ਜ਼ਿਲ੍ਹੇ ਅੰਦਰ 17 ਲੱਖ 56 ਹਜ਼ਾਰ 699 ਦੇ ਲੋਕਾਂ ਦੇ ਲੱਗ ਚੁੱਕੀ ਹੈ ਵੈਕਸ਼ੀਨ

ਰੂਪਨਗਰ ਵਿਚ ਸੋਮਵਾਰ ਨੂੰ 6 ਵੈਕਸੀਨੇਸ਼ਨ ਕੈਂਪ ਲਗਾਏ ਜਾਣਗੇ: ਗੁਰਵਿੰਦਰ ਜੌਹਲ   ਰੂਪਨਗਰ ਵਿਚ ਸੋਮਵਾਰ ਨੂੰ 6 ਵੈਕਸੀਨੇਸ਼ਨ ਕੈਂਪ ਲਗਾਏ ਜਾਣਗੇ: ਗੁਰਵਿੰਦਰ ਜੌਹਲ   
ਰੂਪਨਗਰ ਵਿਚ 5 ਫਰਵਰੀ ਸ਼ਨੀਵਾਰ ਨੂੰ 9 ਵੈਕਸੀਨੇਸ਼ਨ ਕੈਂਪ ਲਗਾਏ ਜਾਣਗੇ: ਗੁਰਵਿੰਦਰ ਜੌਹਲ   

Sorry, this news is not available in your requested language. Please see here.

ਕੋਵਿਡ ਵਿਰੋਧੀ ਵੈਕਸ਼ੀਨ ਮੁਹਿੰਮ
15 ਤੋਂ 18 ਸਾਲ ਦੇ 10156 ਕਿਸ਼ੋਰਾਂ ਨੂੰ ਲੱਗੀ ਵੈਕਸ਼ੀਨੇਸ਼ਨ

ਗੁਰਦਾਸਪੁਰ, 19 ਜਨਵਰੀ 2022

ਕੋਵਿਡ-19 ਮਹਾਂਮਾਰੀ ਦੇ ਖਤਰੇ ਅਤੇ ਤੀਸਰੀ ਲਹਿਰ ਓਮੀਕਰੋਨ ਦੇ ਮੱਦੇਨਜ਼ਰ ਇਸ ਬਿਮਾਰੀ ਤੋਂ ਬਚਾਅ ਲਈ 15 ਤੋਂ 18 ਸਾਲ ਦੇ ਕਿਸ਼ੋਰਾਂ ਨੂੰ ਕੋਵਿਡ ਵਿਰੋਧੀ ਵੈਕਸੀਨ ਲਗਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਅਰਵਿੰਦ ਮਨਚੰਦਾ ਜ਼ਿਲ੍ਹਾ ਟੀਕਾਕਰਨ ਅਫਸਰ ਗੁਰਦਾਸਪੁਰ ਨੇ ਦੱਸਿਆ ਕਿ ਜ਼ਿਲੇ ਅੰਦਰ 15 ਤੋਂ 18 ਸਾਲ ਦੇ ਬੱਚਿਆਂ ਨੂੰ 17 ਜਨਵਰੀ ਤਕ 10156 ਕਿਸ਼ੋਰਾਂ ਨੂੰ ਵੈਕਸੀਨ ਲੱਗ ਚੁੱਕੀ ਹੈ।

ਹੋਰ ਪੜ੍ਹੋ :-ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ 91 ਫੀਸਦੀ ਤੋਂ ਵੱਧ ਲਾਇਸੈਂਸੀ ਹਥਿਆਰ ਜਮਾਂ ਕਰਵਾਏ

ਜ਼ਿਲਾ ਟੀਕਾਕਰਨ ਅਫਸਰ ਨੇ ਅੱਗੇ ਦੱਸਿਆ ਕਿ ਇਸੇ ਤਰਾਂ ਜ਼ਿਲੇ ਅੰਦਰ 17 ਲੱਖ 56 ਹਜ਼ਾਰ 699 ਲੋਕਾਂ ਦੇ ਵੈਕਸ਼ੀਨ ਲੱਗ ਚੁੱਕੀ ਹੈ। ਉਨਾਂ ਅੱਗੇ ਦੱਸਿਆ ਕਿ ਕੇਂਦਰੀ ਸਿਹਤ ਮੰਤਰਾਲੇ ਵਲੋਂ ਕਿਸ਼ੋਰਾਂ ਦੀ ਵੈਕਸ਼ੀਨੇਸ਼ਨ ਨੂੰ ਲੈ ਕੇ ਨਵੀਆਂ ਗਾਈਡਲਾਈਨਜ਼ ਜਾਰੀ ਕੀਤੀਆਂ ਗਈਆਂ ਹਨ ਤੇ ਕੋਵਿਡ ਵਿਰੋਧੀ ਟੀਕਾਕਰਨ ਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨਾਂ ਦੱਸਿਆ ਕਿ ਬੱਚਿਆਂ ਨੂੰ ਕੋਵੈਕਸੀਨ ਦੀ ਡੋਜ ਦਿੱਤੀ ਜਾ ਰਹੀ ਹੈ, ਕਿਉਂਕਿ ਕੋਵੈਕਸੀਨ ਨੂੰ ਇਸ ਉਮਰ ਵਰਗ ਦੇ ਲਈ ਵਿਸ਼ਵ ਸਿਹਤ ਸੰਗਠਨ ਵਲੋਂ ਐਮਰਜੈਂਸੀ ਯੂਜ ਲਿਸਟਿੰਗ ਪ੍ਰਕਿਰਿਆ ਦੇ ਤਹਿਤ ਕਰਾਰ ਦਿੱਤਾ ਗਿਆ ਹੈ।

ਉਨਾਂ ਅੱਗੇ ਦੱਸਿਆ ਕਿ 15 ਤੋਂ ਸਾਲ 18 ਸਾਲ ਦੇ ਕਿਸ਼ੋਰਾਂ ਨੂੰ ਵੈਕਸੀਨ ਲਗਾਉਣ ਲਈ ਵੱਖ-ਵੱਖ ਪੱਧਰ ’ਤੇ ਟੀਮਾਂ ਦਾ ਗਠਨ ਕੀਤਾ ਗਿਆ ਤੇ ਵੈਕਸੀਨ ਲਗਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨਾਂ ਅੱਗੇ ਦੱਸਿਆ ਕਿ ਕਿਸ਼ੋਰਾਂ ਨੂੰ ਵੈਕਸੀਨ ਲਗਾਉਣ ਤੋਂ ਬਾਅਦ ਵੀ ਕੋਵਿਡ ਤੋਂ ਬਚਾਅ ਲਈ ਪ੍ਰੋਟੋਕਾਲ ਫਾਲੋ ਕਰਨ ਦੀ ਅਪੀਲ ਕੀਤੀ ਗਈ ਹੈ। ਉਨਾਂ ਅੱਗੇ ਦੱਸਿਆ ਕਿ ਇਸ ਦੀ ਦੂਸਰੀ ਡੋਜ਼ 28 ਦਿਨ ਬਾਅਦ ਲੱਗੇਗੀ ਅਤੇ ਅੰਤਰਾਸ਼ਟਰੀ ਟ੍ਰੇਵਲ ਲਈ ਵੈਲਿੰਡ ਹੋਵੇਗੀ।

ਉਨਾਂ ਅੱਗੇ ਦੱਸਿਆ ਕਿ ਕੋਵਿਡ ਦੀ ਤੀਸਰੀ ਲਹਿਰ ਓਮੀਕੋਰਨ ਨੂੰ ਵਿਸ਼ਨ ਸਿਹਤ ਸੰਗਠਨ ਵਲੋਂ ਵਾਇਰਸ ਆਫ ਕੰਨਸਰਨ ਕਰਾਰ ਦਿੱਤਾ ਗਿਆ ਅਤੇ ਇਸ ਤੋਂ ਬਚਣ ਦੀ ਲੋੜ ਹੈ। ਉਨਾਂ 15 ਤੋਂ 18 ਸਾਲ ਦੇ ਬੱਚਿਆਂ ਨੂੰ ਵੈਕਸ਼ੀਨੇਸ਼ਨ ਕਰਵਾਉਣ ਲਈ ਅੱਗੇ ਆਉਣ ਦੀ ਅਪੀਲ ਕੀਤੀ। ਉਨਾਂ ਲੋਕਾਂ ਨੂੰ ਗਲਤ ਧਾਰਨਾਵਾਂ ਤੋਂ ਬਚਣ ਅਤੇ ਵੈਕਸੀਨ ਲਗਵਾਉਣ ਲਈ ਅਪੀਲ ਕੀਤੀ।

Spread the love