ਨੈਸ਼ਨਲ ਲੋਕ ਅਦਾਲਤ ਚ ਹੋਇਆ 5064 ਕੇਸਾਂ ਦਾ ਨਿਪਟਾਰਾ

_Pushpinder Singh
ਨੈਸ਼ਨਲ ਲੋਕ ਅਦਾਲਤ ਚ ਹੋਇਆ 5064 ਕੇਸਾਂ ਦਾ ਨਿਪਟਾਰਾ: 

Sorry, this news is not available in your requested language. Please see here.

ਅੰਮ੍ਰਿਤਸਰ 14 ਮਈ 2022

ਪੁਸ਼ਪਿੰਦਰ ਸਿੰਘਸਿਵਲ ਜੱਜ (ਸੀਨੀਅਰ ਡਵੀਜਨ)-ਕਮ-ਸਕੱਤਰਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਅੰਮ੍ਰਿਤਸਰ ਨੈਸ਼ਨਲ ਲੀਗਲ ਸਰਵਿਸ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀਐੱਸ.ਏ.ਐੱਸ ਨਗਰਮੋਹਾਲੀ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾਮਾਨਯੋਗ ਜਿਲ੍ਹਾ ਅਤੇ ਸੈਸ਼ਨਜ-ਕਮ-ਚੇਅਰਮੈਨਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਅੱਜ ਨੈਸ਼ਨਲ ਲੋਕ ਅਦਾਲਤ ਆਯੋਜਨ ਕੀਤਾ ਗਿਆ। ਇਹ ਨੈਸ਼ਨਲ ਲੋਕ ਅਦਾਲਤ ਜ਼ਿਲ੍ਹਾ ਕਚਹਿਰੀਆਂ ਅੰਮ੍ਰਿਤਸਰ ਅਤੇ ਇਸ ਦੇ ਨਾਲ ਤਹਿਸੀਲਾਂ ਅਜਨਾਲਾ ਅਤੇ ਬਾਬਾ ਬਕਾਲਾ ਸਾਹਿਬ ਵਿਖੇ ਵੀ ਲਗਾਈ ਗਈ। ਇਸ ਨੈਸ਼ਨਲ ਲੋਕ ਅਦਾਲਤ ਵਿੱਚ ਚੈਕਬੈਂਕਾਂਜਮੀਨੀ ਵਿਵਾਦਾਂਘਰੇਲੂ ਝਗੜੀਆਂ ਅਤੇ ਹੋਰ ਤਕਰੀਬਨ ਸਾਰੇ ਕਿਸਮਾਂ ਦੇ ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਇਸ ਨੈਸ਼ਨਲ ਲੋਕ ਅਦਾਲਤ ਦੀ ਵੱਧ ਤੋਂ ਵੱਧ ਸਫਲਤਾ ਲਈ ਜ਼ਿਲ੍ਹਾ ਕਚਹਿਰੀਆਂਅੰਮ੍ਰਿਤਸਰ ਅਤੇ ਤਹਿਸੀਲਾਂ ਅਜਨਾਲਾ ਅਤੇ ਬਾਬਾ ਬਕਾਲਾ ਸਾਹਿਬ ਵਿੱਚ ਕੁੱਲ 31 ਬੈਂਚ ਬਣਾਏ ਗਏ ਸਨ। ਜਿਸ ਵਿੱਚੋਂ 25 ਬੈਂਚ ਅੰਮ੍ਰਿਤਸਰ ਅਦਾਲਤ, 1 ਬੈਂਚ ਸਥਾਈ ਲੋਕ ਅਦਾਲਤ ਅਤੇ 4 ਬੈਂਚ ਅਜਨਾਲਾ ਅਤੇ 1 ਬੈਂਚ ਬਾਬਾ ਬਕਾਲਾ ਸਾਹਿਬ ਤਹਿਸੀਲਾਂ ਵਿੱਚ ਲਗਾਏ ਗਏ।

ਹੋਰ ਪੜ੍ਹੋ :-ਗੁਰੂ ਨਾਨਕ ਦੇਵ ਹਸਪਤਾਲ ਵਿਚ ਅੱਗ ਲੱਗਣ ਦੇ ਕਾਰਨਾਂ ਦੀ ਹੋਵੇਗੀ ਜਾਂਚ-ਈ ਟੀ ਓ

ਨੈਸ਼ਨਲ ਲੋਕ ਅਦਾਲਤ ਦੇ ਸਾਰੇ ਬੈਂਚਾਂ ਵੱਲੋਂ ਕੁੱਲ 16664 ਕੇਸ ਸੁਣਵਾਈ ਵਾਸਤੇ ਰੱਖੇ ਗਏ ਸਨਜਿਹਨਾਂ ਵਿੱਚੋਂ 5064 ਕੇਸਾਂ ਦਾ ਆਪਸੀ ਰਾਜੀਨਾਮੇ ਨਾਲ ਨਿਪਟਾਰਾ ਕਿਤਾ ਗਿਆ।

ਨੈਸ਼ਨਲ ਲੋਕ ਅਦਾਲਤ ਦੌਰਾਨ ਜਿਲ੍ਹਾ ਅਤੇ ਸੇਸ਼ਨਜ਼ ਜੱਜਅੰਮ੍ਰਿਤਸਰ ਵੱਲੋਂ ਲੋਕਾਂ ਨੂੰ ਲੋਕ ਅਦਾਲਤ ਦੇ ਮਹੱਤਵ ਤੋ ਜਾਣੂ ਕਰਵਾਇਆ ਗਿਆ। ਲੋਕ ਅਦਾਲਤ ਵਿੱਚ ਦੋਵਾਂ ਧਿਰਾਂ ਦਾ ਰਾਜੀਨਾਮੇ ਤਹਿਤ ਫੈਸਲਾ ਕਰਵਾਇਆ ਜਾਂਦਾ ਹੈ। ਲੋਕ ਅਦਾਲਤਾਂ ਰਾਹੀਂ ਸਸਤਾ ਤੇ ਛੇਤੀ ਇਨਸਾਫ ਮਿਲਦਾ ਹੈ। ਲੋਕ ਅਦਾਲਤਾਂ ਦੇ ਫੇਸਲੇ ਦੀ ਕੋਈ ਅਪੀਲ ਨਹੀ ਹੁੰਦੀ। ਦੋਹਾਂ ਧਿਰਾਂ ਵਿੱਚ ਪਿਆਰ ਵੱਧਦਾ ਹੈ।

 

Spread the love