ਵਿਧਾਨ ਸਭਾ ਚੋਣਾਂ ਦੌਰਾਨ ਜ਼ਿਲੇ ਵਿੱਚ ਚੋਣ ਜ਼ਾਬਤੇ ਨੂੰ ਲਾਗੂ ਕਰਨ ਲਈ ਪ੍ਰਸ਼ਾਸਨ ਤਿਆਰ-ਜ਼ਿਲਾ ਚੋਣ ਅਫ਼ਸਰ

ਵਿਧਾਨ ਸਭਾ ਚੋਣਾਂ ਦੌਰਾਨ ਜ਼ਿਲੇ ਵਿੱਚ ਚੋਣ ਜ਼ਾਬਤੇ ਨੂੰ ਲਾਗੂ ਕਰਨ ਲਈ ਪ੍ਰਸ਼ਾਸਨ ਤਿਆਰ-ਜ਼ਿਲਾ ਚੋਣ ਅਫ਼ਸਰ
ਵਿਧਾਨ ਸਭਾ ਚੋਣਾਂ ਦੌਰਾਨ ਜ਼ਿਲੇ ਵਿੱਚ ਚੋਣ ਜ਼ਾਬਤੇ ਨੂੰ ਲਾਗੂ ਕਰਨ ਲਈ ਪ੍ਰਸ਼ਾਸਨ ਤਿਆਰ-ਜ਼ਿਲਾ ਚੋਣ ਅਫ਼ਸਰ

Sorry, this news is not available in your requested language. Please see here.

ਜ਼ਿਲਾ ਚੋਣ ਅਫ਼ਸਰ ਵੱਲੋਂ ਨੋਡਲ  ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ

ਅੰਮਿ੍ਤਸਰ, 5 ਜਨਵਰੀ 2022

ਆ ਰਹੀਆਂ ਵਿਧਾਨ ਸਭਾ ਚੋਣਾਂ-2022 ਦੇ ਸਬੰਧ ਵਿੱਚ ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ ਗੁਰਪ੍ਰੀਤ ਸਿੰਘ ਖਹਿਰਾ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਚੋਣ ਪ੍ਰਕਿਰਿਆ ਲਈ ਬਣਾਈਆਂ ਗਈਆਂ ਵੱਖ-ਵੱਖ ਟੀਮਾਂ ਦੇ ਨੋਡਲ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ।

ਹੋਰ ਪੜ੍ਹੋ :-ਫੋਟੋ ਵੋਟਰ ਸੂਚੀਆਂ ਦੀ ਹੋਈ ਅੰਤਿਮ ਪ੍ਰਕਾਸ਼ਨਾ, ਜ਼ਿਲ੍ਹੇ ‘ਚ 1650867 ਵੋਟਰ

ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲਾ ਚੋਣ ਅਫ਼ਸਰ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਆਗਾਮੀ ਵਿਧਾਨ ਸਭਾ ਚੋਣਾਂ ਦਾ ਐਲਾਨ ਕਿਸੇ ਵੀ ਸਮੇਂ ਕੀਤਾ ਜਾ ਸਕਦਾ ਹੈ। ਇਸ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਲੋੜੀਂਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਹਨਾਂ ਦੱਸਿਆ ਕਿ ਚੋਣਾਂ ਦਾ ਐਲਾਨ ਹੋਣਸਾਰ ਚੋਣ ਜ਼ਾਬਤੇ ਨੂੰ ਮੁਕੰਮਲ ਰੂਪ ਵਿੱਚ ਲਾਗੂ ਕਰਨ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਜ਼ਿਲੇ ਦੇ ਗਿਆਰਾਂ ਵਿਧਾਨ ਸਭਾ ਹਲਕਿਆਂ ਲਈ ਫਲਾਇੰਗ ਸੂਕਐਡ ਟੀਮਾਂਸਟੈਟਿਕਸ ਸਰਵੀਲੈਂਸ ਟੀਮਾਂਵੀਡੀਓ ਵਿਊਇੰਗ ਟੀਮਾਂਵੀਡੀਓ ਸਰਵੀਲੈਂਸ ਟੀਮਾਂਮੀਡੀਆ ਸਰਟੀਫਿਕੇਸ਼ਨ ਤੇ ਮਾਨੀਟਰਿੰਗ ਕਮੇਟੀ ਅਤੇ ਅਕਾਂਊਟਿੰਗ ਟੀਮਾਂ ਦਾ ਗਠਨ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਇਹਨਾਂ ਟੀਮਾਂ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਪੁਲਿਸ ਅਧਿਕਾਰੀ ਸ਼ਾਮਿਲ ਹਨ।

ਜ਼ਿਲਾ ਚੋਣ ਅਫ਼ਸਰ ਨੇ ਦੱਸਿਆ ਕਿ ਇਹਨਾਂ ਟੀਮਾਂ ਵਿੱਚ ਸ਼ਾਮਿਲ ਸਿਵਲ ਤੇ ਪੁਲਿਸ ਅਧਿਕਾਰੀਆਂ ਨੂੰ ਚੋਣ ਅਮਲ ਦੌਰਾਨ ਆਪਣੀ ਡਿਊਟੀ  ਵਧੀਆਂ ਢੰਗ ਨਾਲ ਨਿਭਾਉਣ ਲਈ ਲੋੜੀਂਦੀ ਟਰੇਨਿੰਗ ਦਿੱਤੀ ਗਈ ਹੈ। ਉਹਨਾਂ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਚੋਣ ਪ੍ਰਕਿਰਿਆ ਨੂੰ ਮੁਕੰਮਲ ਕਰਨ ਲਈ ਦਿ੍ਰੜ ਸੰਕਲਪ ਹੈ।

ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲਾ ਪ੍ਰਸ਼ਾਸਨ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਚੋਣਾਂ ਕਰਵਾਉਣ ਲਈ ਪੂਰੀ ਤਰਾਂ ਵਚਨਬੱਧ ਹੈ ਅਤੇ ਜ਼ਿਲੇ ਵਿੱਚ ਅਦਰਸ਼ ਚੋਣ ਜ਼ਾਬਤੇ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇਗਾ।ਉਹਨਾਂ ਕਿਹਾ ਕਿ ਚੋਣ ਪ੍ਰਕਿਰਿਆ ਦੌਰਾਨ ਜ਼ਿਲੇ ਵਿੱਚ ਅਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਸ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਬਣਦੀਆਂ ਧਾਰਾਵਾਂ ਤਹਿਤ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਮੀਟਿੰਗ ਦੌਰਾਨ ਸਬੰਧਿਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਚੋਣ ਜ਼ਾਬਤਾ ਲਾਗੂ ਹੋਣ ਤੋਂ ਪਹਿਲਾ ਜ਼ਿਲੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਵਿਸਥਾਰ ਪੂਰਵਕ ਰਿਪੋਰਟ ਤੁਰੰਤ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਭੇਜੀ ਜਾਵੇ ਅਤੇ ਚੋਣ ਜ਼ਾਬਤੇ ਦੌਰਾਨ ਕੋਈ ਵੀ ਨਵਾਂ ਕੰਮ ਸ਼ੁਰੂ ਨਾ ਕੀਤਾ ਜਾਵੇ।ਉਹਨਾਂ ਕਿਹਾ ਕਿ ਅਧਿਕਾਰੀ ਇਹ ਯਕੀਨੀ ਬਣਾਉਣ ਕਿ ਜ਼ਾਬਤੇ ਦੌਰਾਨ ਕਿਸੇ ਵੀ ਸਰਕਾਰੀ ਇਮਾਰਤ ਜਾਂ ਦਫ਼ਤਰ ਨੂੰ ਚੋਣ ਪ੍ਰਚਾਰ ਲਈ ਨਾ ਵਰਤਿਆ ਜਾ ਸਕੇ ਅਤੇ ਕਿਸੇ ਵੀ ਤਰਾਂ ਦਾ ਪੋਸਟਰਬੈਨਰ ਜਾਂ ਝੰਡਾ ਆਦਿ ਨਾ ਲੱਗਾ ਹੋਵੇ। ਉਹਨਾਂ ਕਿਹਾ ਕਿ ਚੋਣਾਂ ਸਬੰਧੀ ਕਿਸੇ ਵੀ ਸ਼ਿਕਾਇਤ ਜਾਂ ਸੁਝਾਅ ਲਈ ਟੋਲ ਫਰੀ ਨੰਬਰ 1950 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Spread the love