ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਦੇ ਮੰਤਵ ਨਾਲ ਕਰਵਾਈਆਂ ਜਾ ਰਹੀਆਂ  ਖੇਡਾਂ ਵਤਨ ਪੰਜਾਬ ਦੀਆਂ : ਐਡਵੋਕੇਟ ਦਿਨੇਸ਼ ਚੱਢਾ

Sorry, this news is not available in your requested language. Please see here.

 ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਦੇ ਮੰਤਵ ਨਾਲ ਕਰਵਾਈਆਂ ਜਾ ਰਹੀਆਂ  ਖੇਡਾਂ ਵਤਨ ਪੰਜਾਬ ਦੀਆਂ ਐਡਵੋਕੇਟ ਦਿਨੇਸ਼ ਚੱਢਾ

ਖਿਡਾਰੀਆਂ ਨੂੰ ਨੌਕਰੀਆਂ ਤੇ ਚੰਗੇ ਮਾਣ ਸਨਮਾਨ ਦੇਣ ਲਈ ਲਾਗੂ ਹੋਵੇਗੀ ਨਵੀਂ ਖੇਡ ਨੀਤੀ

ਖੇਡਾਂ ਵਿਦਿਆਰਥੀਆਂ ਨੂੰ ਅਨੁਸ਼ਾਸ਼ਨ ਸਿਖਾਉਂਦੀਆਂ ਹਨ: ਐਸ.ਪੀ ਰਾਜਪਾਲ ਹੁੰਦਲ

ਰੂਪਨਗਰ, 1 ਸਤੰਬਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਦੇ ਮੰਤਵ ਪੰਜਾਬ ਖੇਡ ਮੇਲਾ 2022 ਖੇਡਾਂ ਵਤਨ ਪੰਜਾਬ ਦੀਆਂ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਦਿਨੇਸ਼ ਚੱਢਾ ਨੇ ਨਹਿਰੂ ਸਟੇਡੀਅਮ ਵਿਖੇ ਬਲਾਕ ਪੱਧਰੀ ਖੇਡਾਂ ਦਾ ਉਦਘਾਟਨ ਕਰਨ ਮੌਕੇ ਕੀਤਾ।

ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡ ਮੇਲਿਆਂ ਦੀ ਸ਼ੁਰੂਆਤ ਨਾਲ ਪੰਜਾਬ ਦੇ ਹਰ ਵਰਗ ਦੇ ਖਿਡਾਰੀਆਂ ਨੂੰ ਇੱਕ ਸਾਂਝਾ ਮੰਚ ਮਿਲਿਆ ਹੈ ਜਿੱਥੇ ਉਹ ਆਪਣੀ ਮਿਹਨਤ ਅਤੇ ਜਜ਼ਬੇ ਨਾਲ ਆਪਣਾ ਖੇਡ ਪ੍ਰਦਰਸ਼ਨ ਦਿਖਾ ਕੇ ਨਵੇਂ ਰਿਕਾਰਡ ਕਾਇਮ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੀ ਸੂਬਾ ਸਰਕਾਰ ਵਲੋਂ ਵੱਡੇ ਪੱਧਰ ਉੱਤੇ ਬਲਾਕ, ਜ਼ਿਲ੍ਹਾ ਅਤੇ ਸੂਬਾ ਪੱਧਰੀ ਖੇਡਾਂ ਦਾ ਆਯੋਜਨ ਕੀਤਾ ਗਿਆ ਹੋਵੇ। ਉਨ੍ਹਾਂ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਰਾਹੀਂ ਪੰਜਾਬ ਵਿੱਚ ਸਿਹਤਮੰਦੀ ਨਾਲ ਇੱਕ ਨਵਾਂ ਜੋਸ਼ ਭਰਿਆ ਜਾਵੇਗਾ ਅਤੇ ਤੰਦਰੁਸਤ ਪੰਜਾਬ  ਨੂੰ ਸਿਰਜਿਆ ਜਾਵੇਗਾ।

ਵਿਧਾਇਕ ਨੇ ਕਿਹਾ ਕਿ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਕਿਸੇ ਖੇਡ ਮੇਲੇ ਤਹਿਤ 28  ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਇਸ ਨਾਲ ਪੰਜਾਬ ਨੂੰ ਲੱਗੀਆਂ ਵੱਖੋ ਵੱਖ ਅਲਾਮਤਾਂ ਵੀ ਖਤਮ ਹੋਣਗੀਆਂ। ਜਿਹੜੇ ਨਸ਼ੇ ਦੇ ਮਾਮਲੇ ਸਾਹਮਣੇ ਆ ਰਹੇ ਹਨ, ਉਹ ਜਲਦੀ ਦੂਰ ਹੋਣਗੇ ਜਿਸ ਲਈ ਨੌਜਵਾਨਾਂ ਨੂੰ ਸਿਹਤ ਸੰਭਾਲ ਤੇ ਖੇਡਾਂ ਨਾਲ ਜੋੜਨਾ ਜ਼ਰੂਰੀ ਹੈ। ਐਡਵੋਕੇਟ ਚੱਢਾ ਨੇ ਕਿਹਾ ਕਿ ਪੰਜਾਬ ਸਰਕਾਰ ਜਲਦ ਨਵੀਂ ਖੇਡ ਨੀਤੀ ਲੈ ਕੇ ਆ ਰਹੀ ਹੈ ਤਾਂ ਜੋ ਖਿਡਾਰੀਆਂ ਨੂੰ ਨੌਕਰੀਆਂ ਤੇ ਚੰਗੇ ਮਾਣ ਸਨਮਾਨ ਮਿਲਣ ਸਕਣ। ਖ਼ਿਡਾਰੀਆਂ ਨੂੰ ਜ਼ਮੀਨੀ ਪੱਧਰ ਤੋਂ ਕੌਮਾਂਤਰੀ ਪੱਧਰ ਤੱਕ ਲੈਕੇ ਜਾਣ ਸਬੰਧੀ ਉਪਰਾਲਿਆਂ ਤਹਿਤ ਵੀ ਨਵੀਂ ਨੀਤੀ ਲਿਆਂਦੀ ਜਾ ਰਹੀ ਹੈ। ਜਿਹੜਾ ਖ਼ਿਡਾਰੀ ਇਕ ਵਾਰ ਸਟੇਟ ਅਤੇ ਨੈਸ਼ਨਲ ਪੱਧਰ ਉੱਤੇ ਆ ਗਿਆ, ਉਸ ਨੂੰ ਸੰਭਾਲਣ ਤੇ ਅੱਗੇ ਲੈਕੇ ਜਾਣ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।

ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਅਤੇ ਐਸ.ਪੀ ਹੈੱਡਕੁਆਟਰ ਰੂਪਨਗਰ ਰਾਜਪਾਲ ਸਿੰਘ ਹੁੰਦਲ ਨੇ ਖਿਡਾਰੀਆਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਜਿੱਥੇ ਵਿਦਿਆਰਥੀਆਂ ਦੇ ਜੀਵਨ ਵਿੱਚ ਪੜਾਈ ਦੀ ਇੱਕ ਖਾਸ ਅਹਿਮੀਅਤ ਹੈ ਉਸੇ ਤਰ੍ਹਾਂ ਖੇਡਾਂ ਨੂੰ ਵੀ ਆਪਣੀ ਰੋਜ਼ਮਰਾ ਦੀ ਜਿੰਦਗੀ ਵਿੱਚ ਸ਼ਾਮਿਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਨੂੰ ਅਨੁਸ਼ਾਸ਼ਨ ਸਿਖਾਉਂਦੀਆਂ ਹਨ ਜਿਸ ਦੁਆਰਾ ਸਖਤ ਮਿਹਨਤ ਅਤੇ ਦ੍ਰਿੜਤਾ ਨਾਲ ਕਿਸੇ ਵੀ ਟੀਚੇ ਨੂੰ ਹਾਸਿਲ ਕੀਤਾ ਜਾ ਸਕਦਾ ਹੈ।

ਇਸ ਮੌਕੇ ਉੱਤੇ ਐਸ.ਡੀ.ਐਮ ਰੂਪਨਗਰ ਸ . ਹਰਬੰਸ ਸਿੰਘ ਨੇ ਕਿਹਾ ਕਿ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਸਾਰਿਆਂ ਨੂੰ ਵੱਧ ਚੜ ਕੇ ਹਿੱਸਾ ਲੈਣਾ ਚਾਹੀਦਾ ਹੈ ਜਿਸ ਤਹਿਤ ਵਿਸ਼ੇਸ਼ ਤੌਰ ਉੱਤੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਖੇਡਾਂ ਨਾਲ  ਜੁੜਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸ਼ਨ ਵਲੋਂ ਬਿਹਤਰੀਨ ਖਿਡਾਰੀਆਂ ਨੂੰ ਅੱਗੇ ਵੱਧਣ ਲਈ ਪੂਰਨ ਸਹਿਯੋਗ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੀ ਹਰ ਪੱਧਰ ਉੱਤੇ ਮੱਦਦ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਇਸ ਮੌਕੇ ਕਾਰਵਾਈਆਂ ਜਾਣ ਵਾਲੀਆਂ ਖੇਡਾਂ ਤਹਿਤ ਬਲਾਕ ਪੱਧਰੀ ਖੇਡਾਂ ਵਿਚ ਵਾਲੀਬਾਲ, ਅਥਲੈਟਿਕਸ, ਫੁੱਟਬਾਲ, ਕਬੱਡੀ, ਰੱਸਾ-ਕਸੀ ਅਤੇ ਖੋ- ਖੋ। ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਅਥਲੈਟਿਕਸ, ਫੁੱਟਬਾਲ, ਕਬੱਡੀ, ਖੋ-ਖੋ, ਵਾਲੀਬਾਲ, ਹੈਂਡਬਾਲ, ਸਾਫਟਬਾਲ, ਜੂਡੋ, ਰੋਲਰ ਸਕੇਟਿੰਗ, ਗਤਕਾ, ਕਿੱਕ ਬਾਕਸਿੰਗ, ਹਾਕੀ, ਨੈੱਟਬਾਲ, ਬੈਡਮਿੰਟਨ, ਬਾਸਕਿਟਬਾਲ, ਪਾਵਰ ਲਿਫਟਿੰਗ, ਲਾਨ ਟੈਨਿਸ, ਕੁਸ਼ਤੀ, ਤੈਰਾਕੀ, ਮੁੱਕੇਬਾਜ਼ੀ, ਟੇਬਲ ਟੈਨਿਸ ਅਤੇ ਵੇਟ ਲਿਫਟਿੰਗ ਦੇ ਮੁਕਾਬਲੇ ਅਤੇ ਰਾਜ ਪੱਧਰੀ ਮੁਕਾਬਲਿਆਂ ਵਿਚ ਜ਼ਿਲ੍ਹਾ ਪੱਧਰ ਵਾਲੀਆਂ ਖੇਡਾਂ ਸਮੇਤ ਕਿਕ ਬਾਕਸਿੰਗ, ਤੀਰ ਅੰਦਾਜ਼ੀ, ਸ਼ੂਟਿੰਗ, ਸ਼ਤਰੰਜ, ਰੋਇੰਗ, ਜਿਮਨਾਸਟਿਕਸ, ਫੈਂਸਿੰਗ ਅਤੇ ਪਾਵਰ ਲਿਫਟਿੰਗ ਦੇ ਮੁਕਾਬਲੇ ਕਰਵਾਏ ਜਾਣਗੇ।

ਇਸ ਮੌਕੇ ਜ਼ਿਲ੍ਹਾ ਖੇਡ ਅਫਸਰ ਸ਼੍ਰੀ ਰੁਪੇਸ਼ ਕੁਮਾਰ, ਸਹਾਇਕ ਡਾਇਰੈਕਟਰ ਯੁਵਾ ਸੇਵਾਵਾਂ ਮਨਤੇਜ ਸਿੰਘ ਚੀਮਾ, ਡੀ.ਐਸ.ਪੀ. ਤ੍ਰਿਲੋਚਨ ਸਿੰਘ ਅਤੇ ਕੋਚ ਸਾਹਿਬਾਨ ਸਮੇਤ ਵੱਡੀ ਗਿਣਤੀ ਵਿੱਚ ਉੱਘੇ ਖਿਡਾਰੀ ਹਾਜ਼ਰ ਸਨ।

Spread the love