ਪਿੰਡ ਚਣੋ ‘ਚ ਜਗਦੀਪ ਚੀਮਾ ਨੂੰ ਲੱਡੂਆਂ ਨਾਲ ਤੋਲਿਆ ਗਿਆ

JAGDEEP CHEEMA
ਪਿੰਡ ਚਣੋ 'ਚ ਜਗਦੀਪ ਚੀਮਾ ਨੂੰ ਲੱਡੂਆਂ ਨਾਲ ਤੋਲਿਆ ਗਿਆ

Sorry, this news is not available in your requested language. Please see here.

ਫਤਿਹਗੜ੍ਹ ਸਾਹਿਬ 9 ਫਰਵਰੀ  2022
ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਵਰਕਰਾਂ ਵੱਲੋਂ ਦਿਨ ਰਾਤ ਮਿਹਨਤ ਕਰਕੇ ਪਾਰਟੀ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ, ਜਿਸ ਤੋਂ ਸਪਸ਼ਟ ਜ਼ਾਹਰ ਹੈ ਕਿ ਹਲਕਾ ਫਤਿਹਗਡ਼੍ਹ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰੇਗਾ ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹਲਕਾ ਫਤਿਹਗਡ਼੍ਹ ਸਾਹਿਬ ਦੇ ਉਮੀਦਵਾਰ ਜਗਦੀਪ ਸਿੰਘ ਚੀਮਾ ਨੇ ਦਰਜਨਾਂ ਪਿੰਡਾਂ ਵਿੱਚ ਆਪਣੀ ਚੋਣ ਮੁਹਿੰਮ ਦੌਰਾਨ  ਵੱਡੀ ਗਿਣਤੀ ਵਿਚ ਜਿਊਰੀ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕੀਤਾ  । ਇਸ ਮੌਕੇ ਤੇ ਪਿੰਡ ਚਣੋ ਵਿਖੇ ਉਮੀਦਵਾਰ ਜਗਦੀਪ ਸਿੰਘ ਚੀਮਾ ਨੂੰ ਨਗਰ ਨਿਵਾਸੀਆਂ ਵੱਲੋਂ ਲੱਡੂਆਂ ਨਾਲ ਤੋਲ ਕੇ ਵੱਡਾ ਸਮਰਥਨ ਦਿੱਤਾ ਗਿਆ । ‍
ਇਸ ਮੌਕੇ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ, ਅਮਰਿੰਦਰ ਸਿੰਘ ਸੋਨੂੰ ਲਿਬੜਾ, ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ  ਸ਼ਰਨਜੀਤ ਸਿੰਘ ਰਜਵਾੜਾ, ਜਥੇਦਾਰ ਹਰਭਜਨ ਸਿੰਘ ਚਨਾਰਥਲ ਨੇ ਕਿਹਾ ਕਿ  ਸ਼੍ਰੋਮਣੀ ਅਕਾਲੀ ਦਲ ਦੀ ਲੋਕਪ੍ਰਿਯਤਾ ਵਿੱਚ ਦਿਨ ਪ੍ਰਤੀ ਦਿਨ ਹੋ ਰਿਹਾ ਵਾਧਾ ਜਿੱਤ ਵੱਲ ਵਧ ਰਿਹਾ ਹੈ ਅਤੇ  ਵੱਡੀ ਗਿਣਤੀ ਵਿਚ ਹਲਕਾ ਨਿਵਾਸੀ ਪਾਰਟੀ ਨਾਲ ਜੁੜ ਰਹੇ ਹਨ  । ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ  ਸੁਖਬੀਰ ਸਿੰਘ ਬਾਦਲ ਦੀ ਹਲਕਾ ਫ਼ਤਹਿਗੜ੍ਹ ਸਾਹਿਬ ਦੀ ਫੇਰੀ ਨੇ ਪਾਰਟੀ ਵਰਕਰਾਂ ਦੇ ਹੌਂਸਲੇ ਬੁਲੰਦ ਕਰ ਕੇ ਰੱਖ ਦਿੱਤੇ ਹਨ  । ਇਸ ਮੌਕੇ ਹੋਰਨਾਂ ਤੋਂ ਇਲਾਵਾ ਲਵਪ੍ਰੀਤ ਸਿੰਘ ਪੰਜੋਲੀ,ਕਰਮਜੀਤ ਸਿੰਘ ਚਣੋ,  ਮੁਖਤਿਆਰ ਸਿੰਘ ,ਗੁਰਿੰਦਰ ਸਿੰਘ , ਰਜਿੰਦਰ ਸਿੰਘ, ਮਨਦੀਪ ਸਿੰਘ  ਅਤੇ ਹੋਰ ਇਲਾਕੇ ਦੀਆਂ ਪ੍ਰਮੁੱਖ ਸ਼ਖਸੀਅਤਾਂ ਵੀ ਹਾਜ਼ਰ ਸਨ  ।
ਪਿੰਡ ਚਣੋ ਵਿਖੇ ਨਗਰ ਨਿਵਾਸੀ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਉਮੀਦਵਾਰ ਜਗਦੀਪ ਸਿੰਘ ਚੀਮਾ ਨੂੰ ਲੱਡੂਆਂ ਨਾਲ ਤੁਰਦੇ ਹੋਏ  ।
Spread the love