ਫਾਜਿ਼ਲਕਾ ਜਿ਼ਲ੍ਹੇ ਵਿਚ ਸੁੱਕਰਵਾਰ ਨੂੰ 13 ਊਮੀਦਵਾਰਾਂ ਨੇ ਨਾਮਜਦਗੀਆਂ ਭਰੀਆ

BABITA KALER
8 ਅਪ੍ਰੈਲ 2022 ਤੋਂ 16 ਅਪ੍ਰੈਲ 2022 ਤੱਕ ਦੂਜੀ ਜਮਾਤ ਤੋਂ ਲੈ ਕੇ ਨੋਵੀਂ ਜਮਾਤ ਤੱਕ ਦਾਖਲਾ ਕਰਵਾਉਣ ਲਈ ਅਰਜੀਆਂ ਦੀ ਮੰਗ

Sorry, this news is not available in your requested language. Please see here.

ਪੰਜਾਬ ਵਿਧਾਨ ਸਭਾ ਚੋਣਾਂ 2022 

ਫਾਜਿ਼ਲਕਾ 28 ਜਨਵਰੀ 2022

ਜਿ਼ਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਨੇ ਦੱਸਿਆ ਹੈ ਕਿ ਸੁੱਕਰਵਾਰ ਨੂੰ ਜਿ਼ਲ੍ਹੇ ਦੇ ਚਾਰ ਵਿਧਾਨ ਸਭਾ ਹਲਕਿਆਂ ਵਿਚ 13 ਉਮੀਦਵਾਰਾਂ ਨੇ ਆਪਣੇ ਨਾਮਜਦਗੀ ਪਰਚੇ ਦਾਖਲ ਕੀਤੇ ਹਨ।

ਹੋਰ ਪੜ੍ਹੋ :-ਜ਼ਿਲ੍ਹਾ ਪਟਿਆਲਾ ‘ਚ ਅੱਜ 18 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖਲ

ਜਿ਼ਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ 79-ਜਲਾਲਾਬਾਦ ਤੋਂ ਪੂਰਨ ਚੰਦ, ਤਜਿੰਦਰ ਪਾਲ ਸਿੰਘ, ਜਗਦੀਪ ਕੰਬੋਜ਼ ਅਤੇ ਸੋਬੀਆ ਜਗਦੀਪ ਕੰਬੋਜ਼ ਨੇ ਨਾਮਜਦਗੀ ਪਰਚੇ ਦਾਖਿਲ ਕੀਤੇ ਹਨ।

ਵਿਧਾਨ ਸਭਾ ਹਲਕਾ 80 ਫਾਜਿ਼ਲਕਾ ਤੋਂ ਹੰਸ ਰਾਜ ਜ਼ੋਸਨ, ਆਗਿਆ ਰਾਣੀ, ਸੰਦੀਪ ਕੁਮਾਰ ਅਤੇ ਸੋਨੀਆ ਨੇ ਨਾਮਜਦਗੀਆਂ ਦਾਖਲ ਕੀਤੀਆਂ ਹਨ।

ਵਿਧਾਨ ਸਭਾ ਹਲਕਾ 81 ਅਬੋਹਰ ਤੋਂ ਮਹਿੰਦਰ ਰਿਣਵਾਂ ਅਤੇ ਸੁਰੇਸ਼ ਕੁਮਾਰ ਸਤੀਜਾ ਨੇ ਨਾਮਜਦਗੀਆਂ ਭਰੀਆ ਹਨ।
ਵਿਧਾਨ ਸਭਾ ਹਲਕਾ 82 ਬੱਲੂਆਣਾ ਤੋਂ ਅਮਨਦੀਪ ਸਿੰਘ ਮੁਸਾਫਿਰ, ਅਮਰ ਕੌਰ ਅਤੇ ਰਾਜਿੰਦਰ ਕੌਰ ਨੇ ਨਾਮਜਦਗੀਆਂ ਭਰੀਆ ਹਨ।

ਜਿ਼ਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 1 ਫਰਵਰੀ, 2022 ਹੋਵੇਗੀ, ਜਦਕਿ ਨਾਮਜ਼ਦਗੀਆਂ ਦੀ ਪੜਤਾਲ 2 ਫਰਵਰੀ, 2022 ਨੂੰ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਉਮੀਦਵਾਰੀ ਵਾਪਸ ਲੈਣ ਦੀ ਮਿਤੀ 4 ਫਰਵਰੀ, 2022 ਨਿਸ਼ਚਤ ਕੀਤੀ ਗਈ ਹੈ।

Spread the love