ਸਾਂਝਾ ਮੁਲਾਜਮ ਮੰਚ, ਪੰਜਾਬ ਅਤੇ ਯੂ.ਟੀ. ਦੇ ਸੱਦੇ `ਤੇ ਵੱਖ-ਵੱਖ ਜਥੇਬੰਦੀਆਂ ਦੇ ਕਾਮਿਆਂ ਵੱਲੋਂ 30 ਦਸੰਬਰ ਨੂੰ ਵੀ ਕੀਤੀ ਗਈ ਮੁਕੰਮਲ ਹੜਤਾਲ

ਸਾਂਝਾ ਮੁਲਾਜਮ ਮੰਚ,
ਸਾਂਝਾ ਮੁਲਾਜਮ ਮੰਚ, ਪੰਜਾਬ ਅਤੇ ਯੂ.ਟੀ. ਦੇ ਸੱਦੇ `ਤੇ ਵੱਖ-ਵੱਖ ਜਥੇਬੰਦੀਆਂ ਦੇ ਕਾਮਿਆਂ ਵੱਲੋਂ 30 ਦਸੰਬਰ ਨੂੰ ਵੀ ਕੀਤੀ ਗਈ ਮੁਕੰਮਲ ਹੜਤਾਲ

Sorry, this news is not available in your requested language. Please see here.

ਫਾਜ਼ਿਲਕਾ, 30 ਦਸੰਬਰ 2021

ਸਾਂਝਾ ਮੁਲਾਜਮ ਮੰਚ, ਪੰਜਾਬ ਤੇ ਯੂ.ਟੀ. ਦੇ ਸੱਦੇ `ਤੇ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੁਨੀਅਨ ਜ਼ਿਲ੍ਹਾ ਫਾਜ਼ਿਲਕਾ ਦੇ ਨਾਲ-ਨਾਲ ਸੀ.ਪੀ.ਐਫ. ਯੂਨੀਅਨ, ਗੌਰਮਿੰਟ ਟੀਚਰ ਯੁਨੀਅਨ ਆਦਿ ਹੋਰਨਾਂ ਯੂਨੀਅਨ ਦੇ ਕਾਮਿਆਂ ਵੱਲੋਂ ਮੁਕੰਮਲ ਤੌਰ `ਤੇ ਦਫਤਰੀ ਕੰਮ-ਕਾਜ ਨੂੰ ਠੱਪ ਰੱਖ ਕੇ ਪੰਜਾਬ ਬੰਦ ਕੀਤਾ ਗਿਆ। ਇਸ ਦੌਰਾਨ ਸਮੂਹ ਮੁਲਾਜਮ ਸਾਥੀਆਂ ਵੱਲੋਂ ਹੜਤਾਲ ਕਰਕੇ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ।

ਹੋਰ ਪੜ੍ਹੋ :-ਪੀ.ਵਾਈ.ਡੀ.ਬੀ. ਤੇ ਡੀ.ਬੀ.ਈ.ਈ., ਖਾਲਸਾ ਕਾਲਜ (ਲੜਕੀਆਂ) ਦੀਆਂ ਵਿਦਿਆਰਥਣਾਂ ਨਾਲ ਹੋਏ ਰੂ-ਬਰੂ

ਜਥੇਬੰਦੀਆਂ ਦੇ ਕਨਵੀਨਰਾਂ ਪੀ.ਐਸ.ਐਮ.ਐਸ.ਯੂ. ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਤੇ ਜਨਰਲ ਸਕੱਤਰ ਸੁਖਦੇਵ ਚੰਦ ਕੰਬੋਜ਼ ਪੀ.ਐਸ.ਐਮ.ਐਸ.ਯੂ. ਸ. ਹਰਭਜਨ ਸਿੰਘ ਖੁੰਗਰ ਜਿਲ੍ਹਾ ਸਰਪਰਸਤ ਪੀ.ਐਸ.ਐਮ.ਐਸ.ਯੂ. ਅਤੇ ਸੂਬਾ ਜਨਰਲ ਸਕੱਤਰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਪ੍ਰਧਾਨ ਡੀ.ਸੀ. ਦਫਤਰ ਯੁਨੀਅਨ ਸ. ਜਗਜੀਤ ਸਿੰਘ, ਸੀਨੀਅਰ ਆਗੂ ਰਵਿੰਦਰ ਸ਼ਰਮਾ, ਸੀ.ਪੀ.ਐਫ. ਯੂਨੀਅਨ ਦੇ ਪ੍ਰਧਾਨ ਸ੍ਰੀ ਕੁਲਜੀਤ ਸਿੰਘ ਸਭਰਵਾਲ, ਧਰਮਿੰਦਰ ਗੁਪਤਾ ਮਾਸਟਰ ਕੇਡਰ ਯੁਨੀਅਨ ਪ੍ਰਧਾਨ, ਦਲਜੀਤ ਸਿੰਘ ਮਾਸਟਰ ਕੇਡਰ, ਨਿਸ਼ਾਂਤ ਅਗਰਵਾਲ, ਜੈ ਚੰਦ, ਕੁਲਬੀਰ ਢਾਬਾ, ਬਲਵਿੰਦਰ ਸਿੰਘ ਮਾਸਟਰ ਕੇਡਰ, ਜ਼ਸਪਾਲ ਸਿੰਘ ਦਾ ਲੈਕਚਰਾਰ ਕੇਡਰ, ਸੁਨੀਲ ਕੁਮਾਰ ਪ੍ਰਧਾਨ ਪੀ.ਐਸ.ਐਮ.ਐਸ.ਯੂ ਅਬੋਹਰ, ਪਰਮਜੀਤ ਸਿੰਘ ਸ਼ੇਰੋਵਾਲੀਆ ਆਦਿ ਆਗੂਆਂ ਨੇ ਸਰਕਾਰ ਵਿਰੁੱਧ ਆਪਣਾ ਰੋਸ ਪ੍ਰਗਟ ਕਰਦਿਆਂ ਡੀ.ਸੀ. ਦਫਤਰ ਦੇ ਬਾਹਰ ਗੱਜ ਕੇ ਸਰਕਾਰ ਦਾ ਪਿਟ ਸਿਆਪਾ ਕੀਤਾ।

ਆਗੂਆਂ ਨੇ ਸਰਕਾਰ ਖਿਲਾਫ ਆਪਣੀ ਭੜਾਸ ਕੱਢਦਿਆਂ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਮੁਲਾਜਮਾਂ ਨਾਲ ਧੋਖਾ ਕਰ ਰਹੀ ਹੈ। ਸਰਕਾਰ ਵੱਲੋਂ ਮੁਲਾਜਮਾਂ ਲਈ ਐਲਾਨ ਤਾਂ ਬਹੁਤ ਕੀਤੇ ਜਾਂਦੇ ਹਨ ਪਰ ਪੂਰਾ ਇਕ ਵੀ ਨਹੀਂ ਕੀਤਾ ਜਾਂਦਾ। ਆਗੂਆਂ ਨੇ ਆਖਿਆ ਕਿ ਮੁਲਾਜਮਾ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਹੜਤਾਲ ਕੀਤੀ ਜਾ ਰਹੀ ਹੈ ਪਰ ਸਰਕਾਰ ਵੱਲੋਂ ਮੁਲਾਜਮਾਂ ਨਾਲ ਕੋਈ ਗਲਬਾਤ ਨਹੀਂ ਕੀਤੀ ਜਾ ਰਹੀ। ਸਰਕਾਰ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਮੁਲਾਜਮਾਂ ਦੀਆਂ ਮੰਗਾਂ ਨੂੰ ਜਲਦ ਤੋਂ ਜਲਦ ਮੰਨ ਲਵੇ ਨਹੀਂ ਤਾਂ ਨਤੀਜਾ ਸਰਕਾਰ ਨੂੰ ਆਉਣ ਵਾਲੀਆਂ ਚੋਣਾਂ `ਚ ਵੇਖਣ ਨੂੰ ਮਿਲੇਗਾ।

ਇਸ ਮੌਕੇ ਗੌਰਵ ਸੇਤੀਆ, ਸੀਨੀਅਰ ਮੀਤ ਪ੍ਰਧਾਨ ਰਾਜਨ ਕੰਬੋਜ਼, ਮੀਤ ਜਨਰਲ ਸਕੱਤਰ ਸੁਖਚੈਨ ਸਿੰਘ, ਮੀਤ ਪ੍ਰਧਾਨ ਬਲਵਿੰਦਰ ਕੌਰ, ਮੀਤ ਜਨਰਲ ਸਕੱਤਰ ਨਵਨੀਤ ਕੌਰ, ਮੀਤ ਜਨਰਲ ਸਕੱਤਰ ਰਵਿੰਦਰ ਕੁਮਾਰ, ਮੀਤ ਜਨਰਲ ਸਕੱਤਰ ਅਜੈ ਕੰਬੋਜ਼, ਮੀਤ ਕੈਸ਼ੀਅਰ ਸਮੀਰ ਕੰਬੋਜ਼, ਮੀਤ ਕੈਸ਼ੀਅਰ ਜਤਿੰਦਰ, ਸਕੱਤਰ ਸੰਦੀਪ ਸਿੰਘ, ਮੋਹਨ ਲਾਲ, ਸਤਪ੍ਰੀਤ, ਜ਼ਸਵਿੰਦਰ ਸਿੰਘ, ਸੁਖਵਿੰਦਰ ਸਿੰਘ, ਮਨਤਿੰਦਰ ਸਿੰਘ, ਅਮਿਤ ਸ਼ਰਮਾ, ਸੁਰਿੰਦਰ ਕੁਮਾਰ, ਗੁਰਮੀਤ ਕੁਮਾਰ ਪੰਚਾਇਤੀ ਰਾਜ, ਪ੍ਰਦੀਪ ਸ਼ਰਮਾ, ਰਾਮ ਰਤਨ, ਰਾਕੇਸ਼, ਸਾਹਿਲ, ਅਸ਼ੋਕ, ਅਭਿਸ਼ੇਕ ਗੁਪਤਾ, ਸ਼ਵੇਤਾ, ਉਸ਼ਾ, ਗੁਰਮੀਤ ਕੌਰ, ਮੈਡਮ ਕਮਲਾ ਸਹਿਤ ਜਿਲ੍ਹੇ ਦੇ ਵੱਖ ਵੱਖ ਵਿਭਾਗਾਂ ਦੇ ਦਫਤਰੀ ਕਰਮਚਾਰੀ ਭਾਰੀ ਗਿਣਤੀ ਵਿੱਚ ਹਾਜ਼ਰ ਸਨ।

Spread the love