ਵੋਟਾਂ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਲਈ ਮਨਾਇਆ ਗਿਆ ਨੈਸ਼ਨਲ ਵੋਟਰ ਦਿਵਸ

ਵੋਟਾਂ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਲਈ ਮਨਾਇਆ ਗਿਆ ਨੈਸ਼ਨਲ ਵੋਟਰ ਦਿਵਸ
ਵੋਟਾਂ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਲਈ ਮਨਾਇਆ ਗਿਆ ਨੈਸ਼ਨਲ ਵੋਟਰ ਦਿਵਸ

Sorry, this news is not available in your requested language. Please see here.

ਡਿਪਟੀ ਕਮਿਸ਼ਨਰ ਨੇ 18 ਸਾਲ ਦੀ ਉਮਰ ਪੂਰੀ ਕਰ ਚੁੱਕੇ 5 ਨਵੇ ਵੋਟਰਾਂ ਨੂੰ ਐਪੀਕ ਕਾਰਡ ਦੇ ਕੇ ਕੀਤਾ ਸਨਮਾਨਿਤ
ਫਾਜ਼ਿਲਕਾ, 25 ਜਨਵਰੀ 2022
ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਵੋਟਾਂ ਦੀ ਮਹੱਤਤਾ ਬਾਰੇ ਜਾਗਰੂਕ ਕਰਦਾ ਹੋਇਆ ਅੱਜ 12ਵਾਂ ਨੈਸ਼ਨਲ ਵੋਟਰ ਦਿਵਸ ਵਰਚੂਅਲ ਸਮਾਗਮ ਰਾਹੀਂ ਮਨਾਇਆ ਗਿਆ।ਇਸ ਮੌਕੇ ਵੋਟ ਪਾਉਣ ਪ੍ਰਤੀ ਵੋਟਰ ਪ੍ਰਣ ਵੀ ਲਿਆ ਗਿਆ। ਇਸ ਉਪਰੰਤ ਜ਼ਿਲ੍ਹਾ ਪੱਧਰ `ਤੇ ਜ਼ਿਲ੍ਹਾ ਚੋਣ ਅਫਸਰ-ਕਮ- ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਦੀ ਅਗਵਾਈ ਹੇਠ ਨੈਸ਼ਨਲ ਵੋਟਰ ਦਿਵਸ ਮਨਾਇਆ ਗਿਆ।

ਹੋਰ ਪੜ੍ਹੋ :-ਡਿਪਟੀ ਕਮਿਸ਼ਨਰ ਵੱਲੋਂ ਵੈਕਸੀਨੇਸ਼ਨ ਮੁਹਿੰਮ `ਚ ਤੇਜੀ ਲਿਆਉਣ ਲਈ ਚਲਾਇਆ ਗਿਆ ਚੈਕਿੰਗ ਅਭਿਆਨ

ਇਸ ਮੌਕੇ ਜ਼ਿਲ੍ਹਾਂ ਚੋਣ ਅਫਸਰ ਨੇ ਨੈਸ਼ਨਲ ਵੋਟਰ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਆਖਿਆ ਕਿ ਜ਼ੋ ਨੋਜਵਾਨ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਹਨ ਉਹ ਬਹੁਤ ਜਿੰਮੇਵਾਰ ਨਾਗਰਿਕ ਬਣ ਚੁੱਕੇ ਹਨ।ਉਨ੍ਹਾਂ ਕਿਹਾ ਕਿ ਹੁਣ ਉਨ੍ਹਾਂ ਦੀ ਨੈਤਿਕ ਜਿੰਮੇਵਾਰੀ ਬਣਦੀ ਹੈ ਉਹ ਹੁਣ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਤੇ ਵੋਟ ਜ਼ਰੂਰ ਪਾਉਣ। ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਵੋਟ ਪਾਉਣੀ ਚਾਹੀਦੀ ਹੈ ਤੇ ਯੋਗ ਨਾਗਰਿਕ ਨੂੰ ਵੋਟ ਪਾ ਕੇ ਆਪਣੀ ਪਸੰਦ ਦਾ ਯੋਗ ਉਮੀਦਵਾਰ ਚੁਣਨ ਦਾ ਅਧਿਕਾਰ ਰੱਖਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਜਿਥੇ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨਵੇਂ ਬਣੇ ਵੋਟਰ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨੀ ਚਾਹੀਦੀ ਹੈ ਉਥੇ ਆਪਣੇ ਪਰਿਵਾਰਕ ਮੈਂਬਰਾਂ ਤੇ ਹੋਰਨਾਂ ਨੂੰ ਵੀ ਵੋਟਾਂ ਪਾਉਣ ਪ੍ਰਤੀ ਜਾਗਰੂਕ ਕਰਨਾ ਚਾਹੀਦਾ ਹੈ।ਇਸ ਮੌਕੇ ਉਨ੍ਹਾਂ 18 ਸਾਲ ਦੀ ਉਮਰ ਪੂਰੀ ਕਰ ਚੁੱਕੇ 5 ਨਵੇਂ ਬਣੇ ਵੋਟਰਾਂ ਨੂੰ ਐਪੀਕ ਕਾਰਡ ਦੇ ਕੇ ਸਨਮਾਨਿਤ ਵੀ ਕੀਤਾ।
ਇਸ ਉਪਰੰਤ ਡਿਪਟੀ ਕਮਿਸ਼ਨਰ ਨੇ ਸਮੂਹ ਹਾਜਰੀਨ ਨੂੰ ਵੈਕਸੀਨੇਸ਼ਨ ਲਗਵਾਉਣ ਪ੍ਰਤੀ ਵੀ ਜਾਗਰੂਕ ਕੀਤਾ ਅਤੇ ਹੋਰਨ੍ਹਾਂ ਨੂੰ ਵੀ ਵੈਕਸੀਨੈਸ਼ਨ ਦੀਆਂ ਦੋਨੋ ਖੁਰਾਕਾਂ ਸਮੇਂ ਸਿਰ ਲੈਣ ਬਾਰੇ ਪੇਰਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਵੈਕਸੀਨੇਸ਼ਨ ਸਬੰਧੀ ਜ਼ਿਲੇ੍ਹ ਅੰਦਰ ਕੈਂਪ ਲਗਾਏ ਜਾ ਰਹੇ ਹਨ ਤੇ ਵੈਕਸੀਨ ਤੋਂ ਵਾਂਝੇ ਲੋਕ ਆਪਣੇ ਨੇੜੇ ਲਗਾਏ ਜਾ ਰਹੇ ਕੈਂਪ ਵਿਚ ਸ਼ਿਰਕਤ ਕਰਕੇ ਆਪਣੀ ਵੈਕਸੀਨ ਲਗਵਾਉਣ।
ਇਸ ਮੌਕੇ ਤਹਿਸੀਲਦਾਰ ਚੋਣਾਂ ਸ੍ਰੀ ਬਲਵਿੰਦਰ ਸਿੰਘ, ਸਹਾਇਕ ਨੋਡਲ ਅਫਸਰ ਸਵੀਪ ਸ੍ਰੀ ਰਜਿੰਦਰ ਵਿਖੋਣਾ, ਜ਼ਿਲ੍ਹਾ ਨੋਡਲ ਅਫਸਰ ਸਿਖਿਆ ਵਿਭਾਗ ਸੀ ਵਿਜੈ ਪਾਲ, ਸ੍ਰੀ ਰਾਜੇਸ਼ ਠਕਰਾਲ, ਸ੍ਰੀ ਗੁਰਛਿੰਦਰ ਪਾਲ ਸਿੰਘ ਸਮੇਤ ਹੋਰ ਕਰਮਚਾਰੀ ਮੌਜੂਦ ਸਨ।
Spread the love