨਾ ਮਿੱਲ ਵਿੱਚ ਮੰਗ ਪਰਚੀ ਅਨੁਸਾਰ ਸਾਫ-ਸੁਥਰਾ, ਆਗ ਅਤੇ ਖੋਰੀ ਤੋਂ ਰਹਿਤ ਲੈ ਕੇ ਆਉਂਣ ਤਾਂ ਜੋ ਮਿੱਲ ਦੇ ਮਿੱਥੇ ਗਏ ਟੀਚੇ ਪ੍ਰਾਪਤ ਕੀਤੇ ਜਾ ਸਕਣ।
ਸਮਾਗਮ ਆਰੰਭ ਹੋਣ ਤੋਂ ਪਹਿਲਾਂ ਮਿਲ ਵਿਚ ਗੁਰੂਦੁਆਰਾ ਸਾਹਿਬ ਵਿਖੇ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।ਸਾਰੇ ਸੱਜਣਾਂ ਨੂੰ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ।ਇਸ ਉਪਰੰਤ ਮਿੱਲ ਦੇ ਚੇਅਰਮੈਨ ਸ੍ਰੀ ਅਸ਼ਵਨੀ ਕੁਮਾਰ ਵੱਲੋਂ ਆਏ ਸਾਰੇ ਸੱਜਣਾਂ ਦਾ ਧੰਨਵਾਦ ਕੀਤਾ ਗਿਆ।
ਇਸ ਮੌਕੇ ਸ਼੍ਰੀ ਪ੍ਰੇਮ ਕੁਮਾਰ ਕੁਲਰੀਆ ਚੇਅਰਮੈਨ, ਮਾਰਕੀਟ ਕਮੇਟੀ ਫਾਜ਼ਿਲਕਾ, ਸੀ੍ਰ ਸੁਰਿੰਦਰ ਸਚਦੇਵਾ ਪ੍ਰਧਾਨ ਮਿਊਂਸੀਪਲ ਕਮੇਟੀ ਫਾਜ਼ਿਲਕਾ, ਸ਼੍ਰੀ ਪਰਮਿੰਦਰ ਸਿੰਘ ਏ.ਡੀ.ਓ., ਮਿੱਲ ਦੇ ਵਾਈਸ ਚੇਅਰਮੈਨ ਸ੍ਰੀ ਵਿਕਰਮਜੀਤ, ਮਿੱਲ ਦੇ ਡਾਇਰੈਕਟਰ ਸ੍ਰੀਮਤੀ ਕੈਲਾਸ਼ ਰਾਣੀ, ਸ੍ਰੀ ਚੇਤ ਰਾਮ, ਸ੍ਰੀ ਧੀਰਜ਼ ਕੁਮਾਰ, ਅਗਾਂਹ ਵਧੂ ਗੰਨਾ ਕਾਸ਼ਤਕਾਰ, ਸ੍ਰੀ ਅਨਿਲ ਝੀਂਝਾ, ਅਗਾਂਹ ਵਧੂ ਗੰਨਾ ਕਾਸ਼ਤਕਾਰ, ਮਿੱਲ ਦੇ ਜਨਰਲ ਮੈਨੇਜਰ ਸ੍ਰੀ ਮਲਕੀਅਤ ਸਿੰਘ, ਸਮੂਹ ਵਿਭਾਗਾਂ ਦੇ ਮੁਖੀ ਅਤੇ ਮਿੱਲ ਕਰਮਚਾਰੀਆਂ ਤੋਂ ਇਲਾਵਾ ਇਲਾਕੇ ਦੇ ਪਤਵੰਤੇ ਸੱਜਣ ਅਤੇ ਗੰਨਾ ਕਾਸ਼ਤਕਾਰ ਵੀ ਹਾਜ਼ਰ ਸਨ ।