ਰੂਪਨਗਰ, 1 ਅਪ੍ਰੈਲ 2022
ਖੇਤੀਬਾੜੀ ਵਿਭਾਗ ਰੂਪਨਗਰ ਵਲੋਂ ਆਤਮਾ ਸਕੀਮ ਅਧੀਨ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ। ਇਹ ਕੈਂਪ 6 ਅਪ੍ਰੈਲ ਦਿਨ ਬੁੱਧਵਾਰ ਨੂੰ ਦਾਣਾ ਮੰਡੀ ਰੂਪਨਗਰ (ਨੇੜੇ ਭੱਠਾ ਸਾਹਿਬ ਗੁਰਦੁਆਰਾ) ਵਿੱਖੇ ਲਗਾਇਆ ਜਾਵੇਗਾ।
ਹੋਰ ਪੜ੍ਹੋ :-ਚਾਰ ਨਗਰ ਨਿਗਮਾਂ ਦੀਆਂ ਚੋਣਾ ਲਈ ਆਮ ਆਦਮੀ ਪਾਰਟੀ ਨੇ ਖਿਚੀ ਤਿਆਰੀ
ਇਹ ਕੈਂਪ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀਮਤੀ ਸੋਨਾਲੀ ਗਿਰਿ ਦੀ ਪ੍ਰਧਾਨਗੀ ਲਗਾਇਆ ਜਾਵੇਗਾ। ਇਸ ਕੈਂਪ ਦੇ ਵਿੱਚ ਉੱਚ ਅਧਿਕਾਰੀ ਅਤੇ ਲੱਗਭਗ 1000 ਦੇ ਕਰੀਬ ਕਿਸਾਨ ਭਾਗ ਲੈਣਗੇ।