ਵੋਟਾਂ ਦੇ ਗਿਣਤੀ ਦੇ ਪ੍ਰਬੰਧ ਮੁਕੰਮਲ – ਜਿਲ੍ਹਾ ਚੋਣ ਅਧਿਕਾਰੀ

ਵੋਟਾਂ ਦੇ ਗਿਣਤੀ ਦੇ ਪ੍ਰਬੰਧ ਮੁਕੰਮਲ - ਜਿਲ੍ਹਾ ਚੋਣ ਅਧਿਕਾਰੀ
ਵੋਟਾਂ ਦੇ ਗਿਣਤੀ ਦੇ ਪ੍ਰਬੰਧ ਮੁਕੰਮਲ - ਜਿਲ੍ਹਾ ਚੋਣ ਅਧਿਕਾਰੀ

Sorry, this news is not available in your requested language. Please see here.

ਇਕ ਵਾਰ ਹੋਵੇਗੀ 14 ਮਸ਼ੀਨਾਂ ਦੀ ਗਿਣਤੀ
10 ਮਾਰਚ ਨੂੰ ਰਹੇਗਾ ਡਰਾਈ ਡੇ

ਅੰਮ੍ਰਿਤਸਰ 8 ਮਾਰਚ 2022 

20 ਫਰਵਰੀ 2022 ਨੂੰ ਪਈਆਂ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਣ ਜਾ ਰਹੀ ਹੈ ਅਤੇ ਇਸ ਸਬੰਧੀ ਜਿਲ੍ਹਾ ਪ੍ਰਸ਼ਾਸਨ ਵਲੋਂ ਪੂਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਸਬੰਧੀ ਅੱਜ ਪ੍ਰੈਸ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਜਿਲ੍ਹਾ ਚੋਣ ਅਧਿਕਾਰੀ ਸ: ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਜਿਲ੍ਹੇ ਦੀਆਂ 11 ਵਿਧਾਨ ਸਭਾ ਹਲਕਿਆਂ ਵਿੱਚ 20 ਫਰਵਰੀ ਨੂੰ 1304178 ਲੋਕਾਂ ਵਲੋਂ ਵੋਟ ਪਾਈ ਗਈ ਸੀਜੋ ਕੁੱਲ ਵੋਟਾਂ ਦਾ  65.87 ਪ੍ਰਤੀਸ਼ਤ ਬਣਦਾ ਹੈ। ਦੀ ਗਿਣਤੀ 10 ਮਾਰਚ ਨੂੰ ਵੱਖ ਵੱਖ ਥਾਵਾਂ ਤੇ ਬਣਾਏ ਗਏ ਗਿਣਤੀ ਕੇਂਦਰਾਂ ਤੇ ਹੋਵੇਗੀ।

ਹੋਰ ਪੜ੍ਹੇਂ :-ਨਗਰ ਕੌਂਸਲ ਫਿਰੋਜ਼ਪੁਰ ਵੱਲੋਂ ਮਨਾਇਆ ਗਿਆ ਅੰਤਰ-ਰਾਸ਼ਟਰੀ ਮਹਿਲਾ ਦਿਵਸ

ਸ: ਖਹਿਰਾ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਅਜਨਾਲਾ ਦੇ ਵੋਟਾਂ ਦੀ ਗਿਣਤੀ ਸਰਕਾਰੀ ਕਾਲਜ ਅਜਨਾਲਾਰਾਜਾਸਾਂਸੀ ਹਲਕੇ ਦੇ ਵੋਟਾਂ ਦੀ ਗਿਣਤੀ ਸਰਕਾਰੀ ਨਰਸਿੰਗ ਕਾਲਜ ਲੜਕੀਆਂਮੈਡੀਕਲ ਇਨਕਲੇਵਮਜੀਠਾ ਹਲਕੇ  ਦੇ ਵੋਟਾਂ ਦੀ ਗਿਣਤੀ ਮਾਈ ਭਾਗੋ ਸਰਕਾਰੀ ਪੌਲੀਟੈਕਨਿਕ ਕਾਲਜ ਲੜਕੀਆਂ ਮਜੀਠਾ ਰੋਡਹਲਕਾ ਜੰਡਿਆਲਾ ਦੇ ਵੋਟਾਂ ਦੀ ਗਿਣਤੀ ਸੀਨੀਅਰ ਸੈਕੰਡਰੀ ਰੈਜੀਡੈਂਸ਼ੀਅਲ ਮੈਰੀਟੋਰੀਅਸ ਸਕੂਲਹਲਕਾ ਅੰਮ੍ਰਿਤਸਰ ਉੱਤਰੀ ਦੇ ਵੋਟਾਂ ਦੀ ਗਿਣਤੀ ਸਰਕਾਰੀ ਇੰਸਟੀਚਿਊਟ ਆਫ ਗਾਰਮੈਂਟ ਟੈਕਨੌਲਜੀਇੰਨਸਾਈਡ ਮਾਈ ਭਾਗੋ ਸਰਕਾਰੀ ਪੌਲੀਟੈਕਨਿਕ ਕਾਲਜ ਲੜਕੀਆਂਮਜੀਠਾ ਰੋਡ ਬਾਈਪਾਸਹਲਕਾ ਅੰਮ੍ਰਿਤਸਰ ਪੱਛਮੀ ਦੇ ਵੋਟਾਂ ਦੀ ਗਿਣਤੀ ਸਰਕਾਰੀ ਪੌਲੀਟੈਕਨਿਕ ਕਾਲਜਜੀ.ਡੀ. ਰੋਡਛੇਹਰਟਾਹਲਕਾ ਅੰਮ੍ਰਿਤਸਰ ਕੇਂਦਰੀ ਦੇ ਵੋਟਾਂ ਦੀ ਗਿਣਤੀ ਸਰਕਾਰੀ ਇੰਡਸਟਰੀਅਲ ਟਰੇਨਿੰਗ ਇੰਸਟੀਚਿਊਟਬੀ-ਬਲਾਕਰਣਜੀਤ ਐਵੀਨਿਊਹਲਕਾ ਅੰਮ੍ਰਿਤਸਰ ਪੂਰਬੀ ਦੇ ਵੋਟਾਂ ਦੀ ਗਿਣਤੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਟਾਊਨ ਹਾਲਹਲਕਾ ਅੰਮ੍ਰਿਤਸਰ ਦੱਖਣੀ ਦੇ ਵੋਟਾਂ ਦੀ ਗਿਣਤੀ ਮਲਟੀ ਸਕਿੱਲ ਡਿਵੇਲਪਮੈਂਟ ਸੈਂਟਰਕਬੀਰ ਪਾਰਕਸਾਹਮਣੇ ਗੁਰੂ ਨਾਨਕ ਦੇਵ ਯੂਨੀਵਰਸਿਟੀਅਟਾਰੀ ਹਲਕੇ ਦੇ ਵੋਟਾਂ ਦੀ ਗਿਣਤੀ ਖਾਲਸਾ ਕਾਲਜਸੀਨੀਅਰ ਸੈਕੰਡਰੀ ਸਕੂਲ ਲੜਕੇਬਾਬਾ ਬਕਾਲਾ ਹਲਕੇ ਦੇ ਵੋਟਾਂ ਦੀ ਗਿਣਤੀ ਸ੍ਰੀ ਮਾਤਾ ਗੰਗਾ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ ਵਿਖੇ ਹੋਵੇਗੀ।

ਜਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ ਸਵੇਰੇ 8:00 ਵਜੇ ਸ਼ੁਰੂ ਹੋਵੇਗੀ ਅਤੇ ਸਭ ਤੋਂ ਪਹਿਲਾਂ ਪੋਸਟਲ ਬੈਲੇਟ ਵੋਟਾਂ ਦੀ ਗਿਣਤੀ ਹੋਵੇਗੀ। ਉਨਾਂ ਦੱਸਿਆ ਕਿ ਕੋਵਿਡ ਦੇ ਹਦਾਇਤਾਂ ਅਨੁਸਾਰ ਹਰੇਕ ਗਿਣਤੀ ਕੇਂਦਰ ਵਿੱਚ ਦੋ ਹਾਲ ਬਣਾਏ ਗਏ ਹਨ। ਜਿਥੇ 7-7 ਟੇਬਲ ਲਗਾਏ ਜਾਣਗੇ ਅਤੇ 14 ਰਾਊਂਡਾਂ ਵਿਚ ਵੋਟਾਂ ਦੀ ਗਿਣਤੀ ਨੂੰ ਮੁਕੰਮਲ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਪੋÇਲੰਗ ਸਟਾਫ਼, 80 ਤੋਂ ਵਧੇਰੇ ਉਮਰ ਵਾਲੇ ਵਿਅਕਤੀ ਅਤੇ ਪੀ.ਡਬਲਯੂ.ਡੀ. ਦੇ ਕੁੱਲ 3414 ਵੋਟ ਅਤੇ ਈ.ਟੀ.ਪੀ.ਬੀ.ਐਸ. ਰਾਹੀਂ 2869 ਵੋਟ ਪ੍ਰਾਪਤ ਹੋਏ ਹਨ। ਉਨਾਂ ਦੱਸਿਆ ਕਿ ਵੋਟਾਂ ਦੀ ਗਿਣਤੀ ਨੂੂੰ ਸਹੀਂ ਢੰਗ ਨਾਲ ਨੇਪਰੇ ਚਾੜ੍ਹਨ ਲਈ ਹਰੇਕ ਰਿਟਰਨਿੰਗ ਅਫ਼ਸਰ ਨਾਲ 5 ਸਹਾਇਕ ਰਿਟਰਨਿੰਗ ਅਫ਼ਸਰ ਨਿਯੁਕਤ ਕੀਤੇ ਗਏ ਹਨ।  ਉਨਾਂ ਦੱਸਿਆ ਕਿ ਪ੍ਰੈਸ ਪੱਤਰਕਾਰਾਂ ਦੀ ਸਹੂਲਤ ਲਈ ਹਰੇਕ ਗਿਣਤੀ ਕੇਂਦਰ ਦੇ ਬਾਹਰ ਇਕ ਮੀਡੀਆ ਸੈਂਟਰ ਵੀ ਬਣਾਇਆ ਗਿਆ ਹੈ। ਉਨਾਂ ਦੱਸਿਆ ਕਿ ਗਿਣਤੀ ਕੇਂਦਰ ਅੰਦਰ ਮੋਬਾਇਲ ਫੋਨ ਲੈ ਕੇ ਜਾਣ ਦੀ ਸਖ਼ਤ ਮਨਾਹੀ ਹੋਵੇਗੀ। ਸ: ਖਹਿਰਾ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ ਨੂੰ ਮੁੱਖ ਰਖਦਿਆਂ 10 ਮਾਰਚ ਨੂੰ ਡਰਾਈ ਡੇ ਘੋਸ਼ਿਤ ਕੀਤਾ ਗਿਆ ਹੈ। ਇਸ ਦੌਰਾਨ ਕਿਸੇ ਵੀ ਪ੍ਰਕਾਰ ਦੇ ਨਸ਼ੀਲੇ ਪਦਾਰਥ ਵੇਚਣਸ਼ਰਾਬ ਸਟੋਰ ਕਰਨ ਅਤੇ ਵੇਚਣ ਤੇ ਪੂਰਨ ਰੋਕ ਰਹੇਗੀ ਅਤੇ ਹੋਟਲਾਂਰੈਸਟੋਰੈਂਟਾਂਕਲੱਬਾਂ ਅਤੇ ਸ਼ਰਾਬ ਦੇ ਹਾਤਿਆਂ ਜਿਥੇ ਸ਼ਰਾਬ ਪੀਣ ਅਤੇ ਕਾਨੂੰਨੀ ਇਜਾਜਤ ਹੈ ਤੇ ਵੀ ਪੂਰਨ ਤੌਰ ਤੇ ਪਾਬੰਦੀ ਰਹੇਗੀ।

ਇਸ ਮੌਕੇ ਜਿਲ੍ਹਾ ਮਾਲ ਅਫ਼ਸਰ ਅਰਵਿੰਦਰ ਸਿੰਘਚੋਣ ਤਹਿਸੀਲਦਾਰ ਸ: ਰਜਿੰਦਰ ਸਿੰਘ ਅਤੇ ਹੋਰ ਵੀ ਅਧਿਕਾਰੀ ਹਾਜ਼ਰ ਸਨ।

ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਜਿਲ੍ਹਾ ਚੋਣ ਅਧਿਕਾਰੀ ਸ: ਗੁਰਪ੍ਰੀਤ ਸਿੰਘ ਖਹਿਰਾ

Spread the love