ਵੱਖ ਵੱਖ ਵਸਤੂਆਂ ਦੇ ਭਰੇ ਸੈਂਪਲ

ਵੱਖ ਵੱਖ ਵਸਤੂਆਂ ਦੇ ਭਰੇ ਸੈਂਪਲ
ਵੱਖ ਵੱਖ ਵਸਤੂਆਂ ਦੇ ਭਰੇ ਸੈਂਪਲ

Sorry, this news is not available in your requested language. Please see here.

ਫਿਰੋਜ਼ਪੁਰ 27 ਅਪ੍ਰੈਲ 2022

ਡਾ: ਰਜਿੰਦਰ ਅਰੌੜਾ ਸਿਵਲ ਸਰਜਨ ਫਿਰੋਜ਼ਪਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਹਰਵਿੰਦਰ ਸਿੰਘ ਫੂਡ ਸੇਫਟੀ ਅਫਸਰ ਵੱਲੋਂ ਫਿਰੋਜ਼ਪੁਰ ਸ਼ਹਿਰ ਦੇ ਵੱਖ-ਵੱਖ ਡੇਅਰੀਆਂ ਅਤੇ ਹਲਵਾਈਆਂ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ ਅਤੇ ਦੁੱਧ ਅਤੇ ਦੁੱਧ ਤੋ ਬਣੀਆਂ ਵਸਤੂਆਂ ਦੇ ਅੱਲਗ-ਅੱਲਗ 7 ਸੈਪਲ ਭਰੇ ਗਏ ਅਤੇ ਸੈਪਲਾਂ ਦੇ ਨਿਰੀਖਣ ਲਈ ਸੈਪਲ ਜਾਂਚ ਕੇਦਰ ਖਰੜ ਵਿਖੇ ਭੇਜ ਦਿੱਤੇ ਗਏ ਹਨ।

ਹੋਰ ਪੜ੍ਹੋ :-ਪੀਜੀਆਰਐਸ ਪੋਰਟਲ ’ਚ ਬਕਾਇਆ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ: ਹਰੀਸ਼ ਨਇਰ

ਇਸ ਮੌਕੇ ਫੂਡ ਸੇਫਟੀ ਅਫਸਰ ਨੇ ਦੁਕਾਨਦਾਰਾ ਨੂੰ ਸਾਫ-ਸਫਾਈ ਵੱਲ ਖਾਸ ਧਿਆਨ ਦੇਣ ਦੀ ਹਦਾਇਤ ਕੀਤੀ ਅਤੇ ਦੁਕਾਨਦਾਰਾ ਨੂੰ ਫੂਡ ਸੇਫਟੀ ਸਟੈਡਰਡ ਐਕਟ 2006 ਦੇ ਤਹਿਤ ਫੂਡ ਲਾਇੰਸਸ/ ਰਜਿਸਟ੍ਰੇਸ਼ਨ ਕਰਵਾਉਣ ਲਈ ਵੀ ਕਿਹਾ। ਉਨ੍ਹਾਂ ਫੂਡ ਬਿਜਨਸ ਓਪਰੇਟਰ ਨੂੰ ਕਿਹਾ ਕਿ ਕੋਵਿਡ-19 ਦੇ ਬਚਾਓ ਲਈ ਦਿੱਤੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ ਅਤੇ ਆਪਣੇ ਸਟਾਫ ਨੂੰ ਕੋਵਿਡ ਦੀ ਰੋਕਥਾਮ ਲਈ ਵੈਕਸੀਨੇਸ਼ਨ ਕਰਵਾਈ ਜਾਵੇ।