ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਦਾ ਪੀ.ਜੀ.ਡੀ.ਸੀ.ਏ. ਦੇ ਪਹਿਲੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ

PGDCA of Sainik Institute
ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਦਾ ਪੀ.ਜੀ.ਡੀ.ਸੀ.ਏ. ਦੇ ਪਹਿਲੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ

Sorry, this news is not available in your requested language. Please see here.

ਸਤਵਿੰਦਰ ਕੌਰ ਨੇ 7.42 ਐਸ.ਜੀ.ਪੀ.ਏ. ਲੈ ਕੇ ਪਹਿਲਾ ਸਥਾਨ ਕੀਤਾ ਹਾਸਲ

ਜਲੰਧਰ, 26 ਮਾਰਚ 2022

ਪੰਜਾਬ ਸਰਕਾਰ ਵੱਲੋਂ ਜ਼ਿਲਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਦੇ ਅੰਦਰ ਚਲਾਏ ਜਾ ਰਹੇ ਸਰਕਾਰੀ ਕਾਲਜ ‘ਸੈਨਿਕ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ, ਜਲੰਧਰ ਵਿਖੇ ਕਰਵਾਏ ਜਾ ਰਹੇ ਪੀ.ਜੀ.ਡੀ.ਸੀ.ਏ. ਦੇ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ।

ਹੋਰ ਪੜ੍ਹੋ :-ਸਾਂਝੇ ਪੰਜਾਬ ਦੀ ਅਣਖ਼ੀਲੀ ਵਿਰਾਸਤ ਦਾ ਪੇਸ਼ਕਾਰ ਦੁੱਲਾ ਭੱਟੀ ਅੱਜ ਵੀ ਓਨਾ ਹੀ  ਸਾਰਥਕ ਹੈ-  ਗੁਰਭਜਨ ਗਿੱਲ

ਇਸ ਸਬੰਧੀ ਇੰਸਟੀਚਿਊਟ ਦੇ ਡਾਇਰੈਕਟਰ-ਕਮ-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ, ਜਲੰਧਰ ਕਰਨਲ (ਰਿਟਾ.) ਦਲਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੀ.ਜੀ.ਡੀ.ਸੀ.ਏ. ਦੇ ਪਹਿਲੇ ਸਮੈਸਟਰ ਵਿੱਚ ਸਤਵਿੰਦਰ ਕੌਰ ਨੇ 7.42 ਐਸ.ਜੀ.ਪੀ.ਏ. (ਸਮੈਸਟਰ ਗਰੇਡ ਪੁਆਇੰਟ ਐਵਰੇਜ) ਲੈ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ ਜਦਕਿ ਅਜੇ ਕੁਮਾਰ ਤੇ ਰੀਮਾ ਤਨੇਜਾ ਨੇ 7.38 ਐਸ.ਜੀ.ਪੀ.ਏ ਲੇ ਕੇ ਦੂਜਾ ਅਤੇ ਸੁਨੰਦਾ ਰਾਣਾ ਨੇ 7.29 ਐਸ.ਜੀ.ਪੀ.ਏ ਲੇ ਕੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ।

ਇਨ੍ਹਾਂ ਸ਼ਾਨਦਾਰ ਨਤੀਜਿਆਂ ਲਈ ਉਨ੍ਹਾਂ ਇੰਸਟੀਚਿਊਟ ਦੇ ਪ੍ਰਿੰਸੀਪਲ ਡਾ. ਪਰਮਿੰਦਰ ਕੌਰ ਸੈਣੀ, ਪ੍ਰੋ. ਹਰਜੀਤ ਕੌਰ (ਕੰਪਿਊਟਰ ਵਿਭਾਗ ਦੇ ਮੁਖੀ), ਪ੍ਰੋ. ਸੰਦੀਪ ਕੌਰ, ਪ੍ਰੋ. ਭਾਵਨਾ ਮਹਾਜਨ ਅਤੇ ਟ੍ਰੇਨਿੰਗ ਕਲਰਕ ਹਵਲਦਾਰ ਸੂਬੇਦਾਰ ਮੇਜਰ ਹਰਜਿੰਦਰ ਸਿੰਘ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਵਿਦਿਆਰਥੀਆਂ ਦੇ ਰੌਸ਼ਨ ਭਵਿੱਖ ਦੀ ਕਾਮਨਾ ਕੀਤੀ। ਵਿਕਾਸ ਕੁਮਾਰ, ਸੁਪਰਡੈਂਟ ਨੇ ਵੀ ਅਕੈਡਮਿਕ ਸਟਾਫ ਵੱਲੋਂ ਵਿਦਿਆਰਥੀਆਂ ਨੂੰ ਕਰਵਾਈ ਮਿਹਨਤ ਦੀ ਸ਼ਲਾਘਾ ਕੀਤੀ।

Spread the love