ਸਨੌਰ ਵਿਧਾਨ ਸਭਾ ਹਲਕੇ ‘ਚ ਸਵੀਪ ਗਤੀਵਿਧੀਆਂ ਸਬੰਧੀ ਮੀਟਿੰਗ ਆਯੋਜਿਤ
ਪਟਿਆਲਾ, 6 ਜਨਵਰੀ 2022
ਹਰ ਵਰਗ ਦੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਬੀ.ਐਲ.ਓਜ ਸਵੀਪ ਮੁਹਿੰਮ ਤਹਿਤ ਚੁਣਾਵ ਪਾਠਸ਼ਾਲਾ ਰਾਹੀਂ ਜਾਗਰੂਕ ਕਰਨਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਸਨੌਰ ਦੇ ਰਿਟਰਨਿੰਗ ਅਫ਼ਸਰ –ਕਮ- ਜੁਆਇੰਟ ਕਮਿਸ਼ਨਰ ਨਗਰ ਨਿਗਮ ਪਟਿਆਲਾ ਦੀਪਕ ਭਾਟੀਆ ਨੇ ਹਲਕੇ ‘ਚ ਤਾਇਨਾਤ ਸੈਕਟਰ ਅਫ਼ਸਰਾਂ ਤੇ ਬੀ.ਐਲ.ਓਜ ਦੀ ਸਰਕਾਰੀ ਬਹੁਤਕਨੀਕੀ ਕਾਲਜ ਲੜਕੀਆਂ ਪਟਿਆਲਾ ਵਿਖੇ ਇੱਕ ਮੀਟਿੰਗ ‘ਚ ਕੀਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਚੋਣ ਅਫ਼ਸਰ –ਕਮ- ਡਿਪਟੀ ਕਮਿਸ਼ਨਰ ਪਟਿਆਲਾ ਸੰਦੀਪ ਹੰਸ ਦੇ ਆਦੇਸ਼ਾਂ ਅਨੁਸਾਰ ਸਵੀਪ ਮੁਹਿੰਮ ਦੀ ਸਫਲਤਾ ਲਈ ਬੂਥ ਪੱਧਰ ‘ਤੇ ਜਾ ਕੇ ਵੋਟਰਾਂ ਨੂੰ ਜਾਗਰੂਕ ਕੀਤਾ ਜਾਵੇਗਾ। ਜਿਸ ਤਹਿਤ 80 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਦੀ ਸ਼ਨਾਖ਼ਤ ਕਰਨਾ ਸ਼ਾਮਲ ਹੈ। ਇਸ ਦੇ ਨਾਲ ਹਲਕੇ ਦੇ ਸੈਕੰਡਰੀ ਸਕੂਲਾਂ ‘ਚ ਪੜ੍ਹਦੇ ਯੋਗ ਵੋਟਰਾਂ ਦੀਆਂ ਹਰ ਹਾਲਤ ‘ਚ ਵੋਟਾਂ ਬਣਾਉਣਾ ਪ੍ਰਮੁੱਖ ਹੈ।
ਹੋਰ ਪੜ੍ਹੋ :-ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਆਨਲਾਈਨ ਪਲੇਸਮੈਂਟ ਕੈਂਪ
ਸ੍ਰੀ ਭਾਟੀਆ ਨੇ ਕਿਹਾ ਕਿ ਕੋਵਿਡ ਸਬੰਧੀ ਪਾਬੰਦੀਆਂ ਦੇ ਦਾਇਰੇ ‘ਚ ਰਹਿਕੇ ਚੁਣਾਵ ਪਾਠਸ਼ਾਲਾ ਰਾਹੀਂ ਵੋਟਰਾਂ ਨੂੰ ਜਾਗਰੂਕ ਕੀਤਾ ਜਾਵੇਗਾ। ਇਸ ਮੌਕੇ ਮੇਜ਼ਬਾਨ ਕਾਲਜ ਦੇ ਪ੍ਰਿੰਸੀਪਲ ਰਵਿੰਦਰ ਸਿੰਘ ਹੁੰਦਲ ਤੇ ਸਟਾਫ਼ ਨੇ ਪ੍ਰਣ ਕੀਤਾ ਕਿ ਉਹ ਖੁਦ ਅਤੇ ਆਪਣੇ ਪਰਿਵਾਰਾਂ ਨੂੰ ਹਰ ਹਾਲਤ ‘ਚ ਮਤਦਾਨ ‘ਚ ਸ਼ਾਮਲ ਕਰਵਾਉਣਗੇ। ਇਸ ਮੌਕੇ ਕਾਲਜ ‘ਚ ਚੋਣ ਪ੍ਰਣਾਲੀ ਦਾ ਹਿੱਸਾ ਬਣਨ ਲਈ ਦਸਤਖ਼ਤ ਮੁਹਿੰਮ ਵੀ ਚਲਾਈ ਗਈ।
ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਨੇ ਕਿਹਾ ਕਿ ਜ਼ਿਲ੍ਹੇ ਭਰ ‘ਚ ਚਲਾਈਆਂ ਜਾ ਰਹੀਆਂ ਸਵੀਪ ਗਤੀਵਿਧੀਆਂ ਤਹਿਤ ਸਨੌਰ ਹਲਕੇ ‘ਚ ਸਰਗਰਮੀਆਂ ਸਿਖ਼ਰਾਂ ‘ਤੇ ਪੁੱਜ ਚੁੱਕੀਆਂ ਹਨ। ਉਨ੍ਹਾਂ ਸਵੀਪ ਗਤੀਵਿਧੀਆਂ ਦੀ ਸਫਲਤਾ ਲਈ ਕੋਵਿਡ ਨਿਯਮਾਂ ਦੇ ਦਾਇਰੇ ‘ਚ ਰਹਿ ਕੇ, ਬੀਐਲਓਜ਼, ਵੱਖ-ਵੱਖ ਵਿੱਦਿਅਕ ਸੰਸਥਾਵਾਂ ਦੇ ਸਵੀਪ ਨੋਡਲ ਅਫ਼ਸਰਾਂ ਨੂੰ ਅਪੀਲ ਕੀਤੀ ਕਿ ਹਰ ਵੋਟਰ ਤੱਕ ਪੁੱਜਣ ਦੀ ਕੋਸ਼ਿਸ਼ ਕੀਤੀ ਜਾਵੇ। ਇਸ ਮੌਕੇ ਹਲਕਾ ਸਨੌਰ ਦੇ ਸਵੀਪ ਨੋਡਲ ਅਫ਼ਸਰ ਲੈਕਚਰਾਰ ਸਤਵੀਰ ਸਿੰਘ ਤੇ ਮੇਜ਼ਬਾਨ ਕਾਲਜ ਦਾ ਸਟਾਫ਼ ਹਾਜ਼ਰ ਸੀ।
ਤਸਵੀਰ:- ਵਿਧਾਨ ਸਭਾ ਹਲਕਾ ਸਨੌਰ ਦੇ ਰਿਟਰਨਿੰਗ ਅਫ਼ਸਰ –ਕਮ- ਜੁਆਇੰਟ ਕਮਿਸ਼ਨਰ ਨਗਰ ਨਿਗਮ ਪਟਿਆਲਾ ਦੀਪਕ ਭਾਟੀਆ ਸਵੀਪ ਗਤੀਵਿਧੀਆਂ ਸਬੰਧੀ ਪੋਸਟਰ ਰਿਲੀਜ਼ ਕਰਦੇ ਹੋਏ।