ਪਿੰਡ ਉੱਚਾ ਰਿਉਣਾ ਵਿਖੇ ਲੱਡੂਆਂ ਅਤੇ ਸਿੱਕਿਆਂ ਨਾਲ ਤੋਲ ਕੇ ਦਿੱਤਾ ਗਿਆ ਨਗਰ ਨਿਵਾਸੀਆਂ ਵੱਲੋਂ ਵੱਡਾ ਸਮਰਥਨ
ਫਤਹਿਗਡ਼੍ਹ ਸਾਹਿਬ 10 ਫ਼ਰਵਰੀ 2022
ਕਹਿਣੀ ਤੇ ਕਰਨੀ ਦੀ ਪਰਪੱਖ ਪਾਰਟੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਫਤਹਿਗਡ਼੍ਹ ਸਾਹਿਬ ਤੋਂ ਮਿਲ ਰਹੇ ਵੱਡੇ ਸਮਰਥਨ ਨੇ ਸਾਬਤ ਕਰ ਕੇ ਰੱਖ ਦਿੱਤਾ ਹੈ ਕਿ ਹਲਕਾ ਨਿਵਾਸੀ ਪੂਰੀ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਮਰਥਨ ਵਿੱਚ ਨਿੱਤਰ ਆਏ ਹਨ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਹਲਕਾ ਫਤਿਹਗਡ਼੍ਹ ਸਾਹਿਬ ਤੋਂ ਉਮੀਦਵਾਰ ਜਗਦੀਪ ਸਿੰਘ ਚੀਮਾ ਨੇ ਹਲਕੇ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ।
ਜਥੇਦਾਰ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਇਕ ਅਜਿਹੀ ਪਾਰਟੀ ਹੈ ਜੋ ਪੰਜਾਬ ਨਿਵਾਸੀਆਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾ ਸਕਦੀ ਹੈ ਕਿਉਂਕਿ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਪਿਛਲੀ ਅਕਾਲੀ ਸਰਕਾਰ ਨੇ ਇਹ ਸਾਬਤ ਕਰਕੇ ਰੱਖ ਦਿੱਤਾ ਸੀ ਕਿ ਜੋ ਜਨਤਾ ਨੂੰ ਕਿਹਾ ਜਾਂਦਾ ਹੈ ਉਸ ਨੂੰ ਹਰ ਹੀਲੇ ਪੂਰਾ ਕੀਤਾ ਜਾਂਦਾ ਹੈ । ਜਦੋਂ ਕਿ ਕਾਂਗਰਸ ਪਾਰਟੀ ਨੇ ਝੂਠੇ ਵਾਅਦੇ ਅਤੇ ਲਾਰੇ ਲਾ ਕੇ ਪੰਜਾਬ ਦੀ ਜਨਤਾ ਨੂੰ ਜਿੱਥੇ ਮੂਰਖ ਬਣਾਇਆ ਉਥੇ ਹੀ ਕੋਈ ਵੀ ਲੋੜੀਂਦੀ ਸੁਵਿਧਾ ਪੰਜਾਬ ਦੀ ਜਨਤਾ ਨੂੰ ਪ੍ਰਦਾਨ ਨਹੀਂ ਕੀਤੀ ਜਿਸ ਕਾਰਨ ਅੱਜ ਪੰਜਾਬ ਦੀ ਜਨਤਾ ਤੋਂ ਇਸ ਦਾ ਖਮਿਆਜ਼ਾ ਭੁਗਤਣਾ ਪੈ ਰਿਹਾ ਹੈ ।
ਜਥੇਦਾਰ ਚੀਮਾ ਨੇ ਕਿਹਾ ਕਿ ਅੱਜ ਆਮ ਆਦਮੀ ਪਾਰਟੀ ਵੀ ਜਨਤਾ ਨੂੰ ਉਸੇ ਤਰ੍ਹਾਂ ਮੂਰਖ ਬਣਾਉਣ ਵਾਲੇ ਰਾਹ ਤੇ ਤੁਰੀ ਹੋਈ ਹੈ ਪ੍ਰੰਤੂ ਪੰਜਾਬ ਨਿਵਾਸੀ ਇਨ੍ਹਾਂ ਦੀਆਂ ਗੱਲਾਂ ਵਿੱਚ ਨਹੀਂ ਆਉਣਗੇ ਕਿਉਂਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਸਿਰਫ਼ ਗੱਲਾਂ ਦੇ ਹੀ ਕੜਾਹ ਬਣਾਉਣ ਵਾਲੇ ਹਨ ਫਿਰ ਉਨ੍ਹਾਂ ਵੱਲੋਂ ਦਿੱਲੀ ਵਿੱਚ ਵੀ ਕਿਸੇ ਵਾਅਦੇ ਨੂੰ ਅਮਲੀ ਰੂਪ ਨਹੀਂ ਦਿੱਤਾ ਗਿਆ । ਹਲਕੇ ਦੇ ਦੌਰੇ ਉਪਰੰਤ ਪਿੰਡ ਉੱਚਾ ਰਿਉਣਾ ਵਿਖੇ ਹਲਕਾ ਉਮੀਦਵਾਰ ਜਗਦੀਪ ਸਿੰਘ ਚੀਮਾ ਨੂੰ ਲੱਡੂਆਂ ਅਤੇ ਸਿੱਕਿਆਂ ਨਾਲ ਤੋਲ ਕਿ ਪੂਰਾ ਸਮਰਥਨ ਦੇਣ ਦਾ ਇਲਾਕਾ ਨਿਵਾਸੀਆਂ ਵੱਲੋਂ ਵਿਸ਼ਵਾਸ ਵੀ ਦਿਵਾਇਆ ਗਿਆ ।
ਇਸ ਮੌਕੇ ਤੇ ਸੀਨੀਅਰ ਆਗੂ ਅਮਰਿੰਦਰ ਸਿੰਘ ਸੋਨੂੰ ਲਿਬੜਾ, ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ, ਰਣਬੀਰ ਸਿੰਘ ਪੂਨੀਆ, ਸਰਬਜੀਤ ਸਿੰਘ ਝਿੰਜਰ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ, ਮਨਮੋਹਨ ਸਿੰਘ ਮਕਾਰੋਂਪੁਰ, ਇੰਦਰ ਸਿੰਘ ਨਾਮਸੋਤ, ਲਵਪ੍ਰੀਤ ਸਿੰਘ ਪੰਜੋਲੀ, ਛੋਟਾ ਸਿੰਘ ਜਨਰਲ ਸਕੱਤਰ ਬਹੁਜਨ ਸਮਾਜ ਪਾਰਟੀ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕੀਤੇ ਜਾ ਰਹੇ ਪਿੰਡਾਂ ਅਤੇ ਸ਼ਹਿਰਾਂ ਦੇ ਦੌਰਿਆਂ ਦੌਰਾਨ ਹਲਕਾ ਨਿਵਾਸੀਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਡਟ ਕੇ ਸਾਥ ਦੇਣ ਦਾ ਭਰੋਸਾ ਦਿੱਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਇਹ ਸੀਟ ਜਿੱਤ ਕੇ ਪਾਰਟੀ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੀ ਝੋਲੀ ਪਾਈ ਜਾਵੇਗੀ ।
ਇਸ ਇਸ ਮੌਕੇ ਹੋਰਨਾਂ ਤੋਂ ਇਲਾਵਾ ਮਨਜੀਤ ਸਿੰਘ, ਨਿਰਮਲ ਸਿੰਘ ਬੈਨੀਪਾਲ, ਈਸ਼ਵਰ ਸਿੰਘ ਰਿਊਣਾ, ਰਣਜੀਤ ਸਿੰਘ ਸਿੱਧੂ, ਰਾਜਵੰਤ ਸਿੰਘ, ਦਵਿੰਦਰ ਸਿੰਘ, ਗੁਰਸੇਵਕ ਸਿੰਘ, ਡਾ. ਸਵਰਨ ਸਿੰਘ, ਮਨਦੀਪ ਸਿੰਘ, ਜਗਰੂਪ ਸਿੰਘ, ਮਨਜੀਤ ਸਿੰਘ, ਬਲਿਹਾਰ ਸਿੰਘ, ਜਗਤਾਰ ਸਿੰਘ ਤਾਰੀ, ਗੁਰਮੇਲ ਸਿੰਘ ਸਮੂਹ ਨਗਰ ਨਿਵਾਸੀ ਹਾਜ਼ਰ ਸਨ ।
ਪਿੰਡ ਉੱਚਾ ਰਿਉਣਾ ਵਿਖੇ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਉਮੀਦਵਾਰ ਜਗਦੀਪ ਸਿੰਘ ਚੀਮਾ ਨੂੰ ਲੱਡੂਆਂ ਅਤੇ ਸਿੱਕਿਆਂਨਾਲ ਤੋਲ ਕੇ ਸਮਰਥਨ ਦਿੰਦੇ ਹੋਏ ਵੱਡੀ ਗਿਣਤੀ ਵਿਚ ਨਗਰ ਨਿਵਾਸੀ ।()