ਪੰਜਾਬ ਦੀ ਕਾਂਗਰਸ ਸਰਕਾਰ ਆਪਣੇ ਬੁਣੇ ਜਾਲ ‘ਚ ਆਪ ਹੀ ਫਸਦੀ ਜਾ ਰਹੀ ਹੈ : ਜਗਦੀਪ ਚੀਮਾ  

President Navjot Singh Sidhu
ਪੰਜਾਬ ਦੀ ਕਾਂਗਰਸ ਸਰਕਾਰ ਆਪਣੇ ਬੁਣੇ ਜਾਲ 'ਚ ਆਪ ਹੀ ਫਸਦੀ ਜਾ ਰਹੀ ਹੈ : ਜਗਦੀਪ ਚੀਮਾ  

Sorry, this news is not available in your requested language. Please see here.

ਫਤਿਹਗੜ੍ਹ ਸਾਹਿਬ 6 ਜਨਵਰੀ 2022
ਪੰਜਾਬ ਦੀ ਕਾਂਗਰਸ ਸਰਕਾਰ ਆਪਣੇ ਬੁਣੇ ਜਾਲ ਵਿੱਚ ਆਪ ਹੀ ਫਸਦੀ ਜਾ ਰਹੀ ਹੈ ਕਿਉਂਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਸਮੁੱਚੀ ਕਾਂਗਰਸ ਪਾਰਟੀ ਇੱਕ ਮੰਚ ਤੇ ਇਕੱਤਰ  ਹੋ ਕੇ ਪਾਰਟੀ ਹਾਈਕਮਾਂਡ ਕੋਲ ਪਹੁੰਚ ਕਰ ਰਹੀ ਹੈ ।

ਹੋਰ ਪੜ੍ਹੋ :-ਸੁਖਬੀਰ ਬਾਦਲ ਦੱਸਣ ਅਕਾਲੀ-ਭਾਜਪਾ ਸਰਕਾਰ ਸਮੇਂ ਪੰਜਾਬ ‘ਚ ਬੇ.ਏ ਪਾਸ ਨਹੀਂ ਸਨ ? ਹਰਪਾਲ ਸਿੰਘ ਚੀਮਾ

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਪ੍ਰਧਾਨ ਜਗਦੀਪ ਸਿੰਘ ਚੀਮਾ ਨੇ ਆਪਣੀ ਡੋਰ ਟੂ ਡੋਰ ਮੁਹਿੰਮ ਤਹਿਤ  ਪਿੰਡ ਸੱਦੋਮਾਜਰਾ ਦੀ ਨਵੀ ਆਬਾਦੀ ਵਿਖੇ ਪਾਰਟੀ ਦੇ ਸੀਨੀਅਰ ਆਗੂ ਨਰਿੰਦਰ ਸਿੰਘ ਰਸੀਦਪੁਰਾ ਦੀ ਅਗਵਾਈ ਵਿੱਚ  ਹੋਈ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਸੰਬੰਧ ਵਿੱਚ ਮੀਟਿੰਗ  ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ  ।  ਉਨ੍ਹਾਂ ਕਿਹਾ ਕਿ ਝੂਠੇ ਵਾਅਦੇ ਕਰਕੇ ਸੱਤਾ ਵਿਚ ਆਈ ਕਾਂਗਰਸ ਸਰਕਾਰ ਨੂੰ ਅੱਜ ਉਦੋਂ ਨਮੋਸ਼ੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ  ਉਨ੍ਹਾਂ ਕਿਹਾ ਕਿ ਜਿਥੇ ਪਿਛਲੇ ਸਾਢੇ ਚਾਰ ਸਾਲ ਦੇ ਕਾਰਜਕਾਲ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਆਪਣਾ ਸਮਾਂ  ਅਜਾਈਂ ਕੱਢ ਦਿੱਤਾ ਉਥੇ ਹੀ ਹੁਣ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਕੇਵਲ ਐਲਾਨਾਂ ਵਾਲੇ ਮੁੱਖ ਮੰਤਰੀ ਹੀ ਸਾਬਤ ਹੁੰਦੇ ਜਾ ਰਹੇ ਹਨ ।
ਇਸ ਮੌਕੇ ਹੋਰਨਾਂ ਤੋਂ ਇਲਾਵਾ  ਬਲਜੀਤ ਸਿੰਘ ਭੁੱਟਾ ਸਾਬਕਾ ਚੇਅਰਮੈਨ, ਇੰਦਰਜੀਤ ਸਿੰਘ ਸੰਧੂ ਸਾਬਕਾ ਚੇਅਰਮੈਨ, ਨਰਿੰਦਰ ਸਿੰਘ ਰਸੀਦਪੁਰਾ, ਜਤਿੰਦਰ ਸਿੰਘ ਬੱਬੂ ਭੈਣੀ, ਮਨਮੋਹਨ ਸਿੰਘ ਮੁਕਾਰੋਂਪੁਰ, ਸ਼ੇਰ ਸਿੰਘ ਸਾਬਕਾ ਪ੍ਰਧਾਨ ਨਗਰ ਕੌਂਸਲ, ਦਵਿੰਦਰ ਸਿੰਘ ਰਸੀਦਪੁਰ,  ਸੁਖਵਿੰਦਰ ਸਿੰਘ ਕੋਟਲਾ ਭਾਈ ਕਾ, ਰਾਜਦੀਪ ਸਿੰਘ ਕੋਟਲਾ ਭਾਈਕਾ, ਮੇਜਰ ਸਿੰਘ ਸਮਸ਼ੇਰ ਨਗਰ, ਜਸਵੰਤ ਸਿੰਘ ਮੰਡੋਫਲ, ਸੁਖਜੀਤ ਸਿੰਘ, ਕੁਲਵੰਤ ਸਿੰਘ ਬਲਾਕ ਸੰਮਤੀ ਮੈਂਬਰ, ਹਰਜਿੰਦਰ ਸਿੰਘ ਸਾਬਕਾ ਸਰਪੰਚ,  ਬੀਰ ਦਵਿੰਦਰ ਸਿੰਘ, ਜੁਝਾਰ ਸਿੰਘ, ਜਸਪਾਲ ਸਿੰਘ ਅਨਾਇਤਪੁਰ , ਅਮਰਜੀਤ ਸਿੰਘ ਸਾਬਕਾ ਸਰਪੰਚ, ਜਸਵੀਰ ਸਿੰਘ ਸਮਸੇਰ ਨਗਰ, ਸਿੰਕਦਰ ਸਿੰਘ ਮੰਡੋਫਲ, ਨਵਜੋਤ ਸਿੰਘ ਮੰਡੋਫਲ ਨੰਬਰਦਾਰ, ਸੁੱਖਦੇਵ ਸਿੰਘ ਸੁੱਖਾ, ਬਹਾਦਰ ਸਿੰਘ ਸਰਪੰਚ, ਅਵਤਾਰ ਸਿੰਘ ਮੈਬਰ ਐਸ ਜੀ ਪੀ ਸੀ, ਬਰਿੰਦਰ ਸਿੰਘ ਸੋਢੀ ਸਾਬਕਾ ਚੇਅਰਮੈਨ, ਭੰਵਰ ਸੰਧੂ, ਇੰਦਰਜੀਤ ਸਿੰਘ ਸਾਊ, ਕਮਲ ਬਾਜਵਾ, ਦਰਬਾਰਾ ਸਿੰਘ ਰੰਧਾਵਾ ਸਮੇਤ ਹੋਰ ਅਕਾਲੀ ਦਲ ਦੇ ਆਗੂ ਸਾਹਿਬਾਨ ਹਾਜ਼ਰ ਸਨ  ।
ਵਿਧਾਨ ਸਭਾ ਹਲਕਾ ਫਤਿਹਗਡ਼੍ਹ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ
ਜਗਦੀਪ ਸਿੰਘ ਚੀਮਾ ਦਾ ਸਨਮਾਨ ਕਰਦੇ ਹੋਏ ਅਕਾਲੀ ਦਲ ਦੇ ਆਗੂ ਤੇ ਵਰਕਰ ਸਾਹਿਬਾਨ।
Spread the love