ਕੀੜੀ ਵਿਖੇ ਰਾਵੀ ਦਰਿਆ ਤੇ ਬਣਾਏ ਜਾਣ ਵਾਲੇ ਪੁੱਲ ਦੇ ਨਿਰਮਾਣ ਕਾਰਜ ਨੂੰ ਲੈ ਕੇ ਕੈਬਨਿਟ ਮੰਤਰੀ ਨੇ ਕੀਤਾ ਵਿਸੇਸ ਦੋਰਾ

Cabinet Minister
Cabinet Minister

Sorry, this news is not available in your requested language. Please see here.

ਕੀਤੀ ਅਤੇ ਮਕੋੜਾ ਪੱਤਨ ਦੇ ਪੁਲਾਂ ਦਾ ਨਿਰਮਾਣ ਸਰਹੱਦੀ ਖੇਤਰ ਦੇ ਲੋਕਾਂ ਨੂੰ ਦੇਵੇਗਾ ਰਾਹਤ- ਲਾਲ ਚੰਦ ਕਟਾਰੂਚੱਕ
ਜਲਦੀ ਇਨ੍ਹਾਂ ਦੋਨੋਂ ਪੁਲਾਂ ਦਾ ਕਰਵਾਇਆ ਜਾਵੇਗਾ ਨਿਰਮਾਣ ਕਾਰਜ ਸੁਰੂ
 
ਪਠਾਨਕੋਟ 23 ਅਪ੍ਰੈਲ 2022

ਜਿਲ੍ਹਾ ਪਠਾਨਕੋਟ ਦੇ ਨਾਲ ਲੱਗਦੇ ਹਿੰਦ-ਪਾਕ ਸਰਹੱਦੀ ਖੇਤਰ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਦੋ ਤੋਹਫੇ ਦਿੱਤੇ ਹਨ ਜਿਸ ਵਿੱਚ ਸਰਹੱਦੀ ਖੇਤਰ ਲਈ ਰਾਵੀ ਦਰਿਆ ਤੇ ਦੋ ਪੁਲਾਂ ਦਾ ਨਿਰਮਾਣ ਕੀਤਾ ਜਾਵੇਗਾ ਪਹਿਲਾ ਪੁਲ ਕੀੜੀ ਤੋਂ ਨਰੋਟ ਜੈਮਲ ਸਿੰਘ ਲਈ ਬਣਾਇਆ ਜਾਵੇਗਾ ਅਤੇ ਦੂਸਰਾ ਪੁਲ ਮਕੋੜਾ ਪੱਤਨ ਤੇ ਬਣਾਇਆ ਜਾਵੇਗਾ। ਇਹ ਪ੍ਰਗਟਾਵਾ ਸ੍ਰੀ ਲਾਲ ਚੰਦ ਕਟਾਰੂਚੱਕ ਖੁਰਾਕ , ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਵੱਲੋਂ ਅੱਜ ਜਿਲ੍ਹਾ ਪਠਾਨਕੋਟ ਦੇ ਸਰਹੱਦੀ ਖੇਤਰਾਂ ਅੰਦਰ ਕਰਵਾਏ ਜਾਣ ਵਾਲੇ ਦੋ ਪੁਲਾਂ ਦੇ ਨਿਰਮਾਣ ਲਈ ਮੋਕੇ ਤੇ ਪਹੁੰਚ ਕੇ ਨਿਰੀਖਣ ਕਰਦਿਆਂ ਕੀਤਾ। ਉਨ੍ਹਾਂ ਨਾਲ ਇਸ ਮੋਕੇ ਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀ ਵੀ ਹਾਜਰ ਸਨ।

ਹੋਰ ਪੜ੍ਹੋ :-ਕਣਕ ਦੀ ਖਰੀਦ 353527 ਲੱਖ ਮੀਟਰਕ ਟਨ ਦੀ ਖਰੀਦ-ਕਿਸਾਨਾਂ ਨੂੰ 470.59 ਕਰੋੜ ਰੁਪਏ ਦੀ ਕੀਤੀ ਅਦਾਇਗੀ 

ਇਸ ਮੋਕੇ ਤੇ ਜਾਣਕਾਰੀ ਦਿੰਦਿਆਂ ਸ੍ਰੀ ਲਾਲ ਚੰਦ ਕਟਾਰੂਚੱਕ ਖੁਰਾਕ , ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਨੇ ਕਿਹਾ ਕਿ ਅੱਜ ਰਾਵੀ ਦਰਿਆ ਤੇ ਪਹੁੰਚ ਕੇ ਉਨ੍ਹਾਂ ਵੱਲੋਂ ਖੇਤਰ ਦਾ ਨਿਰੀਖਣ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋ ਪੁਲਾਂ ਦੇ ਨਿਰਮਾਣ ਨਾਲ ਰਾਵੀ ਦਰਿਆ ਤੋਂ ਪਾਰ ਰਹਿੰਦੇ ਲੋਕਾਂ ਲਈ ਰਾਹਤ ਹੋਵੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਬਹੁਤ ਲੰਮੇ ਸਮੇਂ ਤੋਂ ਇਹ ਇੱਛਾ ਸੀ ਕਿ ਇਨ੍ਹਾਂ ਖੇਤਰਾਂ ਅੰਦਰ ਪੁਲਾਂ ਦਾ ਨਿਰਮਾਣ ਕਰਵਾਇਆ ਜਾਵੇ ਤਾਂ ਜੋ ਰਾਵੀ ਦਰਿਆ ਤੋਂ ਪਾਰ ਰਹਿੰਦੇ ਲੋਕਾਂ ਦਾ ਜੀਵਨ ਹੋਰ ਸੁਖਾਲਾ ਹੋ ਸਕੇ।

ਉਨ੍ਹਾਂ ਕਿਹਾ ਕਿ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਵੱਲੋਂ ਬਹੁਤ ਗੰਭੀਰਤਾ ਨਾਲ ਲੋਕਾਂ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਦੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਅੰਦਰ ਸਰਕਾਰ ਬਣਨ ਤੋਂ ਬਾਅਦ ਲੋਕਾਂ ਅੰਦਰ ਇਨ੍ਹਾਂ ਪੁਲਾਂ ਦੇ ਨਿਰਮਾਣ ਦੇ ਵਿਕਾਸ ਨੂੰ ਲੈ ਕੇ ਪੰਜਾਬ ਸਰਕਾਰ ਲਈ ਭਰੋਸਾ ਹੋਰ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਕਰੀਬ 90 ਕਰੋੜ ਰੁਪਏ ਦੀ ਲਾਗਤ ਨਾਲ ਕੀੜੀ ਪੁੱਲ ਦਾ ਨਿਰਮਾਣ ਕਰਵਾਇਆ ਜਾਣਾ ਹੈ ਜੋ ਕਰੀਬ 800 ਮੀਟਰ ਦੇ ਕਰੀਬ ਪੁੱਲ ਹੋਵੇਗਾ।  ਉਨ੍ਹਾਂ ਕਿਹਾ ਕਿ ਮੁੱਖ ੍ਰਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਖੇਤਰ ਦਾ ਮਾਣ ਰੱਖਦਿਆਂ ਇਸ ਖੇਤਰ ਨੂੰ ਦੋ ਪੁਲਾ ਦਾ ਤੋਹਫਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋ ਪੁਲਾਂ ਦੇ ਨਿਰਮਾਣ ਨਾਲ ਲੋਕਾਂ ਦਾ ਜੀਵਨ ਹੋਰ ਸੁਖਾਲਾ ਹੋਵੇਗਾ ਅਤੇ ਜਲਦੀ ਹੀ ਇਹ ਪੁੱਲ ਤਿਆਰ ਕਰਕੇ ਜਨਤਾ ਨੂੰ ਸਮਰਪਿਤ ਕੀਤੇ ਜਾਣਗੇ।

Spread the love