ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਨੂੰ ਸੋਹਲ ਪੱਤੀ ਵਿਖੇ ਮੁੜ ਵਸੇਬਾ ਕੇਂਦਰ ਸ਼ੁਰੂ ਕਰਨ ਦੇ ਦਿੱਤੇ ਆਦੇਸ਼
ਬਰਨਾਲਾ, 16 ਮਈ 2022
ਨਸ਼ੇ ਦੀ ਲਤ ਤੋਂ ਪੀੜਤ ਲੋਕਾਂ ਲਈ ਜ਼ਿਲ੍ਹਾ ਬਰਨਾਲਾ ਵਿਖੇ ਮੁੜ ਵਸੇਬਾ ਕੇਂਦਰ ਸੋਹਲ ਪੱਤੀ ਵਿਖੇ ਸਥਾਪਿਤ ਕੀਤਾ ਜਾ ਰਿਹਾ ਹੈ। ਇਸ ਕੇਂਦਰ ਵਿਚ 30 ਬੈਡ ਦੀ ਸੁਵਿਧਾ ਹੋਵੇਗੀ, ਜਿਸ ਵਿਚ ਨਸ਼ਾ ਪੀੜਤਾ ਦੇ ਮੁੜ ਵਸੇਬੇ ਉੱਤੇ ਕੰਮ ਕੀਤਾ ਜਾਵੇਗਾ।
ਹੋਰ ਪੜ੍ਹੋ :-ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਨੇ ਬਾਗਬਾਨਾਂ ਨਾਲ ਕੀਤੀ ਵਿਚਾਰ ਚਰਚਾ
ਇਹ ਜਾਣਕਾਰੀ ਡਿਪਟੀ ਕਮਿਸ਼ਨਰ ਬਰਨਾਲਾ ਡਾ. ਹਰੀਸ਼ ਨਈਅਰ ਨੇ ਅੱਜ ਇਸ ਮੁੜ ਵਸੇਬਾ ਸਬੰਧੀ ਬੁਲਾਈ ਗਈ ਵਿਸ਼ੇਸ ਬੈਠਕ ਨੂੰ ਸੰਬੋਧਨ ਕਰਦਿਆਂ ਕੀਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਬਰਨਾਲਾ ‘ਚ ਪੰਜਾਬ ਸਰਕਾਰ ਵੱਲੋਂ ਨਸ਼ਾ ਪੀੜਤਾ ਦੇ ਇਲਾਜ ਲਈ 7 ਓਟ ਕਲੀਨਿਕ ਚਲਾਏ ਜਾ ਰਹੇ ਹਨ। ਇਹ 7 ਓਟ ਕਲੀਨਿਕ ਜ਼ਿਲ੍ਹਾ ਜੇਲ੍ਹ, ਸਿਹਤ ਕੇਂਦਰ ਧਨੌਲਾ, ਭਦੌੜ, ਮਹਿਲ ਕਲਾਂ, ਚੰਨਣਵਾਲ, ਤਪਾ ਅਤੇ ਜ਼ਿਲ੍ਹਾ ਹਸਪਤਾਲ ਬਰਨਾਲਾ ਵਿਖੇ ਚਲਾਏ ਜਾ ਰਹੇ ਹਨ।
ਇਸ ਤੋਂ ਇਲਾਵਾ ਸੋਹਲ ਪੱਤੀ ਵਿਖੇ ਮੁੜ ਵਸੇਬਾ ਕੇਂਦਰ ਚੱਲ ਰਿਹਾ ਸੀ, ਜਿਸ ਨੂੰ ਕੋਰੋਨਾ ਮਹਾਂਮਾਰੀ ਦੌਰਾਨ ਕੋਰੋਨਾ ਕੁਆਰਨਟਾਈਂਨ ਕੇਂਦਰ ਵਿਖੇ ਤਬਦੀਲ ਕਰਕੇ 90 ਬੈਡ ਦਾ ਹਸਪਤਾਲ ਬਣਾ ਦਿੱਤਾ ਗਿਆ ਸੀ। ਹੁਣ ਸਿਹਤ ਵਿਭਾਗ ਦੀ ਤਜ਼ਵੀਜ ਉੱਤੇ ਇਸ ਵਿਚੋਂ 30 ਬੈਡ ਨੂੰ ਮੁੜ ਵਸੇਬਾ ਕੇਂਦਰ ਵਿਚ ਤਬਦੀਲ ਕੀਤਾ ਜਾ ਰਿਹਾ ਹੈ ਅਤੇ ਬਾਕੀ ਦੇ 60 ਬੈਡ ਦਾ ਹਸਪਤਾਲ ਬਰਕਰਾਰ ਰੱਖਿਆ ਜਾਵੇਗਾ।
ਸਿਹਤ ਵਿਭਾਗ ਵੱਲੋਂ ਦੱਸਿਆ ਗਿਆ ਕਿ ਮੁੜ ਵਸੇਬਾ ਕੇਂਦਰ ਸ਼ੁਰੂ ਕਰਨ ਲਈ ਕੁੱਝ ਸਮਾਨ ਦੀ ਜ਼ਰੂਰਤ ਹੈ। ਉਨ੍ਹਾਂ ਦੱਸਿਆ ਕਿ ਬਿਜਲੀ ਦਾ ਕੁਨੈਕਸ਼ਨ ਅਤੇ ਕੁਝ ਫੰਡ ਜਾਰੀ ਕਰਨੇ ਬਾਕੀ ਹਨ।
ਡਿਪਟੀ ਕਮਿਸ਼ਨਰ ਬਰਨਾਲਾ ਡਾ. ਹਰੀਸ਼ ਨਈਅਰ ਨੇ ਯਕੀਨ ਦਵਾਇਆ ਕਿ ਜਲਦ ਹੀ ਕੇਂਦਰ ‘ਚ ਬੁਨਿਆਦੀ ਢਾਂਚੇ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਦਿੱਤੇ ਜਾਣਗੇ।
ਬੈਠਕ ਵਿਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਬਰਨਾਲਾ ਸ਼੍ਰੀ ਅਮਿਤ ਬੈਂਬੀ, ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ, ਡੀ.ਐਮ.ਸੀ ਡਾ. ਗੁਰਮਿੰਦਰ ਔਲਖ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਡਾ. ਤੇਅਵਸਪ੍ਰੀਤ ਕੌਰ ਆਦਿ ਹਾਜ਼ਰ ਸਨ।