ਕਿਹਾ, ਪੰਜਾਬ ਸਰਕਾਰ ਵੱਲੋਂ ਹਲਕੇ ਦੇ ਵਿਕਾਸ, ਸਿਹਤ ਅਤੇ ਸਿੱਖਿਆ ਆਦਿ ਦੇ ਖੇਤਰ ਨੂੰ ਉੱਚਾ ਚੁੱਕਣ ਲਈ ਸਿਰਤੋੜ ਕੀਤੇ ਜਾ ਰਹੇ ਹਨ ਯਤਨ
ਹਸਪਤਾਲ ਦੇ ਡਾਕਟਰਾਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ ਤੇ ਮੁਸ਼ਕਲਾਂ ਦੇ ਹੱਲ ਦਾ ਭਰੋਸਾ ਦਿਵਾਇਆ
ਫਿਰੋਜ਼ਪੁਰ 30 ਅਪ੍ਰੈਲ 2022
ਵਿਧਾਇਕ ਫਿਰੋ਼ਜਪੁਰ ਸ਼ਹਿਰੀ ਸ੍ਰ. ਰਣਬੀਰ ਸਿੰਘ ਭੁੱਲਰ ਵੱਲੋਂ ਫਿਰੋਜ਼ਪੁਰ ਸ਼ਹਿਰ ਦੇ ਵੈਟਰਨਰੀ ਹਸਪਤਾਲ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਵੱਲੋਂ ਦੁਆਰਾ ਹਸਪਤਾਲ ਦੇ ਡਾਕਟਰਾਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ ਤੇ ਮੁਸ਼ਕਲਾਂ ਦੇ ਹੱਲ ਦਾ ਭਰੋਸਾ ਦਿਵਾਇਆ ਗਿਆ।
ਹੋਰ ਪੜ੍ਹੋ :-ਮੁੱਖ ਮੰਤਰੀ ਦੇ ਹੁਕਮਾਂ ‘ਤੇ ਪੰਜਾਬ ਸਰਕਾਰ ਵੱਲੋਂ ਪਟਿਆਲਾ ਦੇ ਆਈ.ਜੀ. ਅਤੇ ਐਸ.ਐਸ.ਪੀ. ਦਾ ਤਬਾਦਲਾ
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਲਕੇ ਦੇ ਵਿਕਾਸ, ਸਿਹਤ ਅਤੇ ਸਿੱਖਿਆ ਆਦਿ ਦੇ ਖੇਤਰ ਨੂੰ ਉੱਚਾ ਚੁੱਕਣ ਲਈ ਸਿਰਤੋੜ ਯੀਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਸ਼ੂਆਂ ਦੀ ਸਿਹਤ ਸੇਵਾਵਾਂ ਚ ਵਿਸ਼ੇਸ਼ ਸੁਧਾਰ ਲਿਆਂਦੇ ਜਾਣਗੇ। ਉਨ੍ਹਾਂ ਹਾਜ਼ਰ ਡਾਕਟਰਾਂ ਅਤੇ ਹਸਪਤਾਲ ਦੀ ਸਮੁੱਚੀ ਟੀਮ ਨੂੰ ਕਿਹਾ ਕਿ ਜੇਕਰ ਕੋਈ ਵੀ ਉਨ੍ਹਾਂ ਕੋਲ ਆਪਣੇ ਪਸ਼ੂ ਸਬੰਧੀ ਕੋਈ ਸੁਝਾਅ ਜਾਂ ਇਲਾਜ ਲਈ ਆੳਂਦਾ ਹੈ ਤਾਂ ਉਸਦਾ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇ ਤੇ ਕਿਸੇ ਵੀ ਆਉਣ ਵਾਲੇ ਨੂੰ ਕੋਈ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਮੌਕੇ ਮਨਮੀਤ ਮਿੱਠੂ ਸਾਬਕਾ ਕੌਂਸਲਰ, ਡਾ. ਗੁਰਮੇਜ਼ ਰਾਮ ਗੋਰਾਇਆ ਸਮੇਤ ਸਿਹਤ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ।