ਬੂਥ ਲੈਵਲ ਅਫ਼ਸਰਾਂ ਦੀ ਸਹਾਇਤਾ ਲਈ ਤਾਇਨਾਤ ਹੋਣਗੇ ਵਲੰਟੀਅਰ ਵਜੋਂ ਚੋਣ ਮਿੱਤਰ  

ਬੂਥ ਲੈਵਲ ਅਫ਼ਸਰਾਂ ਦੀ ਸਹਾਇਤਾ ਲਈ ਤਾਇਨਾਤ ਹੋਣਗੇ ਵਲੰਟੀਅਰ ਵਜੋਂ ਚੋਣ ਮਿੱਤਰ  
ਬੂਥ ਲੈਵਲ ਅਫ਼ਸਰਾਂ ਦੀ ਸਹਾਇਤਾ ਲਈ ਤਾਇਨਾਤ ਹੋਣਗੇ ਵਲੰਟੀਅਰ ਵਜੋਂ ਚੋਣ ਮਿੱਤਰ  

Sorry, this news is not available in your requested language. Please see here.

ਪਟਿਆਲਾ, 16 ਜਨਵਰੀ 2022

ਪੰਜਾਬ ਵਿਧਾਨ ਸਭਾ ਚੋਣਾਂ 2022 ਵਿੱਚ ਨੌਜਵਾਨਾਂ ਦੀ ਭੂਮਿਕਾ ਨੂੰ ਹੋਰ ਮਹੱਤਵਪੂਰਨ ਬਣਾਉਣ ਹਿਤ ਜ਼ਿਲ੍ਹੇ ਵਿੱਚ ਬੂਥ ਪੱਧਰ ਉਪਰ ਚੋਣ ਮਿੱਤਰ ਤਾਇਨਾਤ ਕੀਤੇ ਗਏ ਹਨ। ਇਹਨਾਂ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅੰਟਾਲ ਨੇ ਦੱਸਿਆ ਕਿ ਇਸ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਪਟਿਆਲਾ ਵੱਲੋਂ ਸਮੂਹ ਰਿਟਰਨਿੰਗ ਅਫ਼ਸਰ ਨੂੰ ਹੁਕਮ ਜਾਰੀ ਕਰ ਦਿੱਤੇ ਗਏ ਹਨ। ਉਹਨਾਂ ਦੱਸਿਆ ਕਿ ਚੋਣ ਮਿੱਤਰ ਰਵਾਇਤੀ ਸਿੱਖਿਆ ਤੋਂ ਬਾਹਰ ਦੇ ਨੌਜਵਾਨਾਂ ਵਿੱਚੋਂ  ਬਤੌਰ ਵਲੰਟੀਅਰ ਨਿਯੁਕਤ ਕੀਤੇ ਜਾਣਗੇ।

ਹੋਰ ਪੜ੍ਹੋ :-ਕੋਵਿਡ ਸਥਿਤੀ ਦੇ ਮੱਦੇਨਜ਼ਰ ਜ਼ਿਲੇ ਵਿਚ ਪਾਬੰਦੀਆਂ ’ਚ ਵਾਧਾ

ਹਰ ਇੱਕ ਚੋਣ ਮਿੱਤਰ ਨੂੰ 50 ਘਰਾਂ ਦੀ ਜ਼ਿੰਮੇਵਾਰੀ ਦਿੱਤੀ ਜਾਵੇਗੀ। ਚੋਣ ਮਿੱਤਰ ਹਰ ਘਰ ਵਿੱਚ ਇਹ ਯਕੀਨੀ ਬਣਾਉਣਗੇ ਕਿ ਕੋਈ ਵੀ ਯੋਗ ਵੋਟਰ ਜਿਸਦੀ ਉਮਰ 01:01:2022 ਨੂੰ 18 ਸਾਲ ਦੀ ਹੋ ਗਈ ਹੈ ਉਸਦੀ ਵੋਟ ਬਣਾਉਣ ਵਿਚ ਮਦਦ ਕਰਨਗੇ। ਆਮ ਨਾਗਰਿਕਾਂ ਨੂੰ ਆਦਰਸ਼ ਚੋਣ ਜ਼ਾਬਤੇ, ਵੋਟਰ ਹੈਲਪ ਲਾਈਨ ਐਪਸ ਬਾਰੇ ਜਾਣਕਾਰੀ ਦੇਣਗੇ ਅਤੇ ਹਰ ਇੱਕ ਯੋਗ ਵੋਟਰ ਦੀ ਵੋਟ ਦਾ ਭੁਗਤਾਨ ਯਕੀਨੀ ਬਣਾਉਣਗੇ। ਉਪਰੋਕਤ ਚੋਣ ਮਿੱਤਰ ਦਿਵਿਆਂਗਜਨ ਅਤੇ 80 ਸਾਲ ਉਮਰ ਤੋਂ ਵੁਧਦੇ ਸੀਨੀਅਰ ਸਿਟੀਜ਼ਨ ਦੀ ਸ਼ਨਾਖ਼ਤ ਕਰ ਉਹਨਾਂ ਦੀ ਵੋਟ ਪਵਾਉਣ ਵਿਚ ਸਹਾਇਤਾ ਕਰਨਗੇ।

ਚੋਣ ਤਹਿਸੀਲਦਾਰ ਰਾਮ ਜੀ ਲਾਲ ਨੇ ਦੱਸਿਆ ਕਿ ਇਹਨਾਂ ਚੋਣ ਮਿੱਤਰਾਂ ਦੀ 21 ਜਨਵਰੀ ਤੱਕ ਚੋਣ ਕਰ ਲਈ ਜਾਵੇਗੀ ਅਤੇ ਇਹਨਾਂ ਨੂੰ ਆਈ ਡੀ ਕਾਰਡ ਅਤੇ ਪਹਿਚਾਣ ਵਜੋਂ ਕੈਪ ਚੋਣ ਦਫ਼ਤਰ ਵੱਲੋਂ ਦਿੱਤੀ ਜਾਵੇਗੀ। ਵਧੀਆ ਚੋਣ ਡਿਊਟੀ ਕਰਨ ਵਾਲੇ ਵਲੰਟੀਅਰ ਚੋਣ ਮਿੱਤਰਾਂ ਨੂੰ ਮੁੱਖ ਚੋਣ ਅਫ਼ਸਰ ਵੱਲੋਂ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਚੋਣ ਕਾਨੂੰਗੋ ਕੁਲਜੀਤ ਸਿੰਘ ਸਿੱਧੂ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Spread the love