ਅੰਮ੍ਰਿਤਸਰ, 7 ਅਪਰੈਲ 2022
ਸਿਵਲ ਜੱਜ (ਸੀਨੀਅਰ ਡਵੀਜ਼ਨ)-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਸ. ਪੁਸ਼ਪਿੰਦਰ ਸਿੰਘ ਵੱਲੋਂ ਅੱਜ 14 ਮਈ 2022 ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਸਬੰਧੀ ਮੀਟਿੰਗ ਕੀਤੀ ਗਈ।
ਹੋਰ ਪੜ੍ਹੋ :-ਵਾਤਾਵਰਣ ਦੀ ਸ਼ੁੱਧਤਾ ਨੂੰ ਯਕੀਨੀ ਬਣਾਉਣਾ ਸਾਡਾ ਸਾਰਿਆਂ ਦਾ ਸਾਂਝਾ ਫ਼ਰਜ਼: ਡਾ. ਵਿਜੈ ਸਿੰਗਲਾ
ਮੀਟਿੰਗਾਂ ਦੌਰਾਨ ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਵੱਲੋਂ ਜ਼ਿਲੇ੍ਹ ਵਿੱਚ ਅਦਾਲਤੀ ਤੇ ਪ੍ਰੀ-ਲਿਟੀਗੇਟਿਵ ਪੜਾਅ ’ਤੇ ਆਏ ਰਾਜ਼ੀਨਾਮਾ ਹੋਣ ਯੋਗ ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਨ ਲਈ ਜ਼ਿਲ੍ਹੇ ਵਿੱਚ 14 ਮਈ, 2022 ਨੂੰ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਨੈਸ਼ਨਲ ਲੋਕ ਅਦਾਲਤ ਜ਼ਿਲਾ੍ਹ ਕਚਿਹਰੀਆਂ ਅੰਮ੍ਰਿਤਸਰ ਅਤੇ ਇਸ ਦੇ ਨਾਲ ਤਹਿਸੀਲ ਅਜਨਾਲਾ ਅਤੇ ਬਾਬਾ ਬਕਾਲਾ ਵਿਖੇ ਵੀ ਲਗਾਈ ਜਾਵੇਗੀ।
ਉਨ੍ਹਾਂ ਦੱਸਿਆ ਕਿ ਇਸ ਕੋਮੀ ਲੋਕ ਅਦਾਲਤ ਵਿੱਚ ਟ੍ਰੈਫਿਕ ਦੇ ਚਲਾਨ, ਪਾਣੀ ਦੇ ਬਿੱਲ ਦੇ ਕੇਸ, ਕਿ੍ਰਮੀਨਲ ਕਪਾਊਂਡੇਬਲ ਕੇਸ, ਚੈਂਕ ਬਾਊਂਸ ਨਾਲ ਸਬੰਧਤ ਕੇਸ, ਮੋਟਰ ਐਕਸੀਡੈਟ ਕਲੇਮ ਟਿ੍ਰਬਿਉਨਲ ਨਾਲ ਸਬੰਧਤ ਕੇਸ, ਵਿਵਾਹਿਤ ਝਗੜੇ, ਟ੍ਰੈਫਿਕ ਚਲਾਨ, ਲੇਬਰ ਝਗੜੇ, ਬਿਜਲੀ ਦੇ ਬਿੱਲ ਦੇ ਕੇਸ, ਬੈਕਾਂ ਦੇ ਕੇਸ, ਬੀ.ਐਸ.ਐਨ.ਐਲ ਕੇਸਾਂ ਅਤੇ ਹੋਰ ਕੇਸਾ ਦੀ ਸੁਣਵਾਈ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਲੋਕ ਅਦਾਲਤ ਵਿੱਚ ਕੇਸ ਲਗਾਉਣ ਲਈ ਜੇਕਰ ਕਿਸੇ ਨੂੰ ਕੋਈ ਪ੍ਰੇਸ਼ਾਨੀ ਆਉਦੀ ਹੈ ਤਾ ਉਹ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਨਾਲ ਸੰਪਰਕ ਕਰ ਸਕਦਾ ਹੈ।
ਉਨ੍ਹਾਂ ਦੱਸਿਆ ਕਿ ਲੋਕ ਅਦਾਲਤਾਂ ਦੇ ਫੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ ਅਤੇ ਫੈਸਲੇ ਦੇ ਖਿਲਾਫ ਕੋਈ ਅਪੀਲ ਨਹੀ ਹੋ ਸਕਦੀ। ਉਨ੍ਹਾਂ ਨੇੇ ਅਧਿਕਾਰੀਆਂ ਨੂੰ ਆਮ ਲੋਕਾਂ ਨੂੰ ਕੌਮੀ ਲੋਕ ਅਦਾਲਤ ਬਾਰੇ ਵੱਧ ਤੋਂ ਵੱਧ ਜਾਗਰੂਕ ਕਰਨ ਦੇ ਨਾਲ-ਨਾਲ ਆਪਣੇ ਕੋਲ ਚਲਦੇ ਮਾਮਲਿਆਂ ਨੂੰ ਵੀ ਕੌਮੀ ਲੋਕ ਅਦਾਲਤ ਦੇ ਮਾਧਿਅਮ ਰਾਹੀਂ ਸੁਲਝਾਉਣ ’ਚ ਯੋਗਦਾਨ ਦੀ ਮੰਗ ਕੀਤੀ। ਉਨ੍ਹਾਂ ਨੇ ਪੇਂਡੂ ਵਿਕਾਸ ਤੇ ਪੰਚਾਇਤ ਅਧਿਕਾਰੀਆਂ ਨੂੰ ਪਿੰਡਾਂ ਵਿੱਚ ਸਰਪੰਚਾਂ ਦੇ ਮਾਧਿਅਮ ਰਾਹੀਂ ਵੀ ਇਸ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ ਲਈ ਆਖਿਆ।
ਇਸ ਮੀਟਿੰਗ ਵਿਚ ਜ਼ਿਲਾ੍ਹ ਮਾਲ ਅਫਸਰ ਸ: ਅਰਵਿੰਦਰ ਸਿੰਘ, ਡੀ .ਐਸ. ਪੀ ਇੰਨਵੈਸਟੀਗੇਸ਼ਨ ਸ: ਰਛਪਾਲ ਸਿੰਘ, ਐਡੀਸ਼ਨਲ ਐਸ ਐਚ ਓ ਬਿਜਲੀ ਵਿਭਾਗ ਸ: ਜਸਬੀਰ ਸਿੰਘ, ਬੀ.ਐਸ.ਐਨ.ਐਲ ਤੋ ਸ: ਪਰਮਜੀਤ ਸਿੰਘ ਤੋ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।