ਜ਼ਿਲ੍ਹੇ ਅੰਦਰ ਕਣਕ ਦੀ ਨਾੜ ਨੂੰ ਅੱਗ ਲਾਉਣ ‘ਤੇ ਸਖ਼ਤ ਪਾਬੰਦੀ: ਸੋਨਾਲੀ ਗਿਰਿ

SONALI GIRI
ਕਣਕ ਦੀ ਖਰੀਦ-ਵੇਚ ਲਈ ਜ਼ਿਲ੍ਹੇ ‘ਚ ਬਾਰਦਾਨੇ ਦੇ ਪੁਖਤਾ ਪ੍ਰਬੰਧ : ਸੋਨਾਲੀ ਗਿਰਿ

Sorry, this news is not available in your requested language. Please see here.

ਰੂਪਨਗਰ, 24 ਮਾਰਚ 2022
ਸ਼੍ਰੀਮਤੀ ਸੋਨਾਲੀ ਗਿਰਿ, ਜਿਲ੍ਹਾ ਮੈਜਿਸਟਰੇਟ , ਰੂਪਨਗਰ ਫੋਜਦਾਰੀ ਵਲੋਂ ਜਾਬਤਾ ਸੰਘਤਾ ਦੀ ਧਾਰਾ 144 ਫੌਜਦਾਰੀ ਸੰਘਤਾ 1973 ਦੇ ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਰੂਪਨਗਰ ਅੰਦਰ ਕਣਕ ਦੇ ਨਾੜ ਨੂੰ ਅੱਗ ਲਗਾਉਣ ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ ਮੌਜੂਦਾ ਸਥਿਤੀ ਨੂੰ ਮੁੱਖ ਰੱਖਦੇ ਹੋਏ ਇਹ ਹੁਕਮ ਇੱਕ ਤਰਫਾ ਪਾਸ ਕੀਤਾ ਜਾਂਦਾ ਹੈ ਅਤੇ ਇਹ ਹੁਕਮ ਆਮ ਲੋਕਾਂ ‘ਤੇ ਲਾਗੂ ਹੋਵੇਗਾ। ਇਹ ਹੁਕਮ ਮਿਤੀ 1 ਅਪ੍ਰੈਲ ਤੋ 31 ਮਈ ਤੱਕ ਲਾਗੂ ਰਹੇਗਾ।

ਹੋਰ ਪੜ੍ਹੋ :-ਭਗਵੰਤ ਮਾਨ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ, ਸੂਬੇ ਦੇ ਅਰਥਚਾਰੇ ਦੀ ਸੁਰਜੀਤੀ ਲਈ ਇਕ ਲੱਖ ਕਰੋੜ ਦਾ ਵਿੱਤੀ ਪੈਕੇਜ ਮੰਗਿਆ

ਸ਼੍ਰੀਮਤੀ ਸੋਨਾਲੀ ਗਿਰਿ ਨੇ ਹਦਾਇਤ ਕਰਦਿਆ ਕਿਹਾ ਕਿ ਕਣਕ ਦੀ ਕਟਾਈ ਦਾ ਸੀਜ਼ਨ ਸਾਲ 2022 ਸ਼ੁਰੂ ਹੋਣ ਵਾਲਾ ਹੈ। ਆਮ ਤੌਰ ਤੇ ਵੇਖਣ ਵਿੱਚ ਆਇਆ ਹੈ ਕਿ ਕਣਕ ਕੱਟਣ ਉਪਰੰਤ ਕਣਕ ਦੇ ਨਾੜ ਨੂੰ ਸਬੰਧਤ ਮਾਲਕਾਂ ਵਲੋਂ ਅੱਗ ਲਗਾਉਣ ਦੀ ਪ੍ਰਥਾ ਹੋਣ ਕਰਕੇ ਰਹਿੰਦ – ਖੂੰਹਦ ਨੂੰ ਅੱਗ ਲਗਾ ਦਿੱਤੀ ਜਾਂਦੀ ਹੈ। ਕਣਕ ਦੇ ਨਾੜ ਨੂੰ ਅੱਗ ਲਗਾਉਣ ਨਾਲ ਨੁਕਸਾਨ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ ਤੇ ਹਵਾ ਵਿੱਚ ਧੂੰਏ ਨਾਲ ਬਹੁਤ ਪ੍ਰਦੂਸ਼ਣ ਫੈਲਦਾ ਹੈ। ਜਿਸ ਨਾਲ ਸਾਹ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ। ਰਹਿੰਦ – ਖੂੰਹਦ ਨੂੰ ਅੱਗ ਲਗਾਉਣ ਨਾਲ ਜ਼ਮੀਨ ਦਾ ਉਪਯੋਗੀ ਜੀਵਨ ਮਾਦਾ (ਕੱਲੜ) ਜੋ ਕਿ ਜ਼ਮੀਨ ਲਈ ਬਹੁਤ ਲਾਭਦਾਇਕ ਹੈ, ਦਾ ਵੀ ਨੁਕਸਾਨ ਹੁੰਦਾ ਹੈ। ਇਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ। ਜਮੀਨ ਦੀ ਉਪਰਲੀ ਸਤ੍ਹਾ ਜਲਣ ਕਾਰਨ ਇਸ ਵਿੱਚ ਮੌਜੂਦ ਕਈ ਲਾਭ ਦਾਇਕ ਜੀਵਾਣੂ ਮਰ ਜਾਂਦੇ ਹਨ। ਜਿਸ ਨਾਲ ਖੇਤ ਦੀ ਉਪਜਾਊ ਸ਼ਕਤੀ ਨਸ਼ਟ ਹੁੰਦੀ ਹੈ। ਇਸ ਨਾਲ ਆਲੇ ਦੁਆਲੇ ਖੜੀ ਫਸਲ ਜਾਂ ਪਿੰਡ ਵਿੱਚ ਅੱਗ ਲੱਗਣ ਦਾ ਡਰ ਰਹਿੰਦਾ ਹੈ। ਜਿਸ ਨਾਲ ਵੱਡੇ ਹਾਦਸੇ ਵੀ ਵਾਪਰ ਸਕਦੇ ਹਨ।
ਸੜਕਾਂ ਦੁਆਲੇ ਮੌਜੂਦ ਰਹਿੰਦ – ਖੂੰਹਦ ਨੂੰ ਅੱਗ ਲਗਾਉਣ ਨਾਲ ਆਵਾਜਾਈ ਵਿੱਚ ਵਿਘਨ ਪੈਂਦਾ ਹੈ ਅਤੇ ਕਈ ਹਾਦਸੇ ਹੋ ਜਾਂਦੇ ਹਨ। ਇਸ ਨਾਲ ਪਿੰਡਾਂ ਵਿੱਚ ਲੜਾਈ ਝਗੜਾ ਹੋਣ ਦਾ ਡਰ ਵੀ ਰਹਿੰਦਾ ਹੈ। ਜਿਸ ਦਾ ਸਿੱਧਾ ਨੁਕਸਾਨ ਕਿਸਾਨਾਂ ਨੂੰ ਹੁੰਦਾ ਹੈ ਅਤੇ ਉਸਦਾ ਅਸਰ ਦੇਸ਼ ਦੇ ਉਤਪਾਦਨ ਤੇ ਪੈਂਦਾ ਹੈ।
Spread the love