ਕਰੋਨਾ ਦੀ ਰੋਕਥਾਮ ਲਈ ਟੈਸਟਿੰਗ ਤੇ ਵੈਕਸੀਨੇਸ਼ਨ ਦੇ ਨਾਲ-ਨਾਲ ਸਾਵਧਾਨੀਆਂ ਦੀ ਪਾਲਣਾ ਬੇਹਦ ਜ਼ਰੂਰੀ

BABITA
18 ਫਰਵਰੀ ਸ਼ਾਮ 6 ਵਜੇ ਤੋਂ ਜ਼ਿਲ੍ਹੇ ਦੇ ਕਿਸੇ ਵੀ ਹਲਕੇ `ਚ ਬਾਹਰੀ ਵਿਅਕਤੀ ਦੇ ਠਹਿਰਣ ਦੀ ਮਨਾਹੀ - ਡਿਪਟੀ ਕਮਿਸ਼ਨਰ

Sorry, this news is not available in your requested language. Please see here.

ਫਾਜ਼ਿਲਕਾ, 20 ਜਨਵਰੀ 2022

ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਨੇ ਕੋਵਿਡ ਦੇ ਵਧਦੇ ਕੇਸਾਂ ਦੇ ਮੱਦੇਨਜਰ ਜ਼ਿਲੇ੍ਹ ਦੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਸਾਰੇ ਇਸ ਮਹਾਂਮਰੀ ਖਿਲਾਫ ਆਪਣਾ ਯੋਗਦਾਨ ਪਾਉਂਦੇ ਹੋਏ ਲੱਛਣ ਨਜਰ ਆਉਣ `ਤੇ ਟੈਸਟਿੰਗ ਅਤੇ ਵੈਕਸੀਨੇਸ਼ਨ ਕਰਵਾਉਣ।ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਲਈ ਸਾਵਧਾਨੀਆਂ ਦੀ ਪਾਲਣਾ ਬਹੁਤ ਜ਼ਰੂਰੀ ਹੈ।

ਹੋਰ ਪੜ੍ਹੋ :-ਕੋਵਿਡ19 ਸਬੰਧੀ ਸੈਂਪਲਿੰਗ ਅਤੇ ਟੈਸਟਿੰਗ ਵਿਚ ਤੇਜੀ ਲਿਆਉਣ ਦੇ ਮਕਸਦ ਨਾਲ ਕੀਤੀ ਗਈ ਵਿਸ਼ੇਸ਼ ਮੀਟਿੰਗ

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਵਿਡ ਦੇ ਨਵੇ ਵੇਰਿਅੰਟ ਦਾ ਪ੍ਰਭਾਵ ਵੀ ਦੁਨੀਆਂ ਅੰਦਰ ਪੈਰ ਫੈਲਾ ਚੁੱਕਿਆ ਹੈ।ਉਨ੍ਹਾਂ ਕਿਹਾ ਕਿ ਕਰੋਨਾ ਦੇ ਕੇਸ ਵੀ ਲਗਾਤਾਰ ਵੱਧ ਰਹੇ ਹਨ। ਉਨ੍ਹਾਂ ਕਿਹਾ ਕਿ ਕਰੋਨਾ ਨੂੰ ਰੋਕਣ ਲਈ ਜਿਥੇ ਸਾਵਧਾਨੀਆਂ ਦੀ ਪਾਲਣਾ ਬਹੁਤ ਜ਼ਰੂਰੀ ਹਨ ਉਥੇ ਸਮੇਂ ਸਿਰ ਟੈਸਟਿੰਗ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਮੇਂ ਸਿਰ ਟੈਸਟ ਕਰਵਾਉਣ ਨਾਲ ਅਸੀਂ ਕਰੋਨਾ ਨੂੰ ਫੈਲਾਉਣ ਤੋਂ ਰੋਕਣ ਵਿਚ ਕਾਮਯਾਬ ਹੋ ਸਕਦੇ ਹਾਂ। ਉਨ੍ਹਾਂ ਕਿਹਾ ਕਿ ਜਦੋਂ ਵੀ ਲੱਛਣ ਨਜਰ ਆਉਂਦੇ ਹਨ ਤਾਂ ਉਸੇ ਸਮੇਂ ਟੈਸਟ ਕਰਵਾਉਣਾ ਚਾਹੀਦਾ ਹੈ ਤਾਂ ਜ਼ੋ ਅਸੀਂ ਅਪਣੇ ਪਰਿਵਾਰ ਨੂੰ ਕਰੋਨਾ ਦੀ ਚਪੇਟ ਵਿਚ ਲਿਆਉਣ ਤੋਂ ਬਚਾ ਸਕੀਏ।

ਇਸ ਤੋਂ ਇਲਾਵਾ ਕਰੋਨਾ ਨੂੰ ਰੋਕਣ ਲਈ ਵੈਕਸੀਨੇਸ਼ਨ ਬਹੁਤ ਲਾਜਮੀ ਹੈ। ਉਨ੍ਹਾਂ ਕਿਹਾ ਕਿ ਵੈਕਸੀਨੇਸ਼ਨ ਕਰਵਾਉਣ ਨਾਲ ਅਸੀਂ ਕਰੋਨਾ ਮਹਾਂਮਾਰੀ ਨੂੰ ਫੈਲਾਉਣ ਤੋਂ ਰੋਕ ਸਕਦੇ ਹਾਂ ਤੇ ਕਰੋਨਾ ਨੂੰ ਹਰਾ ਸਕਦੇ ਹਾਂ। ਉਨ੍ਹਾਂ ਕਿਹਾ ਕਿ 15 ਸਾਲ ਤੋਂ ਉਪਰ ਦੇ ਸਾਰੇ ਵਿਅਕਤੀਆਂ ਨੂੰ ਟੀਕਾਕਰਨ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਵਧਾਨੀਆਂ ਵਿਚ ਮੂੰਹ `ਤੇ ਮਾਸਕ ਲਗਾਉਣਾ, ਵਾਰ-ਵਾਰ ਹੱਥ ਧੋਣਾ, ਸਮਾਜਿਕ ਦੂਰੀ ਬਰਕਰਾਰ ਰੱਖਣਾ ਆਦਿ ਦੀ ਪਾਲਣਾ ਯਕੀਨੀ ਬਣਾਈ ਜਾਵੇ।

Spread the love