ਕੈਬਨਿਟ ਮੰਤਰੀ ਧਾਲੀਵਾਲ ਨੇ ਸ੍ਰੀ ਵਾਲਮੀਕਿ ਤੀਰਥ ਵਿਖੇ ਵਾਟਰ ਫਿਲਟਰੇਸ਼ਨ ਪਲਾਂਟ ਦਾ ਕੀਤਾ ਉਦਘਾਟਨ

ਕੈਬਨਿਟ ਮੰਤਰੀ ਧਾਲੀਵਾਲ ਨੇ ਸ੍ਰੀ ਵਾਲਮੀਕਿ ਤੀਰਥ ਵਿਖੇ ਵਾਟਰ ਫਿਲਟਰੇਸ਼ਨ ਪਲਾਂਟ ਦਾ ਕੀਤਾ ਉਦਘਾਟਨ
ਕੈਬਨਿਟ ਮੰਤਰੀ ਧਾਲੀਵਾਲ ਨੇ ਸ੍ਰੀ ਵਾਲਮੀਕਿ ਤੀਰਥ ਵਿਖੇ ਵਾਟਰ ਫਿਲਟਰੇਸ਼ਨ ਪਲਾਂਟ ਦਾ ਕੀਤਾ ਉਦਘਾਟਨ

Sorry, this news is not available in your requested language. Please see here.

4.50 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਇਆ ਵਾਟਰ ਫਿਲਟਰੇਸ਼ਨ ਪਲਾਂਟ
ਸ੍ਰੀ ਵਾਲਮੀਕਿ ਤੀਰਥ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ 8 ਮਈ 2022 
ਸ੍ਰੀ ਵਾਲਮੀਕਿ ਤੀਰਥ ਵਿਖੇ ਚਲ ਰਹੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ਤੇ ਮੁਕੰਮਲ ਕੀਤਾ ਜਾਵੇਗਾ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸ: ਕੁਲਦੀਪ ਸਿੰਘ ਧਾਲੀਵਾਲ ਪੇਂਡੂ ਵਿਕਾਸ ਅਤੇ ਪੰਚਾਇਤਾਂ, ਪਸ਼ੂ ਪਾਲਣ ਅਤੇ ਮੱਛੀ ਪਾਲਣ ਮੰਤਰੀ ਪੰਜਾਬ ਨੇ ਸ੍ਰੀ ਵਾਲਮੀਕਿ ਤੀਰਥ ਵਿਖੇ 4.50 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਪਾਵਨ ਪਵਿੱਤਰ ਸਰੋਵਰ ਵਾਟਰ ਫਿਲਟਰੇਸ਼ਨ ਪਲਾਂਟ ਦਾ ਉਦਘਾਟਨ ਕਰਨ ਸਮੇਂ ਕੀਤਾ।

ਹੋਰ ਪੜ੍ਹੋ :-ਡਾਕਟਰ ਪ੍ਰੀਤੀ ਯਾਦਵ ਨੇ ਪੰਛੀਆਂ ਦੀ ਸੁਰੱਖਿਆ ਲਈ ਮਿਸ਼ਨ ਉਡਾਰੀ ਦੀ ਸ਼ੁਰੂਆਤ ਕੀਤੀ

ਸ: ਧਾਲੀਵਾਲ ਨੇ ਕਿਹਾ ਕਿ ਸਮੁੱਚੇ ਵਾਲਮੀਕਿ ਸਮਾਜ ਦੀਆਂ ਆਸਥਾਵਾਂ ਇਸ ਤੀਰਥ ਨਾਲ ਜੁੜੀਆਂ ਹੋਈਆਂ ਹਨ ਅਤੇ ਇਸਦੇ ਵਿਕਾਸ ਕਾਰਜਾਂ ਵਿੱਚ ਕੋਈ ਵੀ ਢਿੱਲ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਇਸ ਵਾਟਰ ਫਿਲਟਰੇਸ਼ਨ ਪਲਾਂਟ ਦੇ ਚਾਲੂ ਹੋਣ ਨਾਲ ਆਈਆਂ ਹੋਈਆਂ ਸੰਗਤਾਂ ਨੂੰ ਸਾਫ਼ ਸੁਥਰਾ ਪਾਣੀ ਮੁਹੱਈਆ ਹੋਵੇਗਾ।
ਇਸ ਤੋਂ ਪਹਿਲਾਂ ਸ: ਧਾਲੀਵਾਲ ਸ੍ਰੀ ਵਾਲਮੀਕਿ ਤੀਰਥ ਵਿਖੇ ਨਤਮਸਤਕ ਹੋਏ ਜਿਥੇ ਉਨਾਂ ਨੂੰ ਸ੍ਰੀ ਵਾਲਮੀਕਿ ਤੀਰਥ ਸ੍ਰਰਾਇਨ ਬੋਰਡ ਦੇ ਮੈਂਬਰਾਂ ਵਲੋਂ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਤ ਵੀ ਕੀਤਾ ਗਿਆ। ਸ: ਧਾਲੀਵਾਲ ਨੇ ਕਿਹਾ ਕਿ ਉਹ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਸ੍ਰੀ ਵਾਲਮੀਕਿ ਤੀਰਥ ਵਿਖੇ ਮੱਥਾ ਟੇਕਣ ਆਏ ਹਨ ਅਤੇ ਉਨਾਂ ਨੂੰ ਇਸ ਮੌਕੇ ਵਾਟਰ ਟ੍ਰੀਟਮੈਂਟ ਪਲਾਂਟ ਦਾ ਉਦਘਾਟਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ।  ਉਨਾਂ ਕਿਹਾ ਕਿ ਉਹ ਮੁੱਖ ਮੰਤਰੀ ਪੰਜਾਬ ਸ: ਭਗਵੰਤ ਮਾਨ ਨਾਲ ਇਸ ਤੀਰਥ ਦਾ ਹੋਰ ਸੁੰਦਰੀਕਰਨ ਕਰਨ ਲਈ ਗੱਲਬਾਤ ਕਰਨਗੇ।
ਪ੍ਰੈਸ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ: ਧਾਲੀਵਾਲ ਨੇ ਕਿਹਾ ਕਿ ਆਪ ਦੀ ਸਰਕਾਰ ਲੋਕਾਂ ਦੀ ਸਰਕਾਰ ਹੈ ਅਤੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ। ਉਨਾਂ ਪ੍ਰੈਸ ਪੱਤਰਕਾਰਾਂ ਦੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਨਸ਼ਿਆਂ ਨੂੰ ਪੂਰੀ ਤਰ੍ਹਾਂ ਠੱਲ੍ਹ ਪਾਈ ਜਾਵੇਗੀ ਅਤੇ ਕਿਸੇ ਵੀ ਨਸ਼ਾ ਵੇਚਣ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ।
ਇਸ ਮੌਕੇ ਬਾਬਾ ਬਕਾਲਾ ਦੇ ਵਿਧਾਇਕ ਸ: ਦਲਬੀਰ ਸਿੰਘ, ਡਿਪਟੀ ਕਮਿਸ਼ਨਰ ਸ: ਹਰਪ੍ਰੀਤ ਸਿੰਘ ਸੂਦਨ, ਐਸ.ਐਸ.ਪੀ. ਦਿਹਾਤੀ ਸ: ਸਵਰਨਦੀਪ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਣਬੀਰ ਸਿੰਘ ਮੂਧਲ, ਜਿਲਾ ਵਿਕਾਸ ਤੇ ਪੰਚਾਇਤ ਅਫ਼ਸਰ ਇਕਬਾਲਜੀਤ ਸਿੰਘ, ਆਮ ਆਦਮੀ ਪਾਰਟੀ ਦੇ ਜਿਲ੍ਹਾ ਕੋਆਰਡੀਨੇਟਰ ਸ: ਰਵਿੰਦਰ ਕੁਮਾਰ ਹੰਸ, ਸ੍ਰੀ ਕੁਮਾਰ ਦਰਸ਼ਨ, ਸ੍ਰੀ ਓਮ ਪ੍ਰਕਾਸ਼ ਗੱਬਰ, ਜਨਰਲ ਮੈਨੇਜਰ ਸ੍ਰੀ ਪਵਿੰਦਰ ਕੁਮਾਰ, ਸ੍ਰੀ ਓਮ ਪ੍ਰਕਾਸ ਅਨਾਰਿਆ ਤੋਂ ਇਲਾਵਾ ਵੱਡੀ ਗਿਣਤੀ ਵੀ ਸੰਗਤਾਂ ਹਾਜ਼ਰ ਸਨ।
ਕੈਪਸ਼ਨ : ਕੈਬਨਿਟ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਸ੍ਰੀ ਵਾਲਮੀਕਿ ਤੀਰਥ ਵਿਖੇ 4.50 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਪਾਵਨ ਪਵਿੱਤਰ ਸਰੋਵਰ ਵਾਟਰ ਫਿਲਟਰੇਸ਼ਨ ਪਲਾਂਟ ਦਾ ਉਦਘਾਟਨ ਕਰਦੇ ਹੋਏ।
 ਸ੍ਰੀ ਵਾਲਮੀਕਿ ਤੀਰਥ ਸ੍ਰਰਾਇਨ ਬੋਰਡ ਕੈਬਨਿਟ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਤ ਕਰਦੇ ਹੋਏ।
Spread the love