ਵਧੀਕ ਡਿਪਟੀ ਕਮਿਸ਼ਨਰ ਜਗਰਾਊਂ-ਕਮ-ਨੋਡਲ ਅਫ਼ਸਰ ਸਵੀਪ ਵੱਲੋਂ ਮੀਟਿੰਗ ਆਯੋਜਿਤ

ਵਧੀਕ ਡਿਪਟੀ ਕਮਿਸ਼ਨਰ ਜਗਰਾਊਂ-ਕਮ-ਨੋਡਲ ਅਫ਼ਸਰ ਸਵੀਪ ਵੱਲੋਂ ਮੀਟਿੰਗ ਆਯੋਜਿਤ
ਵਧੀਕ ਡਿਪਟੀ ਕਮਿਸ਼ਨਰ ਜਗਰਾਊਂ-ਕਮ-ਨੋਡਲ ਅਫ਼ਸਰ ਸਵੀਪ ਵੱਲੋਂ ਮੀਟਿੰਗ ਆਯੋਜਿਤ

Sorry, this news is not available in your requested language. Please see here.

ਵਿਧਾਨ ਸਭਾ ਚੋਣਾਂ-2022
ਪੀ.ਡਬਲਿਊ.ਡੀ. (ਅੰਗਹੀਣ) ਵੋਟਰਾਂ ਲਈ ਸਮੂਹ ਪੋਲਿੰਗ ਸਟੇਸ਼ਨਾਂ ‘ਤੇ ਵ੍ਹੀਲਚੇਅਰ ਮੁਹੱਈਆ ਕਰਵਾਉਣ ਦੇ ਨਿਰਦੇਸ਼

ਲੁਧਿਆਣਾ, 21 ਜਨਵਰੀ 2022

ਵਿਧਾਨ ਸਭਾ ਚੋਣਾਂ – 2022 ਨੂੰ ਮੁੱਖ ਰੱਖਦੇ ਹੋਏ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ, ਵਧੀਕ ਡਿਪਟੀ ਕਮਿਸ਼ਨਰ ਜਗਰਾਊਂ-ਕਮ-ਨੋਡਲ ਅਫ਼ਸਰ ਸਵੀਪ ਡਾ. ਨਯਨ ਜੱਸਲ ਵੱਲੋਂ ਸਥਾਨਕ ਬੱਚਤ ਭਵਨ ਵਿਖੇ ਮੀਟਿੰਗ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਉਨ੍ਹਾਂ 20 ਫਰਵਰੀ, 2022 ਨੂੰ ਚੋਣਾਂ ਵਾਲੇ ਦਿਨ ਪੀ.ਡਬਲਿਊ.ਡੀ. (ਅੰਗਹੀਣ) ਵੋਟਰਾਂ ਲਈ ਸਮੂਹ ਪੋਲਿੰਗ ਸਟੇਸ਼ਨਾਂ ‘ਤੇ ਵ੍ਹੀਲਚੇਅਰ ਮੁਹੱਈਆ ਕਰਵਾਉਣ ਦੇ ਨਿਰਦੇਸ਼ ਜਾਰੀ ਕੀਤੇ ਤਾਂ ਜੋ ਕਿਸੇ ਵੀ ਪੋਲਿੰਗ ਸਟੇਸ਼ਨ ‘ਤੇ ਪੀ.ਡਬਲਿਊ.ਡੀ. ਵੋਟਰਾਂ ਨੂੰ ਵੋਟ ਪਾਉਣ ਸਮੇਂਂ ਕੋਈ ਦਿੱਕਤ ਪੇਸ਼ ਨਾ ਆਵੇ।

ਹੋਰ ਪੜ੍ਹੋ :-ਆਬਕਾਰੀ ਵਿਭਾਗ ਗੁਰਦਾਸਪੁਰ ਨੇ 40 ਪੇਟੀਆਂ ਯੂ.ਕੇ ਨੰਬਰ ਵਨ ਅਤੇ 10 ਪੇਟੀਆ 111 ਏਸ (ACE) ਬਰਾਂਡ ਨਾਂਅ ਦੀ ਨਾਜਾਇਜ਼ ਸ਼ਰਾਬ ਕੀਤੀ ਬਰਾਮਦ

ਮੀਟਿੰਗ ਦੌਰਾਨ ਉਨ੍ਹਾਂ ਲੁਧਿਆਣਾ ਜ਼ਿਲ੍ਹੇ ਦੇ ਸਮੂਹ ਹਸਪਤਾਲਾਂ/ਐਨ.ਜੀ.ਓਜ਼ ਦੇ ਨੁਮਾਇੰਦਿਆਂ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਲੁਧਿਆਣਾ, ਜ਼ਿਲ੍ਹ੍ਹਾ ਸਮਾਜਿਕ ਸੁਰੱਖਿਆ ਅਤੇ ਬਾਲ ਵਿਕਾਸ ਅਫ਼ਸਰ ਅਤੇ ਸਿਵਲ ਸਰਜਨ ਲੁਧਿਆਣਾ ਡਾ. ਐਸ.ਪੀ. ਸਿੰਘ ਨਾਲ ਇਸ ਸਬੰਧੀ ਵਿਚਾਰ ਵਟਾਂਦਰੇ ਕੀਤੇ।

ਉਨ੍ਹਾਂ ਅੱਗੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਇਹ ਯਕੀਨੀ ਬਣਾਇਆ ਜਾਵੇ ਕਿ ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਵ੍ਹੀਲਚੇਅਰ, ਪੀ.ਡਬਲਯੂ.ਡੀ. ਵੋਟਰਾਂ ਦੀ ਸਹਾਇਤਾ ਲਈ ਹਰ ਪੋਲਿੰਗ ਸਟੇਸ਼ਨ ‘ਤੇ ਬੂਥ ਵਾਲੰਟੀਅਰਾਂ ਦੀ ਡਿਊਟੀ, ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਬਰੇਲ ਬੈਲਟ ਸ਼ੀਟ, ਹੈਲਪ ਡੈਸਕ, ਸਮਝਣ ਵਿਚ ਆਸਾਨ (ਚਿੱਤਰ ਵਾਲੇ) ਪੋਸਟਰ, ਸੰਕੇਤ ਅਤੇ ਤਰਜੀਹੀ ਕਤਾਰ ਦੀਆਂ ਸਹੂਲਤਾਂ ਦਾ ਪ੍ਰਬੰਧ ਕੀਤਾ ਜਾਵੇ।

ਡਾ. ਜੱਸਲ ਨੇ ਕਿਹਾ ਕਿ ਵੋਟਾਂ ਵਾਲੇ ਦਿਨ ਪੀ.ਡਬਲਯੂ.ਡੀ. ਵੋਟਰਾਂ ਨੂੰ ਘਰ ਤੋਂ ਪੋਲਿੰਗ ਸਟੇਸ਼ਨ ਤੱਕ ਲੈ ਕੇ ਜਾਣ ਅਤੇ ਵਾਪਿਸ ਲਿਜਾਉਣ ਲਈ ਵਾਹਨਾਂ ਦਾ ਪ੍ਰਬੰਧ ਕੀਤਾ ਜਾਵੇ। ਇਸ ਤੋਂ ਇਲਾਵਾ ਪੋਲਿੰਗ ਸਟੇਸ਼ਨਾਂ ‘ਤੇ ਪੀਣ ਵਾਲੇ ਪਾਣੀ, ਟਾਇਲਟ ਅਤੇ ਰੈਂਪ ਦੀ ਸੁਵਿਧਾ ਵੀ ਮੁਹੱਈਆ ਕਰਵਾਈ ਜਾਵੇ।

Spread the love