7 ਅਪ੍ਰੈਲ ਤੋਂ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਖੁੱਲੇ ਰਹਿਣਗੇ ਸੇਵਾ ਕੇਂਦਰ: ਡਿਪਟੀ ਕਮਿਸ਼ਨਰ ਪ੍ਰੀਤੀ ਯਾਦਵ

Sewa Kendra
ਸੇਵਾ ਕੇਂਦਰਾਂ ਦਾ ਸਮਾਂ ਬਦਲ ਕੇ 10 ਵਜੇ ਤੋਂ ਸ਼ਾਮ 4.30 ਵਜੇ ਤੱਕ ਕੀਤਾ : ਡਿਪਟੀ ਕਮਿਸ਼ਨਰ

Sorry, this news is not available in your requested language. Please see here.

ਰੂਪਨਗਰ, 5 ਅਪ੍ਰੈਲ 2022
ਸੇਵਾ ਕੇਂਦਰ ਵਿੱਚ ਆਮ ਜਨਤਾ ਨੂੰ ਮਿਆਰੀ ਸਹੂਲਤਾਂ ਮਹੁੱਈਆ ਕਰਵਾਉਣ ਦੇ ਮੰਤਵ ਨਾਲ ਸੇਵਾ ਕੇਂਦਰਾਂ ਵਿੱਚ ਕੰਮ ਕਾਜ ਅਤੇ ਸਮੇਂ ਵਿੱਚ 7 ਅਪ੍ਰੈਲ ਤੋਂ ਤਬਦੀਲੀ ਕੀਤੀ ਗਈ ਹੈ।
ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਪ੍ਰੀਤੀ ਯਾਦਵ ਨੇ ਦੱਸਿਆ ਕਿ ਹੁਣ ਆਮ ਲੋਕਾਂ ਨੂੰ ਸੋਮਵਾਰ ਤੋਂ ਸੁੱਕਰਵਾਰ ਤੱਕ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਸੇਵਾਵਾਂ ਮਹੁੱਈਆ ਕਰਵਾਈਆਂ ਜਾਣਗੀਆਂ ਅਤੇ ਇਸੇ ਤਰ੍ਹਾਂ ਹੀ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਸੇਵਾ ਕੇਂਦਰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਆਮ ਜਨਤਾ ਨੂੰ ਸੇਵਾਵਾ ਮੁਹੱਇਆ ਕਰਵਾਉਣ ਲਈ ਖੁੱਲੇ ਰਹਿਣਗੇ।
ਸ਼੍ਰੀਮਤੀ ਪ੍ਰੀਤੀ ਯਾਦਵ ਨੇ ਦੱਸਿਆ ਕਿ ਜਿਲ੍ਹਾ ਰੂਪਨਗਰ ਵਿੱਚ ਕੁੱਲ 23 ਸੇਵਾ ਕੇਂਦਰ ਚੱਲ ਰਹੇ ਹਨ, ਜਿਹਨਾਂ ਵਿੱਚ ਸ਼ਹਿਰੀ ਸੇਵਾ ਕੇਂਦਰ ਤਹਿਸੀਲ ਪੱਧਰ ਤੇ 09 ਅਤੇ ਪਿੰਡਾਂ ਵਿੱਚ 14 ਸੇਵਾ ਕੇਂਦਰ ਹਨ। ਸੇਵਾ ਕੇਂਦਰਾਂ ਵਲੋ 24 ਵਿਭਾਗਾ ਦੀਆਂ 375 ਤੋਂ ਵੱਧ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ।
ਇਸ ਸਬੰਧੀ ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਲੋਕਾਂ ਨੂੰ ਬਿਹਤਰ ਪ੍ਰਸ਼ਾਸਨਿਕ ਸਹੂਲਤਾਂ ਉਪਲਬਧ ਕਰਵਾਉਣ ਲਈ ਇਹ ਸੇਵਾ ਕੇਂਦਰ ਸਹਾਈ ਸਿੱਧ ਹੋ ਰਹੇ ਹਨ। ਕੰਮਕਾਜੀ ਵਿਅਕਤੀ ਅਕਸਰ ਹੀ ਸੇਵਾ ਕੇਂਦਰਾਂ ਨੂੰ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਖੋਲ੍ਹਣ ਦੀ ਮੰਗ ਕਰਦੇ ਆ ਰਹੇ ਹਨ, ਕਿਉਂਕਿ ਉਨ੍ਹਾਂ ਨੂੰ ਆਪਣੇ ਕੰਮਕਾਰ ਲਈ ਛੁੱਟੀ ਲੈਣੀ ਪੈਂਦੀ ਹੈ। ਆਮ ਲੋਕਾਂ ਦੀ ਇਸ ਮੁਸ਼ਕਿਲ ਨੂੰ ਧਿਆਨ ਵਿਚ ਰੱਖਦੇ ਹੋਏ ਇਹ ਇਤਿਹਾਸਿਕ ਫੈਸਲਾ ਲਿਆ ਹੈ ਤਾਂ ਜੋ ਹਰ ਵਰਗ ਨੂੰ ਸਹੂਲਤਾਂ ਦਾ ਲਾਭ ਮਿਲ ਸਕੇ।
ਡਿਪਟੀ ਕਮਿਸ਼ਨਰ ਨਾਲ ਸੇਵਾ ਕੇਦਰਾਂ ਦੀ ਕਾਰਜ ਪ੍ਰਣਾਲੀ ਬਾਰੇ ਜਾਣਕਾਰੀ ਦੇਣ ਸਮੇਂ ਕਮਲ ਕੁਮਾਰ ਖੋਸਲਾ ਜਿਲ੍ਹਾ ਟੈਕਨੀਕਲ ਕੋਆਰਡੀਨੇਟਰ, ਕਮਲਜੀਤ ਸਿੰਘ ਸੇਵਾ ਕੇਂਦਰ ਮੈਨੇਜਰ ਅਤੇ ਗੁਰਤੇਜ ਸਿੰਘ ਸਹਾਇਕ ਜਿਲ੍ਹਾ ਮੈਨੇਜਰ ਵੀ ਮੌਜੂਦ ਸਨ |
Spread the love