ਕੋਵਿਡ ਮੱਦੇਨਜਰ ਫਾਜਿ਼ਲਕਾ ਜਿ਼ਲ੍ਹੇ ਵਿਚ ਪਾਬੰਦੀਆਂ ਵਿਚ ਵਾਧਾ, ਅੰਦਰ 50 ਤੇ ਬਾਹਰ 100 ਤੋਂ ਵੱਧ ਲੋਕਾਂ ਦੇ ਇੱਕਠ ਤੇ ਰੋਕ

Abhijeet Kaplish
5 ਜਾਂ 5 ਤੋਂ ਵੱਧ ਬੰਦਿਆਂ ਦੇ ਇੱਕਠੇ ਹੋਣ ਤੇ ਲਗਾਈ ਰੋਕ

Sorry, this news is not available in your requested language. Please see here.

ਫਾਜ਼ਿਲਕਾ 16 ਜਨਵਰੀ 2022

ਕੋਵਿਡ ਦੇ ਵੱਧ ਰਹੇ ਖਤਰੇ ਦੇ ਮੱਦੇਨਜਰ ਵਧੀਕ  ਜਿ਼ਲ੍ਹਾ ਮੈਜਿਸਟ੍ਰੇਟ ਸ੍ਰੀ ਅਭੀਜੀਤ ਕਪਲਿਸ਼ ਆਈ ਏ ਐਸ ਨੇ ਇਕ ਵਿਸੇਸ਼ ਹੁਕਮ ਜਾਰੀ ਕਰਕੇ ਜਿ਼ਲ੍ਹੇ ਅੰਦਰ ਪਹਿਲਾਂ ਤੋਂ ਲਾਗੂ ਪਾਬੰਦੀਆਂ 25 ਜਨਵਰੀ 2022 ਤੱਕ ਵਧਾ ਦਿੱਤੀਆਂ ਹਨ। ਇਸ ਤੋਂ ਬਿਨ੍ਹਾ ਅੰਦਰ (ਇੰਡੋਰ) 50 ਅਤੇ ਬਾਹਰ (ਆਊਟਡੋਰ) 100 ਤੋਂ ਵੱਧ ਲੋਕਾਂ ਦੇ ਇੱਕਠ ਕਰਨ ਤੇ ਵੀ ਰੋਕ ਲਗਾਈ ਗਈ ਹੈ।ਇਹ ਇੱਕਠ ਵੀ ਕੋਵਿਡ ਸਬੰਧੀ ਲਾਗੂ ਪ੍ਰੋਟੋਕਾਲ ਦੀ ਪਾਲਣਾ ਨਾਲ ਹੀ ਕੀਤਾ ਜਾ ਸਕੇਗਾ।

ਹੋਰ ਪੜ੍ਹੋ :-ਕਾਂਗਰਸ ਨੇਤਾ ਡਾ. ਵਜੀਰ ਸਿੰਘ ਜੱਸਲ ‘ਆਪ’ ਵਿੱਚ ਹੋਏ ਸ਼ਾਮਲ

ਜਿਕਰਯੋਗ ਹੈ ਕਿ ਪਹਿਲਾਂ ਤੋਂ ਲਾਗੂ ਪਾਬੰਦੀਆਂ ਜਿੰਨ੍ਹਾਂ ਨੂੰ ਅੱਗੇ ਵਿਸਥਾਰ ਦਿੱਤਾ ਗਿਆ ਹੈ ਅਨੁਸਾਰ ਜਨਤਕ ਥਾਂਵਾਂ ਅਤੇ ਕੰਮ ਦੀਆਂ ਥਾਂਵਾਂ ਤੇ ਮਾਸਕ ਪਾਉਣਾ ਲਾਜਮੀ ਕੀਤਾ ਗਿਆ ਹੈ। ਇਸੇ ਤਰਾਂ ਜਨਤਕ ਥਾਂਵਾਂ ਤੇ ਸਮਾਜਿਕ ਦੂਰੀ ਰੱਖਣ ਅਤੇ 6 ਫੁੱਟ ਦੀ ਦੂਰੀ ਰੱਖਣ ਲਈ ਨਿਰਦੇਸ਼ਤ ਕੀਤਾ ਗਿਆ ਹੈ।

ਇਸੇ ਤਰਾਂ ਧਾਰਾ 144 ਤਹਿਤ ਜਾਰੀ ਇੰਨ੍ਹਾਂ ਹੁਕਮਾਂ ਅਨੁਸਾਰ ਗੈਰ ਜਰੂਰੀ ਆਵਾਜਾਈ ਤੇ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਮਿਉਂਸੀਪਲ ਖੇਤਰਾਂ ਵਿਚ ਰੋਕ ਰਹੇਗੀ। ਹਾਲਾਂਕਿ ਜਰੂਰੀ ਗਤੀਵਿਧੀਆਂ, ਸਮਾਨ ਦੀ ਢੌਆ ਢੁਆਈ, ਸਰਕਾਰੀ ਕੰਮਕਾਜ ਆਦਿ ਦੀ ਆਗਿਆ ਹੋਵੇਗੀ।ਇਸੇ ਤਰਾਂ ਬੱਸ ਤੋਂ ਉਤਰ ਕੇ ਆਪਣੇ ਘਰ ਜਾਣ ਦੀ ਆਗਿਆ ਵੀ ਇਸ ਸਮੇਂ ਦੌਰਾਨ ਹੋਵੇਗੀ।

ਇਸੇ ਤਰਾਂ ਸਕੂਲ, ਕਾਲਜ, ਯੁਨੀਵਰਸਿਟੀਆਂ ਕੋਚਿੰਗ ਸੰਸਥਾਨ ਆਦਿ ਨੂੰ ਵੀ ਬੰਦ ਰੱਖਣ ਦੀ ਹਦਾਇਤ ਕੀਤੀ ਗਈ ਹੈ ਜਦ ਕਿ ਆਨਲਾਈਨ ਵਿਧੀ ਨਾਲ ਪੜਾਈ ਜਾਰੀ ਰਹੇਗੀ।

ਇਸੇ ਤਰਾਂ ਸਾਰੇ ਬਾਰ, ਸਿਨੇਮਾ, ਮਲਟੀਪਲੈਕਸ, ਮਾਲ, ਰੈਸਟੋਰੈਂਟ ਨੂੰ 50 ਫੀਸਦੀ ਸਮੱਰਥਾ ਨਾਲ ਹੀ ਖੋਲਣ ਦੀ ਆਗਿਆ ਹੋਵੇਗੀ ਬਸ਼ਰਤੇ ਸਾਰਾ ਸਟਾਫ ਪੂਰੀ ਤਰਾਂ ਵੈਕਸੀਨੇਟਡ ਹੋਵੇ। ਰਾਸ਼ਟਰੀ ਅੰਤਰਰਾਸ਼ਟਰੀ ਖੇਡ ਮੁਕਾਬਲਿਆਂ ਦੀਆਂ ਤਿਆਰੀ ਕਰ ਰਹੇ ਖਿਡਾਰੀਆਂ ਤੋਂ ਬਿਨ੍ਹਾਂ ਹੋਰ ਸਭ ਲਈ ਸਪੋਰਟਸ ਕੰਪਲੈਕਸ, ਸਟੇਡੀਆ, ਸਵੀਮਿੰਗ ਪੂਲ, ਜਿੰਮ ਵੀ ਬੰਦ ਰਹਿਣਗੇ। ਦਰਸ਼ਕਾਂ ਤੇ ਵੀ ਰੋਕ ਰਹੇਗੀ। ਏਸੀ ਬੱਸਾਂ 50 ਫੀਸਦੀ ਸਮੱਰਥਾ ਨਾਲ ਹੀ ਚੱਲ ਸਕਣਗੀਆਂ। ਸਰਕਾਰੀ ਪ੍ਰਾਈਵੇਟ ਦਫ਼ਤਰਾਂ, ਉਦਯੋਗਾਂ, ਕੰਮਕਾਜੀ ਥਾਂਵਾਂ ਤੇ ਪੂਰੀ ਤਰਾਂ ਵੈਕਸੀਨੇਟਡ ਸਟਾਫ ਨੂੰ ਆਉਣ ਦੀ ਆਗਿਆ ਦਿੱਤੀ ਜਾਵੇਗੀ।

ਇਸੇ ਤਰਾਂ ਸਰਕਾਰੀ ਜਾਂ ਪ੍ਰਾਈਵੇਟ ਅਦਾਰਿਆਂ ਤੋਂ ਕੋਈ ਵੀ ਸੇਵਾ ਉਸੇ ਵਿਅਕਤੀ ਨੂੰ ਮਿਲੇਗੀ ਜਿਸ ਨੇ ਮਾਸਕ ਪਾਇਆ ਹੋਵੇਗਾ। ਬਾਕੀ ਸਾਰੇ ਵਿਭਾਗ ਵੀ ਕੋਵਿਡ ਪ੍ਰੋਟੋਕਾਲ ਦੀ ਸਖ਼ਤੀ ਨਾਲ ਲਾਗੂ ਕਰਨਾ ਯਕੀਨੀ ਬਣਾਉਣਗੇ। ਇਹ ਹੁਕਮ 25 ਜਨਵਰੀ 2022 ਤੱਕ ਲਾਗੂ ਰਹਿਣਗੇ ਅਤੇ ਹੁਕਮਾਂ ਦੀ ਉਲੰਘਣਾ ਕਰਨ ਤੇ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

Spread the love