ਪੇਂਡੂ ਬੇਰੁਜ਼ਗਾਰ ਨੌਜਵਾਨਾਂ ਲਈ 2 ਹਫਤੇ ਦਾ ਡੇਅਰੀ ਫਾਰਮਿੰਗ ਕੋਰਸ 30 ਤੋਂ : ਡਿਪਟੀ ਡਾਇਰੈਕਟਰ

news makahni
news makhani

Sorry, this news is not available in your requested language. Please see here.

ਵਧੇਰੇ ਜਾਣਕਾਰੀ ਲਈ 94633-32980 ਅਤੇ 95929-55389 ’ਤੇ ਸੰਪਰਕ ਕੀਤਾ ਜਾਵੇ

ਬਰਨਾਲਾ, 24 ਮਈ 2022 

ਪੇਂਡੂ ਵਿਕਾਸ ਤੇ ਪੰਚਾਇਤ, ਪਸ਼ੂ-ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਵਿਭਾਗ ਮੰਤਰੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡੇਅਰੀ ਵਿਕਾਸ ਵਿਭਾਗ ਵੱਲੋਂ 30 ਮਈ 2022 ਤੋਂ  ਦੁੱਧ ਉਤਪਾਦਕਾਂ ਅਤੇ ਡੇਅਰੀ ਫਾਰਮਰਾਂ ਨੂੰ ਡੇਅਰੀ ਦੀ ਸਿਖਲਾਈ ਦੇਣ ਲਈ ਬੈਚ ਸ਼ੁਰੂ ਕੀਤਾ ਜਾ ਰਿਹਾ ਹੈ।

ਹੋਰ ਪੜ੍ਹੋ :-ਤੰਬਾਕੂ ਨੋਸ਼ੀ ਬਾਰੇ ਲੋਕਾ ਨੂੰ ਕੀਤਾ ਜਾਗਰੂਕ ਕਟੇ ਚੱਲਾਂਨ

ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਕੁਲਦੀਪ ਸਿੰਘ ਦੀ ਅਗਵਾਈ ਹੇਠ ਵਿਭਾਗ ਵੱਲੋਂ ਡਿਪਟੀ ਡਾਇਰੈਕਟਰ ਡੇਅਰੀ ਬਰਨਾਲਾ ਜਸਵਿੰਦਰ ਸਿੰਘ ਨੇ ਦੱਸਿਆ ਕਿ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਅਪਣਾਉਣ ਲਈ 2 ਹਫਤੇ ਦੀ ਡੇਅਰੀ ਸਿਖਲਾਈ 30 ਮਈ 2022 ਤੋਂ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ, ਸੰਗਰੂਰ ਵਿਖੇ ਦਿੱਤੀ ਜਾਣੀ ਹੈ। ਇਸ ਸਿਖਲਾਈ ਕੋਰਸ ਵਿੱਚ ਜ਼ਿਲਾ ਬਰਨਾਲਾ ਨਾਲ ਸਬੰਧਤ ਬੇਰੁਜ਼ਗਾਰ ਨੌਜਵਾਨ ਲੜਕੇ/ਲੜਕੀਆਂ ਅਤੇ ਵਿਅਕਤੀ ਜੋ ਘੱਟੋ-ਘੱਟ 5ਵੀਂ ਪਾਸ ਹੋਣ, ਉਮਰ 18 ਤੋਂ 50 ਸਾਲ ਦਰਮਿਆਨ , ਪੇਂਡੂ ਖੇਤਰ ਨਾਲ ਸਬੰਧਤ ਹੋਣ, ਗਰੰਟੀ ਅਤੇ ਹਰੇ ਚਾਰੇ ਵਾਸਤੇ ਜ਼ਮੀਨ ਦਾ ਪ੍ਰਬੰਧ ਹੋਵੇ, ਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ। ਉਨਾਂ ਨੇ ਦੱਸਿਆ ਕਿ ਸਿਖਲਾਈ ਉਪਰੰਤ ਵਿਭਾਗ ਵਲੋਂ ਸਬੰਧਤ ਨੂੰ ਵੱਖ-ਵੱਖ ਬੈਂਕਾਂ ਤੋਂ ਡੇਅਰੀ ਕਰਜ਼ੇ ਦੀ ਸੁਵਿਧਾ ਰਾਹੀ 2 ਤੋਂ 20 ਪਸ਼ੂਆਂ ਦੇ ਡੇਅਰੀ ਯੂਨਿਟ ਸਥਾਪਤ ਕਰਵਾ ਕੇ 25 ਫੀਸਦੀ ਜਨਰਲ ਅਤੇ 33 ਫੀਸਦੀ ਅਨੂਸੂਚਿਤ ਜਾਤੀ ਦੇ ਉਮੀਦਵਾਰਾਂ ਲਈ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ। ਚਾਹਵਾਨ ਲੜਕੇ/ਲੜਕੀਆਂ ਇਸ ਸਬੰਧੀ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਬਰਨਾਲਾ ਨਾਲ ਆਪਣੇ ਅਸਲ ਯੋਗਤਾ ਸਰਟੀਫਿਕੇਟ ਅਤੇ ਪਾਸਪੋਰਟ ਸਾਇਜ਼ ਫੋਟੋ ਲੈ ਕੇ 27 ਮਈ, 2022 ਤੱਕ ਫਾਰਮ ਜਮਾਂ ਕਰਵਾ ਸਕਦੇ ਹਨ। ਵਧੇਰੇ ਜਾਣਕਾਰੀ ਲਈ 94633-32980 ਅਤੇ 95929-55389 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Spread the love