ਰੂਪਨਗਰ, 21 ਅਪ੍ਰੈਲ 2022
ਬੇਰੋਜ਼ਗਾਰ ਪ੍ਰਾਰਥੀਆਂ ਨੂੰ ਰੋਜ਼ਗਾਰ ਦੇ ਮੌਕੇ ਅਤੇ ਕਰੀਅਰ ਗਾਈਡੈਂਸ ਮੁਹੱਈਆ ਕਰਵਾਉਣ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਇੰਡੀਅਨ ਏਅਰ ਫੋਰਸ ਸਹਿਯੋਗ ਨਾਲ ਇਕ ਵਿਸ਼ੇਸ਼ ਜਾਗਰੂਕਤਾ ਸੈਸ਼ਨ ਲਗਾਇਆ ਗਿਆ।
ਹੋਰ ਪੜ੍ਹੋ :-ਸੀ.ਐਚ.ਸੀ. ਵੇਰਕਾ ਵਿਖੇ ਲਗਾਇਆ ਗਿਆ ਬਲਾਕ ਪੱਧਰੀ ਸਿਹਤ ਮੇਲਾ
ਇਸ ਮੰਤਵ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਪ੍ਰਾਰਥੀਆਂ ਨੂੰ ਵੱਖ ਵੱਖ ਮੁਕਾਬਲੇ ਦੀਆਂ ਪ੍ਰੀਖਿਆਵਾਂ ਸਬੰਧੀ ਜਾਣਕਾਰੀ ਦੇਣ ਲਈ ਇੰਡੀਅਨ ਏਅਰ ਫੋਰਸ ਦੇ ਨਾਲ ਤਾਲਮੇਲ ਕਰਕੇ ਮੀਟਿੰਗ ਕੀਤੀ ਗਈ। ਜਿਸ ਵਿੱਚ ਇੰਡੀਅਨ ਏਅਰ ਫੋਰਸ ਦੇ ਦੋ ਏਅਰ ਮੈਨ ਸ੍ਰੀ ਰੰਗਾ ਸੁਆਮੀ ਅਤੇ ਸ੍ਰੀ ਪਰਵੇਜ਼ ਨਾਲ ਕਰੀਅਰ ਕਾਉਂਸਲਰ ਹਾਜ਼ਰ ਸਨ।
ਉਨ੍ਹਾਂ ਵੱਲੋਂ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਉਨ੍ਹਾਂ ਦੇ ਸਰੀਰਕ ਮਾਪਦੰਡ ਅਤੇ ਯੋਗਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ, ਤਾਂ ਜੋ ਪ੍ਰਾਰਥੀ ਏਅਰ ਫੋਰਸ ਵਿੱਚ ਭਰਤੀ ਹੋ ਕੇ ਆਪਣੇ ਰੋਜ਼ਗਾਰ ਦਾ ਸਾਧਨ ਪੈਦਾ ਕਰਨ ਅਤੇ ਦੇਸ਼ ਦੀ ਸੇਵਾ ਵੀ ਕਰ ਸਕਣ।
ਕਰੀਅਰ ਕਾਊਂਸਲਰ ਵੱਲੋਂ ਦੱਸਿਆ ਗਿਆ ਕਿ ਬਦਲਦੇ ਸਮੇਂ ਦੇ ਨਾਲ ਅਤੇ ਨੌਜਵਾਨਾਂ ਦੀ ਰੁਚੀ ਦੇ ਖੇਤਰ ਨੂੰ ਧਿਆਨ ਵਿੱਚ ਰੱਖਦੇ ਹੋਏ ਗਿਆਨ ਵਿੱਚ ਵਾਧਾ ਕਰਨਾ ਅਤਿ ਜ਼ਰੂਰੀ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਆਮ ਤੌਰ ‘ਤੇ ਨੌਜਵਾਨਾਂ ਨੂੰ ਆਰਮੀ ਦੇ ਪੇਪਰ ਅਤੇ ਨੇਵਲ ਵਿੰਗ ਸਬੰਧੀ ਹੀ ਜਾਣਕਾਰੀ ਹੁੰਦੀ ਹੈ। ਜਿਸ ਕਾਰਨ ਉਹ ਏਅਰ ਫੋਰਸ ਵਿੱਚ ਰੁਚੀ ਨਹੀਂ ਰੱਖਦੇ। ਇਸ ਲਈ ਪ੍ਰਾਰਥੀਆਂ ਨੂੰ ਬਾਰਵ੍ਹੀਂ ਤੋਂ ਬਾਅਦ ਦੇਸ਼ ਦੀ ਸੇਵਾ ਲਈ ਹਰ ਤਰ੍ਹਾਂ ਦੇ ਇਮਤਿਹਾਨਾਂ ਬਾਰੇ ਜਾਣਕਾਰੀ ਹੋਣਾ ਲਾਜ਼ਮੀ ਹੈ। ਇਸ ਸਬੰਧੀ ਜਿਲ੍ਹਾ ਬਿਊਰੋ ਵਿਖੇ ਆਏ ਹੋਏ ਨੁਮਾਇੰਦਿਆਂ ਵੱਲੋਂ ਇੰਡੀਅਨ ਏਅਰ ਫੋਰਸ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਟੈਸਟ ਪਾਸ ਕਰਨ ਦੀ ਵਿਧੀ ਤੋਂ ਜਾਣੂੰ ਕਰਵਾਉਂਦੇ ਹੋਏ ਦੱਸਿਆ ਗਿਆ ਕਿ ਇੰਡੀਅਨ ਏਅਰ ਫੋਰਸ ਵਿੱਚ ਰੁਚੀ ਰੱਖਣ ਵਾਲੇ ਪ੍ਰਾਰਥੀਆਂ ਦੀ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਹੋਣਾ ਲਾਜ਼ਮੀ ਹੈ। ਇਹ ਟੈਸਟ ਪਾਸ ਕਰਨ ਉਪਰੰਤ ਨੌਜਵਾਨ ਚੰਗੀ ਆਮਦਨ ਪ੍ਰਾਪਤ ਕਰ ਸਕਦੇ ਹਨ।
ਕਾਊਂਸਲਰ ਸੁਪ੍ਰੀਤ ਨੇ ਦੱਸਿਆ ਕਿ ਜੇਕਰ ਕੋਈ ਵੀ ਪ੍ਰਾਰਥੀ ਕਰੀਅਰ ਸਬੰਧੀ ਗਾਈਡੈਂਸ ਲੈਣਾ ਚਾਹੁੰਦੇ ਹਨ ਤਾਂ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਕਿਸੇ ਵੀ ਕੰਮ ਵਾਲੇ ਦਿਨ ਆ ਸਕਦਾ ਹੈ।