ਕੋਵਿਡ ਪਾਬੰਦੀਆਂ ਵਿਚ 8 ਫਰਵਰੀ ਤੱਕ ਦਾ ਵਾਧਾ-ਜਿਲ੍ਹਾ ਮੈਜਿਸਟੇ੍ਰਟ

GURPREET SINGH KHAIRA
ਚੋਣ ਕਮਿਸ਼ਨ ਵੱਲੋਂ 10 ਫਰਵਰੀ 07 ਮਾਰਚ ਤੱਕ ਐਗਜ਼ਿਟ ਪੋਲ ’ਤੇ ਪਾਬੰਦੀ- ਜ਼ਿਲ੍ਹਾ ਚੋਣ ਅਫ਼ਸਰ

Sorry, this news is not available in your requested language. Please see here.

ਸਕੂਲਕਾਲਜਯੂਨੀਵਰਸਿਟੀ ਅਤੇ ਕੋਚਿੰਗ ਸੰਸਥਾਵਾਂ 8 ਫਰਵਰੀ ਤੱਕ ਬੰਦ ਰਹਿਣਗੀਆਂ

ਅੰਮ੍ਰਿਤਸਰ, 2 ਫਰਵਰੀ 2022

ਜਿਲ੍ਹਾ ਮੈਜਿਸਟ੍ਰੇਟ ਸ: ਗੁਰਪ੍ਰੀਤ ਸਿੰਘ ਖਹਿਰਾ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿਲ੍ਹਾ ਅੰਮ੍ਰਿਤਸਰ ਦੀ ਹਦੂਦ ਅੰਦਰ ਸੋਧੀਆਂ ਕੋਵਿਡ ਪਾਬੰਦੀਆਂ 8 ਫਰਵਰੀ 2022 ਤੱਕ ਲਈ ਵਧਾ ਦਿੱਤੀਆਂ ਹਨ।

ਹੋਰ ਪੜ੍ਹੋ :-ਚੋਣ ਨਿਗਰਾਨਾਂ ਵਲੋਂ ਮੀਡੀਆ ਸਰਟੀਫਿਕੇਸ਼ਨ ਤੇ ਮਾਨੀਟਰਿੰਗ ਸੈਲ ਦਾ ਕੀਤਾ ਦੌਰਾ

ਪਾਬੰਦੀਆਂ ਅਨੁਸਾਰ ਜਨਤਕ ਥਾਂਵਾਂ ਤੇ ਮਾਸਕ ਪਾਉਣਾ ਅਤੇ 6 ਫੁੱਟ ਦੀ ਦੂਰੀ ਦੇ ਨਿਯਮ ਨੂੰ ਲਾਗੂ ਕੀਤਾ ਗਿਆ ਹੈ। ਰਾਤ 10 ਤੋਂ ਸਵੇਰੇ 5 ਵਜੇ ਤੱਕ ਮਿਉਂਸੀਪਲ ਖੇਤਰਾਂ ਵਿਚ ਗੈਰਜਰੂਰੀ ਤੋਰੇ-ਫੇਰੇ ਤੇ ਰੋਕ ਰਹੇਗੀ। ਹਾਲਾਂਕਿ ਜਰੂਰੀ ਸੇਵਾਵਾਂ ਨੂੰ ਇਸ ਵਿਚ ਛੋਟ ਹੋਵੇਗੀ।

ਪਾਬੰਦੀਆਂ ਅਨੁਸਾਰ ਹੁਣ ਅੰਦਰ (ਇੰਡੋਰ) ਵੱਧ ਤੋਂ ਵੱਧ 500 ਅਤੇ ਬਾਹਰ ਖੁੱਲੇ (ਆਊਟਡੋਰ) ਵਿਚ ਵੱਧ ਤੋਂ ਵੱਧ 1000 ਬੰਦੇ ਦੇ ਇੱਕਠ ਕਰਨ ਦੀ ਛੋਟ ਹੋਵੇਗੀ ਪਰ ਇਹ ਇਕੱਠ ਉਪਲਬੱਧ ਥਾਂ ਦੀ ਸਮੱਰਥਾ ਤੋਂ 50 ਫੀਸਦੀ ਤੋਂ ਵੱਧ ਨਾ ਹੋਵੇ। ਇੱਕਠ ਦੌਰਾਨ ਕੋਵਿਡ ਪ੍ਰੋਟੋਕਾਲ ਦੀ ਪਾਲਣਾ ਲਾਜਮੀ ਹੋਵੇਗੀ।

ਸਾਰੇ ਸਕੂਲਕਾਲਜਯੂਨੀਵਰਸਿਟੀ ਅਤੇ ਕੋਚਿੰਗ ਸੰਸਥਾਨ 8 ਫਰਵਰੀ ਤੱਕ ਬੰਦ ਰਹਿਣਗੇ ਪਰ ਆਨਲਾਈਨ ਵਿਧੀ ਨਾਲ ਪੜਾਈ ਜਾਰੀ ਰਹੇਗੀ। ਮੈਡੀਕਲ ਅਤੇ ਨਰਸਿੰਗ ਕਾਲਜ ਆਮ ਵਾਂਗ ਖੁੱਲ ਸਕਣਗੇ।                                                               

ਬਾਰਸਿਨੇਮਾ ਹਾਲਮਲਟੀਪਲੈਕਸਮਾਲਰੈਸਟੋਰੈਂਟਸਪਾਅਜਿੰਮਸਪੋਰਕਟ ਕੰਪਲੈਕਸ, ਮਿਉਜੀਅਮ, ਚਿੜੀਆਘਰ 50 ਫੀਸਦੀ ਸਮੱਰਥਾ ਨਾਲ ਖੁੱਲ ਸਕਦੇ ਹਨ ਪਰ ਸਾਰਾ ਸਟਾਫ ਵੈਕਸੀਨੇਟਡ ਹੋਵੇ। ਏਸੀ ਬੱਸਾਂ 50 ਫੀਸਦੀ ਸਵਾਰੀਆਂ ਨਾਲ ਹੀ ਚੱਲ ਸਕਦੀਆਂ ਹਨ।

ਬਿਨ੍ਹਾਂ ਮਾਸਕ ਤੋਂ ਆਉਣ ਵਾਲੇ ਲੋਕਾਂ ਨੂੰ ਸਰਕਾਰੀ ਦਫਤਰਾਂ ਜਾਂ ਪ੍ਰਾਈਵੇਟ ਦਫਤਰਾਂ ਤੋਂ ਕੋਈ ਸੇਵਾ ਉਪਲਬੱਧ ਨਹੀਂ ਹੋ ਸਕੇਗੀ। ਜਿਲ੍ਹੇ ਤੋਂ ਬਾਹਰ ਤੋਂ ਆਉਣ ਵਾਲੇ ਲੋਕ ਪੂਰੀ ਤਰਾਂ ਵੈਕਸੀਨੇਟਡ ਹੋਣ। ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਕਾਲਜਾਂ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਉਹ 15 ਸਾਲ ਤੋਂ ਵੱਡੀ ਉਮਰ ਦੇ ਵਿਦਿਆਰਥੀਆਂ ਨੂੰ ਵੈਕਸੀਨ ਲਗਵਾਉਣ ਲਈ ਪ੍ਰੇਰਿਤ ਕਰਨ। ਇਸ ਤੋਂ ਬਿਨ੍ਹਾਂ ਸਾਰੇ ਵਿਭਾਗਾਂ ਨੂੰ ਕੋਵਿਡ ਪ੍ਰੋਟੋਕਾਲ ਪਾਲਣ ਦੀ ਹਦਾਇਤ ਕੀਤੀ ਗਈ ਹੈ। ਇੰਨ੍ਹਾਂ ਹਦਾਇਤਾਂ ਦੀ ਉੰਲਘਣਾ ਕਰਨ ਤੇ ਸਖਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।   

Spread the love