ਲੁਧਿਆਣਾ 17 ਮਈ 2022
ਬਲਾਕ ਡੇਹਲੋਂ ਦੇ ਪਿੰਡ ਜਸਪਾਲ ਬਾਂਗਰ ਵਿਖੇ ਅੱਜ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਮੁੱਖ ਖੇਤੀਬਾੜੀ ਅਫ਼ਸਰ, ਲੁਧਿਆਣਾ ਡਾ. ਨਰਿੰਦਰ ਸਿੰਘ ਬੈਨੀਪਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਝੋਨੇ ਦੀ ਤਰ-ਵੱਤਰ ਸਿੱਧੀ ਬਿਜਾਈ ਤਕਨੀਕ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਮੌਕੇ ਸ਼ਮੂਲੀਅਤ ਕਰਨ ਵਾਲੇ ਕਿਸਾਨਾਂ ਦਾ ਸਵਾਗਤ ਖੇਤੀਬਾੜੀ ਵਿਸਥਾਰ ਅਫ਼ਸਰ ਟਿੱਬਾ ਸ. ਗੁਰਮੀਤ ਧਾਲੀਵਾਲ ਵਲੋਂ ਕੀਤਾ ਗਿਆ।
ਹੋਰ ਪੜ੍ਹੋ :-ਸੀ.ਜੇ.ਐੱਮ. ਏਕਤਾ ਉੱਪਲ ਵੱਲੋਂ ਵਨ ਸਟਾਪ (ਸਖੀ) ਸੈਂਟਰ ਦਾ ਦੌਰਾ
ਇਸ ਮੌਕੇ ਜਿਲ੍ਹਾ ਖੇਤੀਬਾੜੀ ਸੂਚਨਾ ਅਫ਼ਸਰ ਡਾ. ਗੁਰਿੰਦਰਪਾਲ ਕੌਰ ਵਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਜਾਣਕਾਰੀ ਦਿੱਤੀ ਗਈ। ਇੰਜੀਨੀਅਰ ਅਮਨਪ੍ਰੀਤ ਸਿੰਘ ਘਈ ਨੇ ਹਾਜ਼ਰ ਕਿਸਾਨਾਂ ਨੂੰ ਮਸ਼ੀਨਾਂ ਦੀ ਵਰਤੋਂ ਅਤੇ ਕਣਕ ਵਾਲੀਆਂ ਡ੍ਰਿਲਾਂ ਨੂੰ ਸੋਧ ਕੇ ਵਰਤਣ ਸਬੰਧੀ ਨੁਕਤੇ ਸਾਂਝੇ ਕੀਤੇ। ਡਾਕਟਰ ਨਰਿੰਦਰ ਸਿੰਘ ਬੈਨੀਪਾਲ ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਨਵੀਂ ਤਕਨੀਕ ਅਪਣਾਉਣ ਲਈ ਹਰ ਸੰਭਵ ਤਕਨੀਕੀ ਸਹਾਇਤਾ ਮੁਹੱਈਆ ਕਰਨ ਦਾ ਯਕੀਨ ਦਿਵਾਇਆ ਅਤੇ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਪਿੰਡਾਂ ਲਈ 141 ਟੀਮਾਂ ਬਣਾਈਆਂ ਗਈਆਂ ਹਨ ਜੋਕਿ ਪਿੰਡਾਂ ਵਿਚ ਜਾ ਕੇ ਕਿਸਾਨਾਂ ਨੂੰ ਝੋਨੇ ਦੀ ਤਰ ਵੱਤਰ ਸਿੱਧੀ ਬਿਜਾਈ ਸਬੰਧੀ ਜਾਗਰੂਕ ਕਰਨਗੀਆਂ. ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਪੂਸਾ 44 ਕਿਸਮ ਦੀ ਬਿਜਾਈ ਤੋਂ ਗੁਰੇਜ ਕਰਨ ਲਈ ਵੀ ਕਿਹਾ ਇਸਦੀ ਬਜਾਏ ਘੱਟ ਸਮੇਂ ਵਾਲੀਆਂ ਕਿਸਮਾਂ ਨੂੰ ਬੀਜਣ ਦੀ ਵੀ ਅਪੀਲ ਕੀਤੀ।
ਇਸ ਮੌਕੇ ਖੇਤੀਬਾੜੀ ਅਫ਼ਸਰ ਡਾ. ਨਿਰਮਲ ਸਿੰਘ ਨੇ ਬਲਾਕ ਡੇਹਲੋਂ ਦੇ ਪਿੰਡਾਂ ਵਿੱਚ ਚਲਾਈ ਜਾ ਰਹੀ ਮੁਹਿੰਮ ਬਾਰੇ ਦੱਸਿਆ ਅਤੇ ਕਿਸਾਨਾਂ ਨੂੰ ਪੀ.ਏ.ਯੂ. ਵਲੋਂ ਸਿਫਾਰਸ਼ ਕੀਤੀ ਖੇਤੀ ਤਕਨੀਕ ਦੀਆਂ ਬਰੀਕੀਆਂ ਸਮਝਾ ਕੇ ਇਸਨੂੰ ਇੰਨ-ਬਿੰਨ ਅਪਣਾਉਣ ਲਈ ਪ੍ਰੇਰਿਤ ਕੀਤਾ ਤਾਂ ਜੌ ਪਾਣੀ ਦੀ ਬੱਚਤ ਦੇ ਨਾਲ ਨਾਲ ਵਾਤਾਵਰਨ ਬਚਾਇਆ ਜਾ ਸਕੇ।
ਏ.ਡੀ.ਓ. ਡਾ.ਹਰਵਿੰਦਰ ਕੌਰ ਨੇ ਖਾਦਾਂ ਦੀ ਸੁਚਜੀ ਵਰਤੋਂ ਸਬੰਧੀ ਜਾਣਕਾਰੀ ਦਿੱਤੀ। ਖੇਤੀਬਾੜੀ ਅਫ਼ਸਰ (ਗੰਨਾ) ਸੁਖਵਿੰਦਰ ਕੌਰ ਗਰੇਵਾਲ ਨੇ ਵੀ ਕਿਸਾਨਾਂ ਨੂੰ ਸੰਬੋਧਿਤ ਕੀਤਾ. ਇਸ ਮੌਕੇ ਏ.ਡੀ.ਓ ਸ.ਸ਼ਵਿੰਦਰ ਸਿੰਘ, ਮਨਅਰਸਰੂਪ ਕੌਰ ਅਤੇ ਗਿਰਜੇਸ ਭਾਰਗਵ, ਸਤਵਿੰਦਰ ਕੌਰ ਅਤੇ ਜਸਵਿੰਦਰ ਕੌਰ ਖੇਤੀਬਾੜੀ ਉਪ ਨਿਰੀਖਕ ਤੋਂ ਇਲਾਵਾ ਕੋਆਪਰੇਟਿਵ ਸੋਸਾਇਟੀ ਜਸਪਾਲ ਬਾਂਗਰ ਦੇ ਸਕੱਤਰ ਮਲਕੀਤ ਸਿੰਘ ਅਤੇ ਅਗਾਂਹਵਧੂ ਕਿਸਾਨ ਕਮਲਜੀਤ ਸਿੰਘ, ਸੰਦੀਪ ਸਿੰਘ, ਹਰਨੇਕ ਸਿੰਘ, ਗੁਰਮੇਲ ਸਿੰਘ ਅਤੇ ਕਰਨਵੀਰ ਸਿੰਘ ਵੀ ਹਾਜਰ ਸਨ।