ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਸਾਬਕਾ ਸਰਵਿਸਮੈਨ (ਪੁਰਸ਼ਾਂ) ਲਈ ਸਕਰੂਟਨੀ ਕੈਂਪ 13 ਨੂੰ

HARISH NAIR
ਕਰੋਨਾ ਤੋਂ ਬਚਾਅ ਲਈ ਮਾਸਕ ਪਾਇਆ ਜਾਵੇ: ਡਿਪਟੀ ਕਮਿਸ਼ਨਰ

Sorry, this news is not available in your requested language. Please see here.

ਬਰਨਾਲਾ, 11 ਅਪ੍ਰੈਲ 2022

ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਸ੍ਰੀ ਹਰੀਸ਼ ਨਾਇਰ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਚੈਕਮੇਟ ਸਰਵਿਸਿਸ ਪ੍ਰਾਈ. ਲਿਮੀ. ਕੰਪਨੀ  ਨਾਲ ਤਾਲਮੇਲ ਕਰਕੇ ਮਿਤੀ 13 ਅਪ੍ਰੈਲ 2022 (ਦਿਨ ਬੁੱਧਵਾਰ) ਨੂੰ ਸਵੇਰੇ 11:00 ਵਜੇ ਐਕਸ ਸਰਵਿਸਿਮੈਨ (ਪੁਰਸ਼)- ਸਕਿਊਰਟੀ ਗਾਰਡ- ਉਮਰ 52 ਸਾਲ ਅਤੇ ਸਿਵਲ ਸਕਿਊਰਟੀ ਗਾਰਡ- ਉਮਰ 20 ਤੋਂ 30 ਸਾਲ, ਦੀ ਅਸਾਮੀ ਲਈ  ਸਕਰੂਟਨੀ ਕੈਂਪ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਦੂਸਰੀ ਮੰਜਿਲ, ਜਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਲਗਾਇਆ ਜਾ ਰਿਹਾ ਹੈ।

ਹੋਰ ਪੜ੍ਹੋ :-ਵਿਸਾਖੀ ਤੋਂ ਪਹਿਲਾਂ ਹੀ ਰਮਨ ਬਹਿਲ ਨੇ ਮੰਡੀਆਂ ਵਿੱਚ ਖਰੀਦ ਸ਼ੁਰੂ ਕਰਵਾਈ

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਗੁਰਤੇਜ ਸਿੰਘ, ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਨੇ ਦੱਸਿਆ ਕਿ ਇਸ ਭਰਤੀ ਵਿੱਚ ਹਿੱਸਾ ਲੈਣ ਲਈ ਯੋਗਤਾ 10ਵੀਂ ਪਾਸ ਹੋਵੇਗੀ ਅਤੇ ਸਕਿਊਰਟੀ ਗਾਰਡ- ਉਮਰ 52 ਸਾਲ ਅਤੇ ਸਿਵਲ ਸਕਿਊਰਟੀ ਗਾਰਡ- ਉਮਰ 20 ਤੋਂ 30 ਸਾਲ ਹੈ। ਚਾਹਵਾਨ ਪ੍ਰਾਰਥੀ ਆਪਣੀ ਯੋਗਤਾ ਦੇ ਸਰਟੀਫਿਕੇਟ ਲੈ ਕੇ 13 ਅਪ੍ਰੈਲ 2022 ਨੂੰ ਸਵੇਰੇ 11 ਵਜੇ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਦੂਸਰੀ ਮੰਜਿਲ, ਜਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਪਹੁੰਚਣ।

ਇੰਟਰਵਿਊ ਦੌਰਾਨ ਪ੍ਰਾਰਥੀ ਕੋਲ ਰਿਜੂਅਮ ਅਤੇ ਇੰਟਰਵਿਊ ਦੌਰਾਨ ਪ੍ਰਾਰਥੀ ਫਾਰਮਲ ਡਰੈਸ ਵਿੱਚ ਹੋਣਾ ਲਾਜ਼ਮੀ ਹੈ ਅਤੇ ਐਕਸ ਸਰਵਿਸਿਮੈਨ ਆਪਣੀ ਸਰਵਿਸ ਸਬੰਧੀ ਸਾਰਾ ਰਿਕਾਰਡ ਨਾਲ ਲੈ ਕੈ ਆਉਣ। ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਦੇ ਹੈਲਪਲਾਇਨ ਨੰਬਰ 94170-39072 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। 

Spread the love