ਜ਼ਿਲ੍ਹੇ ‘ਚ 18 ਅਪ੍ਰੈਲ ਤੋਂ ਬਲਾਕ ਸਿਹਤ ਮੇਲੇ ਲਗਾਏ ਜਾਣਗੇ: ਡਿਪਟੀ ਕਮਿਸ਼ਨਰ

ਜ਼ਿਲ੍ਹੇ 'ਚ 18 ਅਪ੍ਰੈਲ ਤੋਂ ਬਲਾਕ ਸਿਹਤ ਮੇਲੇ ਲਗਾਏ ਜਾਣਗੇ: ਡਿਪਟੀ ਕਮਿਸ਼ਨਰ
ਜ਼ਿਲ੍ਹੇ 'ਚ 18 ਅਪ੍ਰੈਲ ਤੋਂ ਬਲਾਕ ਸਿਹਤ ਮੇਲੇ ਲਗਾਏ ਜਾਣਗੇ: ਡਿਪਟੀ ਕਮਿਸ਼ਨਰ

Sorry, this news is not available in your requested language. Please see here.

ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਲੱਗੇਗਾ ਸਿਹਤ ਮੇਲਾ : ਗੌਤਮ ਜੈਨ
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਵਿਭਾਗਾਂ ਨੂੰ ਹਦਾਇਤਾਂ ਜਾਰੀ

ਪਟਿਆਲਾ, 16 ਅਪ੍ਰੈਲ 2022

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ‘ਚ 18 ਅਪ੍ਰੈਲ ਤੋਂ ਬਲਾਕ ਪੱਧਰ ‘ਤੇ ਸਿਹਤ ਮੇਲੇ ਲਗਾਏ ਜਾ ਰਹੇ ਹਨ, ਜਿਥੇ ਸਿਹਤ ਸੇਵਾਵਾਂ ਦੇ ਨਾਲ-ਨਾਲ ਵੱਖ-ਵੱਖ ਬਿਮਾਰੀਆਂ ਅਤੇ ਉਨ੍ਹਾਂ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ।

ਹੋਰ ਪੜ੍ਹੋ :-ਸ੍ਰੀ ਗੁਰਮੀਤ ਸਿੰਘ ਹੇਅਰ ਮੰਤਰੀ ਪੰਜਾਬ ਨੇ ਕੀਤਾ ਕੋਚਿੰਗ ਸੈਂਟਰਾਂ ਦਾ ਦੌਰਾ

ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਦੇ ਵਿਸ਼ੇਸ਼ ਸਹਿਯੋਗ ਅਤੇ ਪਟਿਆਲਾ ਦੇ ਮੈਂਬਰ ਪਾਰਲੀਮੈਂਟ ਤੇ ਸਮੂਹ ਵਿਧਾਇਕਾਂ ਦੇ ਸਹਿਯੋਗ ਨਾਲ ਲਗਾਏ ਜਾ ਰਹੇ ਸਿਹਤ ਮੇਲਿਆਂ ਦੀਆਂ ਤਿਆਰੀਆਂ ਸਬੰਧੀ ਮੇਲੇ ਦੇ ਨੋਡਲ ਅਫ਼ਸਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੌਤਮ ਜੈਨ ਨੇ ਸਬੰਧਤ ਵਿਭਾਗਾਂ ਦੇ ਮੁਖੀਆਂ ਨਾਲ ਆਨ ਲਾਈਨ ਮੀਟਿੰਗ ਕਰਦਿਆ ਅੱਜ ਇਸ ਸਬੰਧੀ ਹਦਾਇਤਾਂ ਜਾਰੀ ਕੀਤੀਆਂ।

ਉਨ੍ਹਾਂ ਕਿਹਾ ਕਿ ਸਿਹਤ ਮੇਲਿਆਂ ‘ਚ ਜਿਥੇ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ, ਉਥੇ ਨਾਲ ਹੀ ਸਿਹਤ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੇਲੇ ਦੌਰਾਨ ਸਮਾਜਿਕ ਕੁਰੀਤੀਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਨੁੱਕੜ ਨਾਟਕ ਵੀ ਕਰਵਾਏ ਜਾਣਗੇ।

ਵਧੀਕ ਡਿਪਟੀ ਕਮਿਸ਼ਨਰ ਨੇ ਸਿਹਤ ਮੇਲਿਆਂ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਲੱਗਣ ਵਾਲੇ ਸਿਹਤ ਮੇਲੇ 18 ਅਪ੍ਰੈਲ ਤੋਂ ਸ਼ੁਰੂ ਹੋਣਗੇ ਜ਼ਿਲ੍ਹੇ ਦਾ ਪਹਿਲਾ ਸਿਹਤ ਮੇਲਾ ਪੀ.ਐਚ.ਸੀ ਦੁਧਨਸਾਧਾ ਵਿਖੇ 18 ਅਪ੍ਰੈਲ ਨੂੰ ਲਗਾਇਆ ਜਾਵੇਗਾ ਅਤੇ 19 ਅਪ੍ਰੈਲ ਨੂੰ ਪੀ.ਐਚ.ਸੀ. ਕਾਲੋਮਾਜਰਾ, 21 ਅਪ੍ਰੈਲ ਪੀ.ਐਚ.ਸੀ. ਭਾਦਸੋਂ ਤੇ ਪੀ.ਐਚ.ਸੀ. ਕੌਲੀ ਵਿਖੇ ਸਿਹਤ ਮੇਲੇ ਲਗਾਏ ਜਾਣਗੇ। ਜਦਕਿ 22 ਅਪ੍ਰੈਲ ਨੂੰ ਪੀ.ਐਚ.ਸੀ. ਸ਼ੁਤਰਾਣਾ ਤੇ ਪੀ.ਐਚ.ਸੀ. ਹਰਪਾਲਪੁਰ ਵਿਖੇ ਸਿਹਤ ਮੇਲੇ ਲਗਾਕੇ ਲੋਕਾਂ ਦੀ ਸਿਹਤ ਜਾਂਚ ਸਮੇਤ ਉਨ੍ਹਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਦੀ ਮੁਹਿੰਮ ਵੀ ਚਲਾਈ ਜਾਵੇਗੀ। ਉਨ੍ਹਾਂ ਸਿਹਤ ਮੇਲੇ ਸਬੰਧੀ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚ ਬਣਾਉਣ ਲਈ ਪਿੰਡ ਪੱਧਰ ‘ਤੇ ਇਸ ਦਾ ਪ੍ਰਚਾਰ ਕਰਨ ਦੀ ਵੀ ਹਦਾਇਤ ਕੀਤੀ।

ਮੀਟਿੰਗ ਦੌਰਾਨ ਸਿਵਲ ਸਰਜਨ ਡਾ. ਜਤਿੰਦਰ ਕਾਂਸਲ ਨੇ ਦੱਸਿਆ ਕਿ ਸਿਹਤ ਮੇਲੇ ‘ਚ 20 ਦੇ ਕਰੀਬ ਸਟਾਲ ਲਗਾਏ ਜਾਣਗੇ, ਜਿਸ ‘ਚ ਲੈਬਾਰਟਰੀ ਟੈਸਟ, ਮੁਫ਼ਤ ਦਵਾਈਆਂ, ਕੋਵਿਡ ਟੀਕਾਕਰਨ ਕੈਂਪ ਸਮੇਤ ਹੋਮਿਓਪੈਥਿਕ, ਯੂਨਾਨੀ ਤੇ ਆਯੁਰਵੈਦਿਕ ਡਾਕਟਰਾਂ ਵੱਲੋਂ ਵੀ ਮਰੀਜ਼ਾਂ ਦੀ ਜਾਂਚ ਕੀਤੀ ਜਾਵੇਗੀ। ਇਸ ਤੋਂ ਇਲਾਵਾ ਨਿਰੋਈ ਸਿਹਤ ਲਈ ਯੋਗ ਦੀ ਮਹੱਤਤਾ ਸਬੰਧੀ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਇਹ ਮੇਲੇ ਲੋਕਾਂ ਨੂੰ ਸਰਕਾਰ ਦੁਆਰਾ ਚਲਾਏ ਜਾ ਰਹੇ ਵੱਖ-ਵੱਖ ਸਿਹਤ ਪ੍ਰੋਗਰਾਮਾਂ ਬਾਰੇ ਜਾਣਕਾਰੀ ਦੇਣ ਵਿੱਚ ਵੀ ਮਦਦ ਕਰਨਗੇ ਅਤੇ ਲੈਬਾਰਟਰੀ ਸੇਵਾਵਾਂ, ਕੰਸਲਟੇਸ਼ਨ, ਦਵਾਈ ਅਤੇ ਇਲਾਜ, ਰੈਫਰਲ ਆਦਿ ਵੱਖ-ਵੱਖ ਸਹੂਲਤਾਂ ਇੱਕ ਥਾਂ ‘ਤੇ ਉਪਲਬਧ ਹੋਣਗੀਆਂ।

Spread the love