ਅਫ਼ਸਰ/ਕਰਮਚਾਰੀ ਲੋਕ ਹਿੱਤ ਦੇ ਕੰਮ ਸਮੇਂ-ਸਿਰ ਨੇਪਰੇ ਚਾੜਨ: ਡਿਪਟੀ ਕਮਿਸ਼ਨਰ
ਚੰਨਣਵਾਲ (ਮਹਿਲ ਕਲਾਂ), 28 ਅਪ੍ਰੈਲ 2022
ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲਾ ਪ੍ਰਸ਼ਾਸਨ ਬਰਨਾਲਾ ਵੱਲੋਂ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸੁਣਨ ਅਤੇ ਹੱਲ ਕਰਨ ਲਈ ਅੱਜ ਪਿੰਡ ਚੰਨਣਵਾਲ ਦੇ ਕਮਿਊਨਿਟੀ ਹਾਲ ਵਿਖੇ ਸੁਵਿਧਾ ਕੈਂਪ ਲਗਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰੀਸ਼ ਨਇਰ ਸਮੇਤ ਜ਼ਿਲੇ ਦੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਅਫ਼ਸਰਾਂ ਵੱਲੋਂ ਸ਼ਮੂਲੀਅਤ ਕੀਤੀ ਗਈ।
ਹੋਰ ਪੜ੍ਹੋ :-ਰਾਸ਼ਟਰੀ ਬਾਲ ਸਵਾਸਥ ਕਾਰਯਕ੍ਰਮ ਅਧੀਨ ਬੱਚਿਆਂ ਦੀਆਂ 31 ਵੱਖ-ਵੱਖ ਬਿਮਾਰੀਆਂ ਦਾ ਮੁਫਤ ਇਲਾਜ ਦੀ ਸਹੂਲਤ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ
ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕੇ ਲੋਕਾਂ ਦੇ ਸਾਂਝੇ ਮਸਲੇ ਜਿਵੇਂ ਕਿ ਗੰਦੇ ਪਾਣੀ ਦੀ ਨਿਕਾਸੀ, ਪੀਣ ਵਾਲੇ ਪਾਣੀ ਦੀ ਸਮੱਸਿਆ, ਸੜਕਾਂ ਦੀ ਹਾਲਤ ਸਬੰਧੀ ਸਬੰਧਿਤ ਵਿਭਾਗ ਦੇ ਅਫ਼ਸਰਾਂ ਨੂੰ ਹਦਾਇਤਾਂ ਦੇ ਦਿੱਤੀਆਂ ਗਈਆਂ ਹਨ।
ਸੁਵਿਧਾ ਕੈਂਪ ਦੌਰਾਨ ਲੋਕ ਆਪਣੀਆਂ ਵੱਖ-ਵੱਖ ਸਮੱਸਿਆਵਾਂ ਲੈ ਕੇ ਪਹੁੰਚੇ। ਮਗਨਰੇਗਾ ਤਹਿਤ ਲੋਕਾਂ ਵੱਲੋਂ ਜੌਬ ਕਾਰਡ ਆਦਿ ਸਮੱਸਿਆਵਾਂ ਸਬੰਧੀ ਦੱਸੇ ਜਾਣ ’ਤੇ ਡਿਪਟੀ ਕਮਿਸ਼ਨਰ ਵੱਲੋਂ ਮੌਕੇ ’ਤੇ ਸਬੰਧਤ ਅਫ਼ਸਰਾਂ ਨੂੰ ਹਦਾਇਤ ਕੀਤੀ ਗਈ ।
ਇਸ ਵੱਖ ਵੱਖ ਵਿਭਾਗਾਂ ਵੱਲੋਂ ਆਪਣੇ ਵਿਭਾਗਾਂ ਦੀਆਂ ਸਕੀਮਾਂ ਸਬੰਧੀ ਸਟਾਲ ਲਾਏ ਗਏ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ।
ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਬਰਨਾਲਾ ਅਤੇ ਤਪਾ ਸ੍ਰੀਮਤੀ ਸਿਮਰਪ੍ਰੀਤ ਕੌਰ, ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਤੇਆਵਾਸਪ੍ਰੀਤ ਕੌਰ, ਡੀਐੱਸਪੀ ਜਤਿੰਦਰ ਪਾਲ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।