ਪਟਿਆਲਾ, 8 ਸਤੰਬਰ :-
ਜ਼ਿਲ੍ਹਾ ਮੈਜਿਸਟਰੇਟ ਸਾਕਸ਼ੀ ਸਾਹਨੀ ਨੇ ਗਣਪਤੀ ਵਿਸਰਜਨ ਸਬੰਧੀ ਲੋੜੀਂਦੇ ਪ੍ਰਬੰਧ ਕਰਨ ਲਈ ਵੱਖ ਵੱਖ ਵਿਭਾਗਾਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ। ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ 10 ਸਤੰਬਰ 2022 ਤੱਕ ਲਗਾਤਾਰ (ਦਿਨ-ਰਾਤ) ਗਣਪਤੀ ਵਿਸਰਜਨ ਦੇ ਸਬੰਧ ਵਿੱਚ ਭਾਖੜਾ ਨਹਿਰ ਅਤੇ ਹੋਰ ਨਹਿਰਾਂ ਦੇ ਪੁਲਾਂ ਉਤੇ ਪਟਿਆਲਾ ਸ਼ਹਿਰ ਅਤੇ ਹੋਰ ਪਿੰਡਾਂ ਦੇ ਲੋਕ ਭਾਰੀ ਮਾਤਰਾ ਵਿੱਚ ਗਣਪਤੀ ਵਿਸਰਜਨ ਦੇ ਸਬੰਧ ਵਿੱਚ ਮੂਰਤੀਆਂ ਜਲ ਪ੍ਰਵਾਹ ਕਰਨ ਲਈ ਆਉਂਦੇ ਹਨ ਅਤੇ ਭਾਖੜਾ ਨਹਿਰ ਦੇ ਪਾਣੀ ਦਾ ਵਹਾਅ ਬਹੁਤ ਤੇਜ਼ ਹੁੰਦਾ ਹੈ, ਜਿਸ ਨਾਲ ਕੋਈ ਘਟਨਾ ਵਾਪਰ ਸਕਦੀ ਹੈ, ਇਸ ਲਈ ਲੋੜੀਂਦੇ ਪ੍ਰਬੰਧ ਕਰਨੇ ਜ਼ਰੂਰੀ ਹਨ।
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸੀਨੀਅਰ ਪੁਲਿਸ ਕਪਤਾਨ ਗਣਪਤੀ ਵਿਸਰਜਨ ਦੇ ਸਬੰਧ ਵਿੱਚ ਸੁਰੱਖਿਆ ਦੇ ਲੋੜੀਂਦੇ ਪ੍ਰਬੰਧ ਕਰਨ ਅਤੇ ਗੋਤਾਖੋਰਾਂ ਦੀ ਟੀਮ ਦਾ ਪ੍ਰਬੰਧ ਵੀ ਰੱਖਿਆ ਜਾਵੇ। ਇਸ ਦੇ ਨਾਲ ਹੀ ਐਂਬੂਲੈਂਸ ਅਤੇ ਮੈਡੀਕਲ ਟੀਮਾਂ ਨਾਲ ਤਾਲਮੇਲ ਰੱਖਿਆ ਜਾਣਾ ਯਕੀਨੀ ਬਣਾਇਆ ਜਾਵੇ। ਐਸ.ਡੀ.ਐਮਜ਼ ਨੂੰ ਲਾਈਫ ਜੈਕਟ ਅਤੇ ਹੋਰ ਲੋੜੀਂਦੇ ਪ੍ਰਬੰਧ ਕਰਨ ਸਮੇਤ ਸਿਵਲ ਸਰਜਨ ਨੂੰ ਮੈਡੀਕਲ ਟੀਮਾਂ ਤੇ ਐਂਬੂਲੈਂਸ ਤੈਨਾਤ ਕਰਨ ਤੇ ਫਾਇਰ ਸਟੇਸ਼ਨ ਅਫ਼ਸਰ ਨੂੰ ਫਾਇਰ ਟੈਂਡਰ ਤੈਨਾਤ ਕਰਨ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੀ ਗਏ ਹਨ।