ਬਰਨਾਲਾ ਵਿਖੇ ਗਿਣਤੀ ਕੇਂਦਰ ਦਾ 100 ਮੀਟਰ ਦਾ ਘੇਰਾ ‘ਨੋ ਵਹੀਕਲ ਜ਼ੋਨ’ ਐਲਾਨਿਆ : ਜ਼ਿਲ੍ਹਾ ਮੈਜਿਸਟ੍ਰੇਟ

SAURABH
ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ ਤੇ ਸਵੇਰੇ ਸੂਰਜ ਚੜਨ ਤੋਂ ਪਹਿਲਾ ਗਊ ਵੰਸ਼ ਦੀ ਢੋਆ ਢੁਆਈ ’ਤੇ ਪੂਰਨ ਪਾਬੰਦੀ

Sorry, this news is not available in your requested language. Please see here.

ਬਰਨਾਲਾ, 9 ਮਾਰਚ 2022

ਜ਼ਿਲ੍ਹਾ ਮੈਜਿਸਟ੍ਰਟ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਕੁਮਾਰ ਸੌਰਭ ਰਾਜ ਨੇ ਦੱਸਿਆ ਕਿ 20 ਫਰਵਰੀ ਨੂੰ ਪਈਆਂ ਵੋਟਾਂ ਦੀ ਗਿਣਤੀ ਭਲਕੇ 10 ਮਾਰਚ ਨੂੰ ਹੋਵੇਗੀ। ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਵੋਟਾਂ ਦੀ ਗਿਣਤੀ ਵਾਲੇ ਦਿਨ ਬਰਨਾਲਾ ਵਿਖੇ ਜਿੱਥੇ ਵੋਟਾਂ ਦੀ ਗਿਣਤੀ ਹੋਣੀ ਹੈ (ਬੀਫਾਰਮੇਸੀ ਬਲਾਕ, ਸੈਕਿੰਡ ਫਲੋਰ, ਐਸ.ਡੀ.ਕਾਲਜ, ਬਰਨਾਲਾ/ਐਸ.ਡੀ. ਕਾਲਜ (ਐਜੂਕੇਸ਼ਨ) ਬਰਨਾਲਾ/ਡਾ. ਰਘੂਵੀਰ ਪ੍ਰਕਾਸ਼ ਐਸ.ਡੀ. ਸੀਨੀਅਰ ਸੈਕੰਡਰੀ ਸਕੂਲ, ਫਸਟ ਫਲੋਰ, ਐਸ.ਡੀ. ਕਾਲਜ, ਬਰਨਾਲਾ) ਵਿਖੇ ਵੋਟਾਂ ਦੀ ਗਿਣਤੀ ਦਾ ਕੰਮ ਸ਼ਾਂਤੀ ਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਲਈ ਭਾਰਤ ਚੋਣ ਕਮਿਸ਼ਨ ਵੱਲੋਂ  ਜਾਰੀ ਆਰ.ਓ. ਹੈਂਡਬੁੱਕ ਦੇ ਪੁਆਇੰਟ ਨੰ: 15.7.2 ਅਨੁਸਾਰ ਗਿਣਤੀ ਕੇਂਦਰ ਦੇ 100 ਮੀਟਰ ਦੇ ਘੇਰੇ ਨੂੰ ‘ਨੋ ਵਹੀਕਲ ਜ਼ੋਨ’ ਘੋਸ਼ਿਤ ਕਰਦਿਆਂ ਕਿਸੇ ਵੀ ਪ੍ਰਕਾਰ ਦੇ ਪ੍ਰਾਈਵੇਟ ਵਾਹਨ ਦੀ ਐਂਟਰੀ ‘ਤੇ ਪਾਬੰਦੀ ਲਗਾਈ ਗਈ ਹੈ।

ਹੋਰ ਪੜ੍ਹੋ :-ਜਨਤਾ ਦੀ ਮੰਗ ਨੁੂੰ ਮੁੱਖ ਰੱਖਦੇ ਹੋਏ ਰੂਪਨਗਰ-ਮੋਰਿੰਡਾ ਵਾ ਕਾਈਨੌਰ ਬੱਸ ਸੇਵਾ ਚਾਲੂ

Spread the love